ਪੁਲਿਸ ਮਹਿਕਮੇ 'ਚ ਮੱਚਿਆ ਹੜਕੰਪ, 2 ਕਿਲੋ ਹੈਰੋਇਨ ਸਮੇਤ SHO ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ…

By:  Lajwinder Kaur April 28th 2026 02:11 PM -- Updated: April 28th 2026 02:56 PM

ਅੰਮ੍ਰਿਤਸਰ ਦਿਹਾਤੀ ਪੁਲਿਸ ਵਿੱਚ ਉਸ ਵੇਲੇ ਭਾਜੜਾਂ ਪੈ ਗਈਆਂ ਜਦੋਂ ਇੱਕ ਬੇਹੱਦ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ। ਪੁਲਿਸ ਨੇ ਆਪਣੇ ਹੀ ਮਹਿਕਮੇ ਦੇ ਥਾਣਾ ਭਿੰਡੀਸੈਦਾਂ ਦੇ ਐਸ.ਐਚ.ਓ (SHO) ਸ਼ਸ਼ਪਾਲ ਸਿੰਘ ਨੂੰ 2 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਕੀ ਹੈ ਪੂਰਾ ਮਾਮਲਾ?

ਜਾਣਕਾਰੀ ਮੁਤਾਬਕ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਭਾਰਤੀ ਸਰਹੱਦ ਵਿੱਚ ਹੈਰੋਇਨ ਦੀ ਇੱਕ ਖੇਪ ਸੁੱਟੀ ਗਈ ਸੀ। ਇਲਜ਼ਾਮ ਹੈ ਕਿ ਐਸ.ਐਚ.ਓ. ਸ਼ਸ਼ਪਾਲ ਸਿੰਘ ਨੇ ਇਸ ਨਸ਼ੇ ਦੀ ਖੇਪ ਨੂੰ ਜ਼ਬਤ ਕਰਕੇ ਰਿਕਾਰਡ ਵਿੱਚ ਲਿਆਉਣ ਦੀ ਬਜਾਏ ਇਸ ਨੂੰ ਖੁਰਦ-ਬੁਰਦ ਕਰਨ ਦੀ ਕੋਸ਼ਿਸ਼ ਕੀਤੀ। ਜਦੋਂ ਇਹ ਮਾਮਲਾ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਆਇਆ, ਤਾਂ ਤੁਰੰਤ ਵੱਡੀ ਕਾਰਵਾਈ ਕਰਦਿਆਂ ਸ਼ਸ਼ਪਾਲ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।

ਅਦਾਲਤ ਵੱਲੋਂ ਪੁਲਿਸ ਰਿਮਾਂਡ

ਗ੍ਰਿਫ਼ਤਾਰੀ ਤੋਂ ਬਾਅਦ ਮੁਲਜ਼ਮ ਐਸ.ਐਚ.ਓ. ਨੂੰ ਅਜਨਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਪੁਲਿਸ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸ਼ਸ਼ਪਾਲ ਸਿੰਘ ਦਾ 1 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ। ਪੁਲਿਸ ਨੇ ਉਸ ਦੇ ਕਬਜ਼ੇ ਵਿੱਚੋਂ 2 ਕਿਲੋ ਹੈਰੋਇਨ ਵੀ ਬਰਾਮਦ ਕਰ ਲਈ ਹੈ।

ਆਪਣੇ ਹੀ ਥਾਣੇ ਵਿੱਚ ਦਰਜ ਹੋਇਆ ਮਾਮਲਾ

ਇਸ ਘਟਨਾ ਦੀ ਖ਼ਾਸ ਗੱਲ ਇਹ ਹੈ ਕਿ ਸ਼ਸ਼ਪਾਲ ਸਿੰਘ ਦੇ ਖ਼ਿਲਾਫ਼ ਥਾਣਾ ਭਿੰਡੀਸੈਦਾਂ ਵਿੱਚ ਹੀ ਮਾਮਲਾ ਦਰਜ ਕੀਤਾ ਗਿਆ ਹੈ, ਜਿੱਥੇ ਉਹ ਖ਼ੁਦ ਤਾਇਨਾਤ ਸੀ।

