Amritsar: ਅੰਮ੍ਰਿਤਸਰ ‘ਚ ਇੱਕ ਘਰ ਨੂੰ ਅਣਪਛਾਤੇ ਵਿਅਕਤੀਆਂ ਨੇ ਬਣਾਇਆ ਨਿਸ਼ਾਨਾ, ਤਾੜ-ਤਾੜ ਵਰ੍ਹਾਈਆਂ ਗੋਲੀਆਂ, ਪਿੰਡ ‘ਚ ਸਹਿਮ ਦਾ ਮਾਹੌਲ

By:  Lajwinder Kaur April 2nd 2026 12:06 PM -- Updated: April 2nd 2026 12:17 PM

Amritsar News: ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਹਲਕੇ ਦੇ ਅਧੀਨ ਆਉਂਦੇ ਪਿੰਡ ਸਿਆਲਕਾ ਵਿੱਚ ਮੰਗਲਵਾਰ ਦੇਰ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਤਾਬੜਤੋੜ ਫਾਇਰਿੰਗ ਕੀਤੀ ਗਈ। ਇਸ ਪੂਰੀ ਘਟਨਾ ਦੀ ਸੀਸੀਟੀਵੀ (CCTV) ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਨੂੰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਸੋਸ਼ਲ ਮੀਡੀਆ ਪੇਜ 'ਤੇ ਸਾਂਝਾ ਕੀਤਾ ਹੈ। ਵੀਡੀਓ ਵਿੱਚ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਸਾਫ਼ ਸੁਣਾਈ ਦੇ ਰਹੀਆਂ ਹਨ।

ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ

ਜਾਣਕਾਰੀ ਅਨੁਸਾਰ, ਹਮਲਾਵਰਾਂ ਵੱਲੋਂ ਕਰੀਬ 9 ਤੋਂ 10 ਰਾਊਂਡ ਫਾਇਰਿੰਗ ਕੀਤੀ ਗਈ। ਘਰ ਦੇ ਬਾਹਰ ਲੱਗੇ ਗੇਟ 'ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ ਅਤੇ ਪਰਿਵਾਰਕ ਮੈਂਬਰਾਂ ਨੂੰ ਮੌਕੇ ਤੋਂ ਗੋਲੀਆਂ ਦੇ ਖਾਲੀ ਖੋਲ ਵੀ ਬਰਾਮਦ ਹੋਏ ਹਨ। ਗਨੀਮਤ ਇਹ ਰਹੀ ਕਿ ਇਸ ਹਮਲੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਅਤੇ ਡਰ ਦਾ ਮਾਹੌਲ ਬਣਿਆ ਹੋਇਆ ਹੈ।

ਪਰਿਵਾਰਕ ਮੈਂਬਰ ਰਸ਼ਪਾਲ ਸਿੰਘ ਦਾ ਕਹਿਣਾ ਹੈ ਕਿ ਉਹਨਾਂ ਦਾ ਕਿਸੇ ਨਾਲ ਵੀ ਕੋਈ ਝਗੜਾ ਜਾਂ ਦੁਸ਼ਮਣੀ ਨਹੀਂ ਹੈ, ਫਿਰ ਵੀ ਇਸ ਤਰ੍ਹਾਂ ਦੀ ਘਟਨਾ ਨੇ ਉਹਨਾਂ ਨੂੰ ਦਹਿਸ਼ਤ ਵਿੱਚ ਪਾ ਦਿੱਤਾ ਹੈ। ਉਹਨਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।

ਕਾਨੂੰਨ-ਵਿਵਸਥਾ 'ਤੇ ਉੱਠੇ ਸਵਾਲ, ਮਜੀਠੀਆ ਦੀ ਅਪੀਲ

ਇਸ ਘਟਨਾ ਨੂੰ ਲੈ ਕੇ ਸਰਕਾਰ ਅਤੇ ਪੁਲਿਸ 'ਤੇ ਵੀ ਸਵਾਲ ਉੱਠ ਰਹੇ ਹਨ। ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੇ ਡੀਜੀਪੀ (DGP) ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਸੂਬੇ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਤੁਰੰਤ ਠੀਕ ਕੀਤਾ ਜਾਵੇ, ਕਿਉਂਕਿ ਆਮ ਲੋਕ ਡਰ ਦੇ ਸਾਏ ਹੇਠ ਜਿਉਣ ਲਈ ਮਜਬੂਰ ਹਨ।

ਪੁਲਿਸ ਕਰ ਰਹੀ ਜਾਂਚ

ਸੂਚਨਾ ਮਿਲਣ ਤੋਂ ਬਾਅਦ ਥਾਣਾ ਮਜੀਠਾ ਦੇ ਐਸਐਚਓ (SHO) ਅਵਤਾਰ ਸਿੰਘ ਪੁਲਿਸ ਟੀਮ ਸਮੇਤ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਸੀਸੀਟੀਵੀ ਰਿਕਾਰਡਿੰਗ ਨੂੰ ਆਪਣੇ ਕਬਜ਼ੇ ਵਿੱਚ ਲਿਆ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਮੁਲਜ਼ਮਾਂ ਦੀ ਪਛਾਣ ਕਰਕੇ ਉਹਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Related Post

ਸਿਆਸੀ ਉਥਲ-ਪੁਥਲ: ਅੰਮ੍ਰਿਤਸਰ ਤੋਂ ਆਪ ਨੂੰ ਵੱਡਾ ਝਟਕਾ, ਨਾਮੀ ਆਗੂ ਕਾਂਗਰਸ ‘ਚ ਹੋਏ ਸ਼ਾਮਲ
ਰੇਲਵੇ ਟਰੈਕ 'ਤੇ CCTV ਲਾ ਕੇ ਰੇਕੀ: ਪੈਟਰੋਲ ਬੰਬ ਅਤੇ ਹਥਿਆਰ ਬਰਾਮਦ, ISI ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 9 ਗ੍ਰਿਫ਼ਤਾਰ
ਪੰਜਾਬੀ ਮੁਟਿਆਰ ਦਾ ਕੈਨੇਡਾ ‘ਚ ਗੋਲੀਆਂ ਮਾਰ ਕੇ ਕਤਲ; ਵੀਡੀਓ ਕਾਲ ‘ਤੇ ਭਰਾ ਨੂੰ ਬੋਲੀ-"ਸ਼ਰਨ ਆ ਗਿਆ"... ਕੁਝ ਪਲਾਂ ਬਾਅਦ ਬੱਸ ਸਟਾਪ 'ਤੇ ਕਰ ਦਿੱਤਾ ਕਤਲ
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਕਈ ਥਾਣਿਆਂ ਦੇ SHO ਬਦਲੇ, ਨਵੀਆਂ ਨਿਯੁਕਤੀਆਂ ਜਾਰੀ
ਅੰਮ੍ਰਿਤਸਰ ਪੁਲਿਸ ਦੀ ਵੱਡੀ ਸਫਲਤਾ: ਸਰਹੱਦ ਪਾਰ ਹਥਿਆਰ ਤੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼, 2 ਗ੍ਰਿਫ਼ਤਾਰ
ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਮਯਾਬੀ: 5.5 ਕਿਲੋ ਹੈਰੋਇਨ ਅਤੇ ਹਥਿਆਰਾਂ ਸਮੇਤ 4 ਤਸਕਰ ਕਾਬੂ, ਵਿਦੇਸ਼ੀ ਤਸਕਰਾਂ ਨਾਲ ਜੁੜੇ ਤਾਰ...

© Copyright Galactic Television & Communications Pvt. Ltd. 2026. All rights reserved.