ਕਪਿਲ ਸ਼ਰਮਾ ਦੇ ਘਰ ਫਾਇਰਿੰਗ ਦੀ ਖ਼ਬਰ ਨੂੰ ਲੈ ਕੇ ਵੱਡਾ ਅਪਡੇਟ! ਜਾਣੋ ਵਾਇਰਲ ਖਬਰ ਦੇ ਪਿੱਛੇ ਦਾ ਪੂਰਾ ਸੱਚ...

By:  Lajwinder Kaur May 25th 2026 03:03 PM -- Updated: May 25th 2026 03:44 PM

ਸੋਸ਼ਲ ਮੀਡੀਆ ਉੱਤੇ ਕਪਿਲ ਸ਼ਰਮਾ ਨੂੰ ਲੈ ਕੇ ਇੱਕ ਖਬਰ ਖੂਬ ਵਾਇਰਲ ਹੋ ਰਹੀ ਹੈ, ਜਿਸ ਵਿੱਚ ਦੱਸਿਆ ਗਿਆ ਕਿ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੇ ਅੰਮ੍ਰਿਤਸਰ ਸਥਿਤ ਘਰ 'ਤੇ ਤਾਬੜਤੋੜ (ਅੰਨ੍ਹੇਵਾਹ) ਫਾਇਰਿੰਗ ਹੋਈ ਹੈ। ਫਾਇਰਿੰਗ ਦਾ ਪਤਾ ਲੱਗਦਿਆਂ ਹੀ ਪੁਲਿਸ ਦੀਆਂ ਟੀਮਾਂ ਉਨ੍ਹਾਂ ਦੇ ਘਰ ਪਹੁੰਚੀਆਂ ਅਤੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਆਸ-ਪਾਸ ਦੇ ਲੋਕਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਇਸ ਦੇ ਨਾਲ ਹੀ ਸੁਰੱਖਿਆ ਗਾਰਡ (ਸਿਕਿਉਰਿਟੀ ਗਾਰਡ) ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਪਰ ਹੁਣ ਇਸ ਮਾਮਲੇ ਦੇ ਵਿੱਚ ਪੁਲਿਸ ਦੇ ਵੱਡੇ ਅਧਿਕਾਰੀਆਂ ਨੇ ਖੁਲਾਸਾ ਕਰਦੇ ਹੋਇਆ ਦੱਸਿਆ ਹੈ ਕਿ ਅਜਿਹਾ ਕੁੱਝ ਨਹੀਂ ਹੋਇਆ ਹੈ ਇਹ ਸਿਰਫ ਇੱਕ ਅਫਵਾਹ ਹੈ। 

ਕਮਿਸ਼ਰਨੇਟ ਪੁਲਿਸ ਅੰਮ੍ਰਿਤਸਰ ਨੇ ਆਪਣੇ ਐਕਸ ਉੱਤੇ ਪੋਸਟ ਕਰਦੇ ਹੋਏ ਇਸ ਮਾਮਲੇ ਨੂੰ ਲੈ ਕੇ ਪੂਰਾ ਖੁਲਾਸਾ ਕੀਤਾ ਹੈ। ਉਨ੍ਹਾਂ ਨੇ ਪੋਸਟ ਚ ਲਿਖਿਆ ਹੈ- 'ਅੰਮ੍ਰਿਤਸਰ ਵਿੱਚ ਕਾਮੇਡੀਅਨ ਕਪਿਲ ਸ਼ਰਮਾ ਦੇ ਘਰ ਦੇ ਬਾਹਰ ਫਾਇਰਿੰਗ ਹੋਣ ਦੀ ਅਫਵਾਹ ਕੁਝ ਗੈਰ-ਜ਼ਿੰਮੇਵਾਰ ਲੋਕਾਂ ਵੱਲੋਂ ਫੈਲਾਈ ਜਾ ਰਹੀ ਹੈ, ਜੋ ਕਿ ਪੂਰੀ ਤਰ੍ਹਾਂ ਝੂਠੀ ਹੈ। ਇਸ ਮਾਮਲੇ ਵਿੱਚ ਅਸਲੀਅਤ ਸਾਹਮਣੇ ਲਿਆਉਣ ਅਤੇ ਗਲਤ ਜਾਣਕਾਰੀ ਨੂੰ ਰੋਕਣ ਲਈ ਪੁਲਿਸ ਵੱਲੋਂ ਇੱਕ ਅਧਿਕਾਰਤ ਵੀਡੀਓ ਬਿਆਨ ਜਾਰੀ ਕੀਤਾ ਜਾ ਰਿਹਾ ਹੈ। ਆਮ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਅਜਿਹੀਆਂ ਅਫ਼ਵਾਹਾਂ 'ਤੇ ਬਿਲਕੁਲ ਵੀ ਯਕੀਨ ਨਾ ਕਰਨ ਅਤੇ ਸਿਰਫ਼ ਅਧਿਕਾਰਤ ਸਰੋਤਾਂ ਤੋਂ ਮਿਲੀ ਸਹੀ ਤੇ ਪੁਸ਼ਟੀ ਕੀਤੀ ਜਾਣਕਾਰੀ 'ਤੇ ਹੀ ਭਰੋਸਾ ਕਰਨ।''

