ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਦੀ 42ਵੀਂ ਵਰ੍ਹੇਗੰਢ ਮਨਾਈ ਗਈ, ਦੇਸ਼-ਵਿਦੇਸ਼ ਤੋਂ ਸੰਗਤਾਂ ਹੋਈਆਂ ਸ਼ਾਮਲ

By:  Lajwinder Kaur June 6th 2026 11:22 AM -- Updated: June 6th 2026 11:46 AM

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 1984 ਦੇ ਘੱਲੂਘਾਰੇ ਦੀ 42ਵੀਂ ਵਰ੍ਹੇਗੰਢ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ। ਇਸ ਮੌਕੇ ਦੇਸ਼-ਵਿਦੇਸ਼ ਤੋਂ ਸੰਗਤਾਂ ਵੱਡੀ ਗਿਣਤੀ ਵਿੱਚ ਪਹੁੰਚੀਆਂ। 4 ਜੂਨ ਨੂੰ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

ਸ਼ਹੀਦਾਂ ਨੂੰ ਯਾਦ ਕਰਦਿਆਂ ਸੰਕਲਪ ਲਿਆ

ਸਮਾਗਮ ਦੌਰਾਨ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ 1984 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਆਗੂਆਂ ਨੇ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਸਿੱਖ ਕੌਮ ਲਈ ਹਮੇਸ਼ਾ ਪ੍ਰੇਰਨਾ ਸਰੋਤ ਰਹੇਗੀ। ਉਨ੍ਹਾਂ ਕਿਹਾ ਕਿ ਕੌਮ ਆਪਣੇ ਇਤਿਹਾਸ ਅਤੇ ਅਧਿਕਾਰਾਂ ਲਈ ਹਮੇਸ਼ਾ ਜਾਗਰੂਕ ਹੈ ਅਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੀ ਸਿੱਖ ਕੌਮ ਨੂੰ ਸੰਦੇਸ਼ ਦਿੱਤਾ।

ਨਵੇਂ ਕਾਨੂੰਨ 'ਤੇ ਜਥੇਬੰਦੀਆਂ ਦਾ ਵਿਰੋਧ

ਸਮਾਗਮ ਦੌਰਾਨ ਸਿੱਖ ਜਥੇਬੰਦੀਆਂ ਨੇ ਪੰਜਾਬ ਸਰਕਾਰ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਦੇ ਨਾਮ 'ਤੇ ਲਿਆਂਦੇ ਗਏ ਸੋਧ ਕਾਨੂੰਨ ਦਾ ਸਖ਼ਤ ਵਿਰੋਧ ਕੀਤਾ। ਆਗੂਆਂ ਦਾ ਕਹਿਣਾ ਹੈ ਕਿ ਇਹ ਕਾਨੂੰਨ ਪੰਥ ਨੂੰ ਮਨਜ਼ੂਰ ਨਹੀਂ ਹੈ। ਇਸ ਮਸਲੇ 'ਤੇ ਅਗਲੀ ਰਣਨੀਤੀ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਤੈਅ ਕੀਤੀ ਜਾਵੇਗੀ। ਉਨ੍ਹਾਂ ਜ਼ੋਰ ਦਿੱਤਾ ਕਿ ਪੰਥਕ ਫੈਸਲੇ ਹਮੇਸ਼ਾ ਸਿੱਖ ਮਰਿਆਦਾ ਅਨੁਸਾਰ ਹੀ ਹੋਣੇ ਚਾਹੀਦੇ ਹਨ।

