ਅੰਮ੍ਰਿਤਸਰ ਪੁਲਿਸ ਨੂੰ ਵੱਡੀ ਸਫਲਤਾ: ਅੰਤਰਰਾਸ਼ਟਰੀ ਡਰੱਗ ਤਸਕਰੀ ਮਾਡਿਊਲ ਦਾ ਪਰਦਾਫਾਸ਼, 10 ਕਿਲੋ ICE ਅਤੇ 4 ਕਿਲੋ ਹੈਰੋਇਨ ਸਣੇ 2 ਗ੍ਰਿਫਤਾਰ

By:  Lajwinder Kaur May 20th 2026 03:56 PM -- Updated: May 20th 2026 04:14 PM

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਨਸ਼ਾ ਤਸਕਰੀ ਖ਼ਿਲਾਫ਼ ਵਿੱਢੀ ਮੁਹਿੰਮ ਵਿੱਚ ਇੱਕ ਵੱਡੀ ਕਾਮਯਾਬੀ ਹਾਸਲ ਹੋਈ ਹੈ। ਪੁਲਿਸ ਨੇ ਇੱਕ ਅੰਤਰਰਾਸ਼ਟਰੀ ਡਰੱਗ ਸਮਗਲਿੰਗ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ ਦੋ ਮੁਲਜ਼ਮਾਂ ਮੋਹਿਤ ਉਰਫ਼ ਬੱਚੀ ਅਤੇ ਅਰਸ਼ਦੀਪ ਸਿੰਘ ਉਰਫ਼ ਅਰਸ਼ ਉਰਫ਼ ਹਰਮਨ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਵੱਲੋਂ ਇਨ੍ਹਾਂ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 10 ਕਿਲੋ ICE (ਮੇਥਾਮਫੇਟਾਮਾਈਨ) ਅਤੇ 4 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। 

ਦੁਬਈ ਤੋਂ ਚੱਲ ਰਿਹਾ ਸੀ ਨੈੱਟਵਰਕ

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਨਸ਼ਾ ਤਸਕਰੀ ਨੈੱਟਵਰਕ ਦੁਬਈ ਤੋਂ ਸੰਚਾਲਿਤ ਹੋ ਰਿਹਾ ਸੀ। ਫੜੇ ਗਏ ਮੁਲਜ਼ਮ ਦੁਬਈ ਅਤੇ ਅਬੂ ਧਾਬੀ ਵਿੱਚ ਬੈਠੇ ਇੱਕ ਡਰੱਗ ਤਸਕਰ ਦੇ ਲਗਾਤਾਰ ਸੰਪਰਕ ‘ਚ ਸਨ ਅਤੇ ਉਸ ਦੇ ਇਸ਼ਾਰੇ 'ਤੇ ਹੀ ਪੰਜਾਬ ਅਤੇ ਦਿੱਲੀ ਤੱਕ ਨਸ਼ੇ ਦੀ ਸਪਲਾਈ ਕਰ ਰਹੇ ਸਨ। ਪੁਲਿਸ ਮੁਤਾਬਕ, ਮੁਲਜ਼ਮਾਂ ਵਿੱਚੋਂ ਇੱਕ ਹਾਲ ਹੀ ਵਿੱਚ ਦੁਬਈ ਤੋਂ ਵਾਪਸ ਪਰਤਿਆ ਸੀ, ਜਿੱਥੇ ਉਸ ਨੂੰ ਕਥਿਤ ਤੌਰ 'ਤੇ ਨਸ਼ਾ ਤਸਕਰੀ ਦੀ ਟ੍ਰੇਨਿੰਗ ਦਿੱਤੀ ਗਈ ਸੀ। ਉਸ ਨੂੰ ਹੈਰੋਇਨ ਅਤੇ ICE ਦੀਆਂ ਖੇਪਾਂ ਪੰਜਾਬ ਪਹੁੰਚਾਉਣ ਅਤੇ ਅੱਗੇ ਸਪਲਾਈ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ।

