ਅੰਮ੍ਰਿਤਸਰ ‘ਚ 26 ਤੇ 27 ਅਕਤੂਬਰ ਨੂੰ ਸ਼ਰਾਬ ਦੇ ਠੇਕੇ ਰਹਿਣਗੇ ਬੰਦ, ਮੀਟ ਤੇ ਅੰਡੇ ਦੀਆਂ ਦੁਕਾਨਾਂ ਲਈ ਵੀ ਹੁਕਮ ਜਾਰੀ

ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਅਤੇ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਹਿਮ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟਰੇਟ ਸ੍ਰੀ ਦਲਵਿੰਦਰਜੀਤ ਸਿੰਘ ਨੇ ਧਾਰਮਿਕ ਸਮਾਗਮਾਂ ਵਾਲੇ ਸਥਾਨਾਂ ਦੇ ਆਲੇ-ਦੁਆਲੇ 500 ਮੀਟਰ ਦੇ ਘੇਰੇ ਵਿੱਚ ਸ਼ਰਾਬ ਦੇ ਠੇਕੇ ਅਤੇ ਦੁਕਾਨਾਂ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ।

By:  Lajwinder Kaur October 23rd 2026 06:10 PM -- Updated: October 23rd 2026 06:26 PM

ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਅਤੇ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਹਿਮ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟਰੇਟ ਦਲਵਿੰਦਰਜੀਤ ਸਿੰਘ ਨੇ ਧਾਰਮਿਕ ਸਮਾਗਮਾਂ ਵਾਲੇ ਸਥਾਨਾਂ ਦੇ ਆਲੇ-ਦੁਆਲੇ 500 ਮੀਟਰ ਦੇ ਘੇਰੇ ਵਿੱਚ ਸ਼ਰਾਬ ਦੇ ਠੇਕੇ ਅਤੇ ਦੁਕਾਨਾਂ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ।

ਜਾਰੀ ਹੁਕਮਾਂ ਅਨੁਸਾਰ, 26 ਅਕਤੂਬਰ 2026 ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਕੱਢੇ ਜਾਣ ਵਾਲੇ ਨਗਰ ਕੀਰਤਨ ਦੇ ਰੂਟ 'ਤੇ ਆਉਣ ਵਾਲੇ ਸ਼ਰਾਬ ਦੇ ਠੇਕੇ ਅਤੇ ਦੁਕਾਨਾਂ ਬੰਦ ਰਹਿਣਗੀਆਂ। ਇਸ ਤੋਂ ਇਲਾਵਾ, 26 ਅਕਤੂਬਰ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਅਤੇ 27 ਅਕਤੂਬਰ ਨੂੰ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ 500 ਮੀਟਰ ਦੇ ਘੇਰੇ ਵਿੱਚ ਵੀ ਇਹ ਪਾਬੰਦੀ ਲਾਗੂ ਰਹੇਗੀ।

ਸਿਗਰਟ, ਤੰਬਾਕੂ, ਮੀਟ ਅਤੇ ਅੰਡੇ ਦੀਆਂ ਦੁਕਾਨਾਂ ਵੀ ਰਹਿਣਗੀਆਂ ਬੰਦ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਸ਼ਰਾਬ ਦੇ ਠੇਕਿਆਂ ਤੋਂ ਇਲਾਵਾ ਸਿਗਰਟ, ਤੰਬਾਕੂ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਿਕਰੀ ਕਰਨ ਵਾਲੀਆਂ ਦੁਕਾਨਾਂ ਦੇ ਨਾਲ-ਨਾਲ ਮੀਟ ਅਤੇ ਅੰਡੇ ਦੀਆਂ ਦੁਕਾਨਾਂ ਨੂੰ ਵੀ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਹੁਕਮ ਨਿਰਧਾਰਤ ਧਾਰਮਿਕ ਸਥਾਨਾਂ ਦੇ ਆਲੇ-ਦੁਆਲੇ ਅਤੇ ਨਗਰ ਕੀਰਤਨ ਦੇ ਰੂਟ 'ਤੇ ਲਾਗੂ ਹੋਣਗੇ।