ਪੁਲਿਸ ਸੂਤਰਾਂ ਮੁਤਾਬਕ ਪੁੱਛਗਿੱਛ ਦੌਰਾਨ ਕਈ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ ਅਤੇ ਨਸ਼ਾ ਤਸਕਰੀ ਦੇ ਇੱਕ ਵੱਡੇ ਨੈੱਟਵਰਕ ਦਾ ਪਰਦਾਫਾਸ਼ ਹੋ ਸਕਦਾ ਹੈ। ਇਸ ਕਾਰਵਾਈ ਨੇ ਇਹ ਸਾਫ਼ ਕਰ ਦਿੱਤਾ ਹੈ ਕਿ ਨਸ਼ੇ ਦੇ ਖ਼ਿਲਾਫ਼ ਮੁਹਿੰਮ ਵਿੱਚ ਕੋਈ ਵੀ ਬਖ਼ਸ਼ਿਆ ਨਹੀਂ ਜਾਵੇਗਾ, ਚਾਹੇ ਉਹ ਪੁਲਿਸ ਅਧਿਕਾਰੀ ਹੀ ਕਿਉਂ ਨਾ ਹੋਵੇ।

Related Post

ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ: ਰਾਤ ਦੀ ਡਿਊਟੀ ਦੌਰਾਨ ਬਾਈਕ 'ਤੇ ਆਏ ਹਮਲਾਵਰਾਂ ਨੇ ਕੀਤੀ ਫਾਇਰਿੰਗ; CM ਮਾਨ ਨੇ ਜਤਾਇਆ ਦੁੱਖ
ਅੰਮ੍ਰਿਤਸਰ ‘ਚ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼: 8 ਦੋਸ਼ੀ ਗ੍ਰਿਫ਼ਤਾਰ, 9.5 ਕਿਲੋ ਹੈਰੋਇਨ ਅਤੇ 5.4 ਕਿਲੋ ਅਫੀਮ ਬਰਾਮਦ
ਪੰਜਾਬ ‘ਚ ਆ ਗਈ ਇੱਕ ਹੋਰ ਛੁੱਟੀ! 12 ਸਤੰਬਰ ਨੂੰ ਸਕੂਲ-ਕਾਲਜ ਤੇ ਸਰਕਾਰੀ ਦਫਤਰ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...
ਪੰਜਾਬ ‘ਚ ਸਖ਼ਤ ਪਾਬੰਦੀਆਂ, ਰਾਤ 10 ਵਜੇ ਤੋਂ ਬਾਅਦ DJ, ਰੈਸਟੋਰੈਂਟ-ਕਲੱਬ 12 ਵਜੇ ਤੱਕ ਕਰਨੇ ਪੈਣੇ ਬੰਦ, ਉਲੰਘਣਾ ਕਰਨ ਵਾਲਿਆਂ ‘ਤੇ ਹੋਏਗਾ ਐਕਸ਼ਨ
ਅੰਮ੍ਰਿਤਸਰ ਏਅਰਪੋਰਟ 'ਤੇ ਡਰੋਨ ਦਿਖਣ ਨਾਲ ਹੜਕੰਪ: 7 ਉਡਾਣਾਂ ਡਾਇਵਰਟ, 90 ਮਿੰਟ ਬੰਦ ਰਿਹਾ ਕੰਮਕਾਜ, ਜਾਣੋ ਡਰੋਨ ਦਿਖਣ ਦੀ ਸੱਚਾਈ ਬਾਰੇ…
ਅੰਮ੍ਰਿਤਸਰ ’ਚ ਨਿਹੰਗ ਸਿੰਘ ਦੀ ਗੋਲੀ ਮਾਰ ਕੇ ਹੱਤਿਆ, ਸੀਨੇ ’ਤੇ ਮਿਲੇ ਗੋਲੀਆਂ ਦੇ ਨਿਸ਼ਾਨ; ਹਮਲਾਵਰ ਫਰਾਰ

© Copyright Galactic Television & Communications Pvt. Ltd. 2026. All rights reserved.