ਵੱਖਰੀ ਪਛਾਣ 'ਤੇ ਦਿੱਤਾ ਜ਼ੋਰ

ਭਾਈ ਮਾਨ ਸਿੰਘ ਮਾਨ ਅਤੇ ਭੁਪਿੰਦਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਿੱਖ ਕੌਮ ਆਪਣੀ ਵੱਖਰੀ ਪਛਾਣ ਅਤੇ ਗੁਰੂ ਸਾਹਿਬਾਨ ਦੇ ਸਿਧਾਂਤਾਂ 'ਤੇ ਪਹਿਰਾ ਦਿੰਦੀ ਰਹੇਗੀ। ਉਨ੍ਹਾਂ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ ਅਤੇ ਧਾਰਮਿਕ ਕਦਰਾਂ-ਕੀਮਤਾਂ ਨੂੰ ਸੰਭਾਲਣ ਦੀ ਅਪੀਲ ਕੀਤੀ। ਇਸ ਮੌਕੇ ਪੂਰਾ ਮਾਹੌਲ ਧਾਰਮਿਕ ਰੰਗ ਵਿੱਚ ਰੰਗਿਆ ਹੋਇਆ ਸੀ ਅਤੇ ਸੰਗਤਾਂ ਨੇ ਆਪਣੀ ਵਿਰਾਸਤ ਨੂੰ ਅੱਗੇ ਵਧਾਉਣ ਦਾ ਪ੍ਰਣ ਲਿਆ।

Related Post

ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ: ਰਾਤ ਦੀ ਡਿਊਟੀ ਦੌਰਾਨ ਬਾਈਕ 'ਤੇ ਆਏ ਹਮਲਾਵਰਾਂ ਨੇ ਕੀਤੀ ਫਾਇਰਿੰਗ; CM ਮਾਨ ਨੇ ਜਤਾਇਆ ਦੁੱਖ
ਅੰਮ੍ਰਿਤਸਰ ‘ਚ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼: 8 ਦੋਸ਼ੀ ਗ੍ਰਿਫ਼ਤਾਰ, 9.5 ਕਿਲੋ ਹੈਰੋਇਨ ਅਤੇ 5.4 ਕਿਲੋ ਅਫੀਮ ਬਰਾਮਦ
ਪੰਜਾਬ ‘ਚ ਆ ਗਈ ਇੱਕ ਹੋਰ ਛੁੱਟੀ! 12 ਸਤੰਬਰ ਨੂੰ ਸਕੂਲ-ਕਾਲਜ ਤੇ ਸਰਕਾਰੀ ਦਫਤਰ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...
ਪੰਜਾਬ ‘ਚ ਸਖ਼ਤ ਪਾਬੰਦੀਆਂ, ਰਾਤ 10 ਵਜੇ ਤੋਂ ਬਾਅਦ DJ, ਰੈਸਟੋਰੈਂਟ-ਕਲੱਬ 12 ਵਜੇ ਤੱਕ ਕਰਨੇ ਪੈਣੇ ਬੰਦ, ਉਲੰਘਣਾ ਕਰਨ ਵਾਲਿਆਂ ‘ਤੇ ਹੋਏਗਾ ਐਕਸ਼ਨ
ਅੰਮ੍ਰਿਤਸਰ ਏਅਰਪੋਰਟ 'ਤੇ ਡਰੋਨ ਦਿਖਣ ਨਾਲ ਹੜਕੰਪ: 7 ਉਡਾਣਾਂ ਡਾਇਵਰਟ, 90 ਮਿੰਟ ਬੰਦ ਰਿਹਾ ਕੰਮਕਾਜ, ਜਾਣੋ ਡਰੋਨ ਦਿਖਣ ਦੀ ਸੱਚਾਈ ਬਾਰੇ…
ਅੰਮ੍ਰਿਤਸਰ ’ਚ ਨਿਹੰਗ ਸਿੰਘ ਦੀ ਗੋਲੀ ਮਾਰ ਕੇ ਹੱਤਿਆ, ਸੀਨੇ ’ਤੇ ਮਿਲੇ ਗੋਲੀਆਂ ਦੇ ਨਿਸ਼ਾਨ; ਹਮਲਾਵਰ ਫਰਾਰ

© Copyright Galactic Television & Communications Pvt. Ltd. 2026. All rights reserved.