ਧਾਰਮਿਕ ਜਥੇਬੰਦੀਆਂ ਦੀ ਮੰਗ ਤੋਂ ਬਾਅਦ ਲਿਆ ਫ਼ੈਸਲਾ

ਜ਼ਿਲ੍ਹਾ ਪ੍ਰਸ਼ਾਸਨ ਅਨੁਸਾਰ, ਜਨਰਲ ਮੈਨੇਜਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ 26 ਅਤੇ 27 ਅਕਤੂਬਰ ਨੂੰ ਸ਼ਰਾਬ ਦੇ ਠੇਕੇ ਬੰਦ ਰੱਖਣ ਲਈ ਮੰਗ ਪੱਤਰ ਦਿੱਤਾ ਗਿਆ ਸੀ।

ਇਸੇ ਤਰ੍ਹਾਂ, ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਮੌਕੇ ਵੱਖ-ਵੱਖ ਜਥੇਬੰਦੀਆਂ ਵੱਲੋਂ ਵੀ 26 ਅਕਤੂਬਰ ਨੂੰ ਡਰਾਈ ਡੇਅ ਐਲਾਨਣ ਅਤੇ ਸ਼ਰਾਬ, ਮੀਟ ਤੇ ਅੰਡੇ ਦੀਆਂ ਦੁਕਾਨਾਂ ਬੰਦ ਰੱਖਣ ਦੀ ਮੰਗ ਕੀਤੀ ਗਈ ਸੀ। ਇਨ੍ਹਾਂ ਮੰਗਾਂ ਨੂੰ ਸਵੀਕਾਰ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ।

Related Post

ਸ੍ਰੀ ਹਰਿਮੰਦਰ ਸਾਹਿਬ 'ਚ 25 ਤੋਂ 27 ਅਕਤੂਬਰ ਤੱਕ ਧੂਮਧਾਮ ਨਾਲ ਮਨਾਇਆ ਜਾਵੇਗਾ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਮੰਗਲਵਾਰ ਨੂੰ ਰਹੇਗੀ ਛੁੱਟੀ
ਅੰਮ੍ਰਿਤਸਰ ‘ਚ ਹਾਰਟੀਕਲਚਰ ਰਿਸਰਚ ਸੰਸਥਾਨ ਦਾ ਕੰਮ ਜਲਦ ਪੂਰਾ ਕਰਨ ਦੀ ਮੰਗ, ਤਰੁਣ ਚੁੱਘ ਨੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ ਏਅਰਪੋਰਟ 'ਤੇ ਮੱਚੀ ਹਲਚਲ! ਫਰਜ਼ੀ ਟਿਕਟਾਂ ਨਾਲ ਫੜੇ ਗਏ 16 ਯਾਤਰੀ, UAE ਜਾਣਾ ਸੀ...; ਏਜੰਟ ਖ਼ਿਲਾਫ਼ FIR ਦੀ ਤਿਆਰੀ
ਪੰਜਾਬ ‘ਚ ਆ ਗਈ ਇੱਕ ਹੋਰ ਛੁੱਟੀ! 27 ਅਕਤੂਬਰ ਨੂੰ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰੇ ਰਹਿਣਗੇ ਬੰਦ
ਰੂਪ ਕੌਰ ਸੰਧੂ ਵੱਲੋਂ ਵੱਡੇ ਖੁਲਾਸੇ! ਪੰਥਕ ਆਗੂਆਂ ਤੇ SGPC ਨਾਲ ਜੁੜੇ ਲੋਕਾਂ ਵਿਰੁੱਧ ਗੰਭੀਰ ਇਲਜ਼ਾਮ; ਸ੍ਰੀ ਅਕਾਲ ਤਖ਼ਤ ਸਾਹਿਬ ਸੌਂਪਿਆ ਮੰਗ ਪੱਤਰ
ਮੈਡ ਸੰਧੂ ਮਾਮਲੇ 'ਚ ਵੱਡਾ ਅਪਡੇਟ! 3 ਦਿਨਾਂ ਦੀ ਦਿਨ-ਰਾਤ ਮਿਹਨਤ ਤੋਂ ਬਾਅਦ ਅਹਿਮਦਾਬਾਦ ਤੋਂ ਮੁੱਖ ਸ਼ੂਟਰ ਗ੍ਰਿਫ਼ਤਾਰ, ਕੁੱਲ 6 ਮੁਲਜ਼ਮ ਕਾਬੂ, ਪੁਲਿਸ ਨੇ ਖੋਲ੍ਹੇ ਕਈ ਰਾਜ਼

© Copyright Galactic Television & Communications Pvt. Ltd. 2026. All rights reserved.