ਰੇਲਵੇ ਟਰੈਕ 'ਤੇ CCTV ਲਾ ਕੇ ਰੇਕੀ: ਪੈਟਰੋਲ ਬੰਬ ਅਤੇ ਹਥਿਆਰ ਬਰਾਮਦ, ISI ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 9 ਗ੍ਰਿਫ਼ਤਾਰ

ਅੰਮ੍ਰਿਤਸਰ ਪੁਲਿਸ ਨੇ ISI ਨਾਲ ਜੁੜੇ ਦੋ ਸਰਹੱਦ ਪਾਰ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕਰਦਿਆਂ 4 ਨਾਬਾਲਗਾਂ ਸਮੇਤ 9 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਨਾਜਾਇਜ਼ ਹਥਿਆਰ, ਕਾਰਤੂਸ ਅਤੇ ਪੈਟਰੋਲ ਬੰਬ ਬਰਾਮਦ ਹੋਏ ਹਨ। ਪੁਲਿਸ ਮੁਤਾਬਕ ਉਹ ISI ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਰੇਲਵੇ ਟਰੈਕ ਨੇੜੇ CCTV ਕੈਮਰੇ ਲਗਾ ਕੇ ਜਾਣਕਾਰੀ ਵਿਦੇਸ਼ ਭੇਜ ਰਹੇ ਸਨ। ਮਾਮਲੇ ਦੀ ਜਾਂਚ ਜਾਰੀ ਹੈ।

By:  Lajwinder Kaur August 4th 2026 04:38 PM -- Updated: August 4th 2026 05:06 PM

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨੀ ਖੁਫੀਆ ਏਜੰਸੀ ISI ਦੇ ਸਮਰਥਨ ਨਾਲ ਚੱਲ ਰਹੇ ਦੋ ਅੰਤਰਰਾਸ਼ਟਰੀ ਸਰਹੱਦ ਪਾਰ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਇਸ ਵੱਡੀ ਕਾਰਵਾਈ ਦੌਰਾਨ ਪੁਲਿਸ ਨੇ 4 ਨਾਬਾਲਗਾਂ ਸਮੇਤ ਕੁੱਲ 9 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਬਰਾਮਦਗੀ ਅਤੇ ਅੱਤਵਾਦੀ ਗਤੀਵਿਧੀਆਂ

ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 3 ਨਾਜਾਇਜ਼ ਪਿਸਤੌਲ, 9 ਜਿੰਦਾ ਕਾਰਤੂਸ ਅਤੇ ਪੈਟਰੋਲ ਨਾਲ ਭਰੀਆਂ 4 ਬੋਤਲ ਬੰਬ ਬਰਾਮਦ ਕੀਤੇ ਹਨ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਸਾਰੇ ਦੋਸ਼ੀ ਵਿਦੇਸ਼ ਵਿੱਚ ਬੈਠੇ ISI ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ। ਇਨ੍ਹਾਂ ਨੌਜਵਾਨਾਂ ਨੂੰ ਸੁਰੱਖਿਆ ਅਦਾਰਿਆਂ ਦੀ ਰੇਕੀ ਕਰਨ, ਨਾਜਾਇਜ਼ ਹਥਿਆਰ ਇਕੱਠੇ ਕਰਨ ਅਤੇ ਪੰਜਾਬ ਵਿੱਚ ਅਮਨ ਤੇ ਕਾਨੂੰਨ ਵਿਵਸਥਾ ਨੂੰ ਖ਼ਰਾਬ ਕਰਨ ਦੇ ਕੰਮ ਸੌਂਪੇ ਗਏ ਸਨ।

ਰੇਲਵੇ ਟਰੈਕ 'ਤੇ ਲਾਏ ਗਏ ਸਨ ਕੈਮਰੇ

ਜਾਂਚ ਦੌਰਾਨ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ ਕਿ ਮੁਲਜ਼ਮਾਂ ਨੇ ਰੇਲਵੇ ਟਰੈਕ ਦੇ ਕੋਲ ਨਿਗਰਾਨੀ ਲਈ ਸੀਸੀਟੀਵੀ (CCTV) ਕੈਮਰੇ ਲਗਾਏ ਹੋਏ ਸਨ। ਇਨ੍ਹਾਂ ਕੈਮਰਿਆਂ ਦੀ ਫੁਟੇਜ ਵਿਦੇਸ਼ੀ ISI ਹੈਂਡਲਰਾਂ ਨੂੰ ਭੇਜੀ ਜਾ ਰਹੀ ਸੀ ਤਾਂ ਜੋ ਸੰਵੇਦਨਸ਼ੀਲ ਗਤੀਵਿਧੀਆਂ 'ਤੇ ਨਜ਼ਰ ਰੱਖੀ ਜਾ ਸਕੇ।

