Sunday, 11th of October 2026

ਸੰਗਰੂਰ-ਪਟਿਆਲਾ ਨੈਸ਼ਨਲ ਹਾਈਵੇ 'ਤੇ ਸਾਈਕਲਿਸਟਾਂ 'ਤੇ ਹਮਲਾ: ਨਸ਼ੇੜੀ ਲੁਟੇਰਿਆਂ ਨੇ ਲੁੱਟਣ ਦੀ ਕੀਤੀ ਕੋਸ਼ਿਸ਼, ਇਲਾਕੇ ‘ਚ ਦਹਿਸ਼ਤ

Edited By: Lajwinder Kaur | Updated at:
ਸੰਗਰੂਰ-ਪਟਿਆਲਾ ਨੈਸ਼ਨਲ ਹਾਈਵੇ 'ਤੇ ਸਾਈਕਲਿਸਟਾਂ 'ਤੇ ਹਮਲਾ: ਨਸ਼ੇੜੀ ਲੁਟੇਰਿਆਂ ਨੇ ਲੁੱਟਣ ਦੀ ਕੀਤੀ ਕੋਸ਼ਿਸ਼, ਇਲਾਕੇ ‘ਚ ਦਹਿਸ਼ਤ

ਸੰਗਰੂਰ-ਪਟਿਆਲਾ ਨੈਸ਼ਨਲ ਹਾਈਵੇ 'ਤੇ ਸਾਈਕਲਿਸਟਾਂ 'ਤੇ ਹਮਲਾ: ਨਸ਼ੇੜੀ ਲੁਟੇਰਿਆਂ ਨੇ ਲੁੱਟਣ ਦੀ ਕੀਤੀ ਕੋਸ਼ਿਸ਼, ਇਲਾਕੇ ‘ਚ ਦਹਿਸ਼ਤ

ਸੰਗਰੂਰ-ਪਟਿਆਲਾ ਨੈਸ਼ਨਲ ਹਾਈਵੇ 'ਤੇ ਦਿਨ-ਦਿਹਾੜੇ ਵਾਪਰੀ ਇੱਕ ਘਟਨਾ ਨੇ ਸਾਈਕਲਿਸਟਾਂ ਨੂੰ ਦਹਿਸ਼ਤ ਵਿੱਚ ਪਾ ਦਿੱਤਾ ਹੈ। ਸਾਈਕਲਿੰਗ ਕਰ ਰਹੇ ਕੁਝ ਨੌਜਵਾਨਾਂ 'ਤੇ ਕਾਰ ਸਵਾਰ ਨਸ਼ੇੜੀ ਲੁਟੇਰਿਆਂ ਵੱਲੋਂ ਹਮਲਾ ਕਰਨ ਅਤੇ ਲੁੱਟ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਚਲਦੀ ਗੱਡੀ 'ਚੋਂ ਬਾਹਰ ਨਿਕਲ ਕੇ ਕੀਤਾ ਹਮਲਾ

ਘਟਨਾ ਦੀਆਂ ਤਸਵੀਰਾਂ ਵੀਡੀਓ ਵਿੱਚ ਕੈਦ ਹੋ ਗਈਆਂ ਹਨ। ਵੀਡੀਓ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਹਮਲਾਵਰਾਂ ਨੇ ਚਲਦੀ ਗੱਡੀ ਵਿੱਚੋਂ ਬਾਹਰ ਨਿਕਲ ਕੇ ਸਾਈਕਲਿਸਟਾਂ ਨੂੰ ਰੋਕਣ ਅਤੇ ਉਨ੍ਹਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਇੱਕ ਸਾਈਕਲਿਸਟ ਹਮਲਾਵਰਾਂ ਦੀ ਗੱਡੀ ਨਾਲ ਟਕਰਾ ਗਿਆ, ਜਿਸ ਕਾਰਨ ਉਹ ਸਾਈਕਲ ਤੋਂ ਡਿੱਗ ਕੇ ਜ਼ਖ਼ਮੀ ਹੋ ਗਿਆ। ਜਦੋਂ ਸਾਈਕਲਿਸਟਾਂ ਨੇ ਰੌਲਾ ਪਾ ਕੇ ਆਸ-ਪਾਸ ਦੇ ਲੋਕਾਂ ਨੂੰ ਇੱਕਠਾ ਕੀਤਾ, ਤਾਂ ਲੁਟੇਰੇ ਆਪਣੀ ਗੱਡੀ ਲੈ ਕੇ ਫ਼ਰਾਰ ਹੋ ਗਏ।