ਮਾਝਾ ਅਤੇ ਦੋਆਬਾ ਵਿੱਚ ਸਪਲਾਈ ਦੀ ਸੀ ਤਿਆਰੀ

ਜਾਂਚ ਦੌਰਾਨ ਇਹ ਵੀ ਖੁਲਾਸਾ ਹੋਇਆ ਹੈ ਕਿ ਇਹ ਮੁਲਜ਼ਮ ਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਬਹੁਤ ਵੱਡੇ ਪੱਧਰ 'ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਹੇ ਸਨ। ਪੁਲਿਸ ਹੁਣ ਇਸ ਨੈੱਟਵਰਕ ਦੇ ਹੋਰਨਾਂ ਮੈਂਬਰਾਂ ਅਤੇ ਇਸ ਦੇ ਅੰਤਰਰਾਸ਼ਟਰੀ ਲਿੰਕਾਂ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਪੁਲਿਸ ਨੇ ਦੱਸਿਆ ਹੈ ਕਿ ਪਾਕਿਸਤਾਨ ਦੇ ਨਸ਼ਾ ਤਸਕਰਾਂ ਦੇ ਨਾਲ ਵੀ ਲਿੰਕ ਸਾਹਮਣੇ ਆਇਆ ਹੈ।

ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ NDPS ਐਕਟ ਦੇ ਤਹਿਤ ਮਾਮਲਾ (FIR) ਦਰਜ ਕਰ ਲਿਆ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ ਅਤੇ ਜਲਦ ਹੀ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਦੀ ਗ੍ਰਿਫਤਾਰੀ ਅਤੇ ਹੋਰ ਬਰਾਮਦਗੀ ਹੋਣ ਦੀ ਪੂਰੀ ਸੰਭਾਵਨਾ ਹੈ।

Related Post

ਮੈਡ ਸੰਧੂ ਮਾਮਲੇ 'ਚ ਵੱਡਾ ਅਪਡੇਟ! 3 ਦਿਨਾਂ ਦੀ ਦਿਨ-ਰਾਤ ਮਿਹਨਤ ਤੋਂ ਬਾਅਦ ਅਹਿਮਦਾਬਾਦ ਤੋਂ ਮੁੱਖ ਸ਼ੂਟਰ ਗ੍ਰਿਫ਼ਤਾਰ, ਕੁੱਲ 6 ਮੁਲਜ਼ਮ ਕਾਬੂ, ਪੁਲਿਸ ਨੇ ਖੋਲ੍ਹੇ ਕਈ ਰਾਜ਼
ਅੰਮ੍ਰਿਤਸਰ ‘ਚ ਕੱਢੀ ਗਈ 'ਸੇਵਾ ਜੋਤੀ ਯਾਤਰਾ': ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ PM ਮੋਦੀ ਦੇ 25 ਸਾਲਾਂ ਦੇ ਸਫ਼ਰ ਨੂੰ ਕੀਤਾ ਸਿਜਦਾ
ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ: ਗੈਰ-ਕਾਨੂੰਨੀ ਹਥਿਆਰਾਂ ਦੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼, 8 ਮੁਲਜ਼ਮ ਗ੍ਰਿਫ਼ਤਾਰ ਅਤੇ 15 ਪਿਸਤੌਲ ਬਰਾਮਦ
ਅੰਮ੍ਰਿਤਸਰ ‘ਚ ਡਿਊਟੀ ਤੋਂ ਪਰਤ ਰਹੇ GRP ਦੇ ASI 'ਤੇ ਤਿੰਨ ਹਮਲਾਵਰਾਂ ਵੱਲੋਂ ਫਾਇਰਿੰਗ, ਬਾਂਹ ਨੂੰ ਚੀਰਦੀ ਹੋਈ ਨਿਕਲੀ ਗੋਲੀ
ਗੁਰੂ ਨਗਰੀ ਅੰਮ੍ਰਿਤਸਰ ਨੂੰ ਮਿਲੇਗਾ ਕੇਂਦਰੀ ਯੂਨੀਵਰਸਿਟੀ ਦਾ ਵੱਡਾ ਤੋਹਫ਼ਾ! ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਕੇਂਦਰੀ ਸਿੱਖਿਆ ਮੰਤਰੀ ਨਾਲ ਕੀਤੀ ਅਹਿਮ ਮੁਲਾਕਾਤ
ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ: ਗੁਰੂ ਕੀ ਵਡਾਲੀ ‘ਚ ਵੱਡਾ CASO ਆਪਰੇਸ਼ਨ, ਸ਼ੱਕੀ ਵਾਹਨਾਂ ਸਣੇ 6 ਵਿਅਕਤੀ ਕਾਬੂ

© Copyright Galactic Television & Communications Pvt. Ltd. 2026. All rights reserved.