ਪੁਲਿਸ ਦੀ ਅੱਗੇ ਦੀ ਕਾਰਵਾਈ

ਇਸ ਮਾਮਲੇ ਵਿੱਚ ਅੰਮ੍ਰਿਤਸਰ ਦੇ ਮੋਹਕਮਪੁਰਾ, ਏਅਰਪੋਰਟ ਅਤੇ ਸੀ-ਡਿਵੀਜ਼ਨ ਥਾਣਿਆਂ ਵਿੱਚ ਵੱਖ-ਵੱਖ ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਪੁਲਿਸ ਇਸ ਪੂਰੇ ਨੈੱਟਵਰਕ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਫੰਡਿੰਗ ਦੇ ਸਰੋਤਾਂ ਦਾ ਪਤਾ ਲਗਾਇਆ ਜਾ ਰਿਹਾ ਹੈ ਤਾਂ ਜੋ ਇਸ ਸਾਜ਼ਿਸ਼ ਨਾਲ ਜੁੜੇ ਬਾਕੀ ਦੋਸ਼ੀਆਂ ਨੂੰ ਵੀ ਜਲਦ ਕਾਬੂ ਕੀਤਾ ਜਾ ਸਕੇ।

Related Post

MP ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਜਨਤਾ ਦੇ ਰੂਬਰੂ, ਪ੍ਰੋ: ਮਨਜੀਤ ਸਿੰਘ ਨੇ ਕਿਹਾ- ਨੌਜਵਾਨਾਂ ਨੂੰ ਸਿੱਖ ਇਤਿਹਾਸ ਨਾਲ ਜੋੜੇਗੀ
ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ! 16 ਮੁਲਜ਼ਮ ਗ੍ਰਿਫ਼ਤਾਰ, 34 ਕਿਲੋ ਹੈਰੋਇਨ, ਉਜ਼ੀ ਗੰ/ਨ ਅਤੇ ਹੱ.ਥ.ਗੋ.ਲੇ. ਬਰਾਮਦ
ਸ੍ਰੀ ਹਰਿਮੰਦਰ ਸਾਹਿਬ 'ਚ 25 ਤੋਂ 27 ਅਕਤੂਬਰ ਤੱਕ ਧੂਮਧਾਮ ਨਾਲ ਮਨਾਇਆ ਜਾਵੇਗਾ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਮੰਗਲਵਾਰ ਨੂੰ ਰਹੇਗੀ ਛੁੱਟੀ
ਅੰਮ੍ਰਿਤਸਰ ‘ਚ 26 ਤੇ 27 ਅਕਤੂਬਰ ਨੂੰ ਸ਼ਰਾਬ ਦੇ ਠੇਕੇ ਰਹਿਣਗੇ ਬੰਦ, ਮੀਟ ਤੇ ਅੰਡੇ ਦੀਆਂ ਦੁਕਾਨਾਂ ਲਈ ਵੀ ਹੁਕਮ ਜਾਰੀ
ਅੰਮ੍ਰਿਤਸਰ ‘ਚ ਹਾਰਟੀਕਲਚਰ ਰਿਸਰਚ ਸੰਸਥਾਨ ਦਾ ਕੰਮ ਜਲਦ ਪੂਰਾ ਕਰਨ ਦੀ ਮੰਗ, ਤਰੁਣ ਚੁੱਘ ਨੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ ਏਅਰਪੋਰਟ 'ਤੇ ਮੱਚੀ ਹਲਚਲ! ਫਰਜ਼ੀ ਟਿਕਟਾਂ ਨਾਲ ਫੜੇ ਗਏ 16 ਯਾਤਰੀ, UAE ਜਾਣਾ ਸੀ...; ਏਜੰਟ ਖ਼ਿਲਾਫ਼ FIR ਦੀ ਤਿਆਰੀ

© Copyright Galactic Television & Communications Pvt. Ltd. 2026. All rights reserved.