ਲੁੱਟ ਦਾ ਪੂਰਾ ਵੀਡੀਓ ਹੇਠਾਂ-

ਜਾਣੋ ਪੂਰਾ ਮਾਮਲਾ

ਸੰਗਰੂਰ-ਪਟਿਆਲਾ ਰੋਡ 'ਤੇ ਭਾਈ ਗੁਰਦਾਸ ਗਰੁੱਪ ਆਫ ਇੰਸਟੀਚਿਊਟਸ ਨੇੜੇ ਸਵੇਰੇ ਤੜਕੇ ਕਰੀਬ 5:15 ਵਜੇ ਇੱਕ ਚਿੱਟੇ ਰੰਗ ਦੀ ਜ਼ੈਨ ਕਾਰ ਸਵਾਰ ਲੁਟੇਰਿਆਂ ਨੇ ਸਾਈਕਲ ਸਵਾਰਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ। ਇਹ ਲੁਟੇਰੇ ਇਸ ਤੋਂ ਪਹਿਲਾਂ ਵੀ ਅਜਿਹੀ ਹੀ ਘਟਨਾ ਨੂੰ ਅੰਜ਼ਾਮ ਦੇ ਚੁੱਕੇ ਹਨ, ਇਨ੍ਹਾਂ ਨੇ ਪਹਿਲਾਂ ਵੀ ਇੱਕ ਸਾਈਕਲ ਸਵਾਰ ਦਾ ਮੋਬਾਈਲ ਫੋਨ ਵੀ ਖੋਹ ਚੁੱਕੇ ਸਨ। ਇੰਨਾ ਹੀ ਨਹੀਂ, ਸੰਗਰੂਰ-ਘਰਾਚੋਂ ਰੋਡ 'ਤੇ ਪਿੰਡ ਬਲਵਾੜ ਨੇੜੇ ਵੀ ਉਨ੍ਹਾਂ ਨੇ ਇੱਕ ਰਾਹਗੀਰ 'ਤੇ ਡੰਡਿਆਂ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਪੀੜਤਾਂ ਅਨੁਸਾਰ ਲੁਟੇਰਿਆਂ ਦੀ ਕਾਰ ਦੇ ਅੱਗੇ ਨੰਬਰ ਪਲੇਟ PP05 0638 ਲੱਗੀ ਹੋਈ ਸੀ ਅਤੇ ਪਿੱਛੇ ਕੋਈ ਨੰਬਰ ਨਹੀਂ ਸੀ, ਨਾਲ ਹੀ ਕਾਰ ਦਾ ਪਿਛਲਾ ਸ਼ੀਸ਼ਾ ਵੀ ਟੁੱਟਿਆ ਹੋਇਆ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਮੋਬਾਈਲ ਅਤੇ ਨਕਦੀ ਖੋਹਣ ਦੀ ਸੀ ਕੋਸ਼ਿਸ਼

ਥਾਣਾ ਸਦਰ ਸੰਗਰੂਰ ਦੇ ਐੱਸ.ਐੱਚ.ਓ. ਅਵਤਾਰ ਸਿੰਘ ਨੇ ਦੱਸਿਆ ਕਿ ਪੀੜਤਾਂ ਵੱਲੋਂ ਮਿਲੀ ਸ਼ਿਕਾਇਤ ਅਨੁਸਾਰ, ਇਹ ਹਮਲਾ ਮੋਬਾਈਲ ਅਤੇ ਨਕਦੀ ਖੋਹਣ ਦੇ ਇਰਾਦੇ ਨਾਲ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਲੁਟੇਰੇ ਨਸ਼ੇ ਦੀ ਹਾਲਤ ਵਿੱਚ ਜਾਪਦੇ ਸਨ।

ਪੁਲਿਸ ਦੀ ਕਾਰਵਾਈ

ਐੱਸ.ਐੱਚ.ਓ. ਅਵਤਾਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਪੁਲਿਸ ਨੇ ਮੁਲਜ਼ਮਾਂ ਦੀ ਗੱਡੀ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ ਹਨ, ਪਰ ਪੁਲਿਸ ਵੱਲੋਂ ਉਨ੍ਹਾਂ ਦੀ ਭਾਲ ਲਈ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।