ਅੰਮ੍ਰਿਤਸਰ ਪੁਲਿਸ ਦੀ ਅਪੀਲ: ਅਫ਼ਵਾਹਾਂ 'ਤੇ ਧਿਆਨ ਨਾ ਦਿਓ

ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਫਾਇਰਿੰਗ ਦੀ ਇਸ ਘਟਨਾ ਨੂੰ ਲੈ ਕੇ ਕੁਝ ਗੈਰ-ਜ਼ਿੰਮੇਵਾਰ ਲੋਕਾਂ ਵੱਲੋਂ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਤੱਥਾਂ ਨੂੰ ਸਾਹਮਣੇ ਲਿਆਉਣ ਅਤੇ ਗਲਤ ਜਾਣਕਾਰੀ ਦਾ ਖੰਡਨ ਕਰਨ ਲਈ ਜਲਦੀ ਹੀ ਪੁਲਿਸ ਵੱਲੋਂ ਇੱਕ ਅਧਿਕਾਰਤ ਵੀਡੀਓ ਬਿਆਨ ਜਾਰੀ ਕੀਤਾ ਜਾਵੇਗਾ। ਪੁਲਿਸ ਨੇ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਅਫ਼ਵਾਹ 'ਤੇ ਬਿਲਕੁਲ ਵੀ ਧਿਆਨ ਨਾ ਦੇਣ ਅਤੇ ਸਿਰਫ਼ ਅਧਿਕਾਰਤ ਸਰੋਤਾਂ (Official Sources) ਵੱਲੋਂ ਜਾਰੀ ਕੀਤੀ ਗਈ ਸਹੀ ਜਾਣਕਾਰੀ 'ਤੇ ਹੀ ਭਰੋਸਾ ਕਰਨ।

ਕੈਨੇਡਾ ਸਥਿਤ 'Kap's Cafe' 'ਤੇ ਵੀ ਹੋ ਚੁੱਕੀ ਹੈ ਗੋਲੀਬਾਰੀ

ਜ਼ਿਕਰਯੋਗ ਹੈ ਕਿ ਕੈਨੇਡਾ ਦੇ ਸੁਰੇ (Surrey) ਸ਼ਹਿਰ ਵਿੱਚ ਸਥਿਤ ਕਪਿਲ ਸ਼ਰਮਾ ਦੇ 'Kap's Cafe' ਦੇ ਬਾਹਰ ਵੀ ਪਹਿਲਾਂ ਗੋਲੀਬਾਰੀ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਕੈਨੇਡਾ ਵਿੱਚ ਹੋਈਆਂ ਉਨ੍ਹਾਂ ਵਾਰਦਾਤਾਂ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਕੁਝ ਅਨਸਰਾਂ ਵੱਲੋਂ ਲਈ ਗਈ ਸੀ। ਅੰਮ੍ਰਿਤਸਰ ਸਥਿਤ ਘਰ ਦੇ ਬਾਹਰ ਹੋਈ ਇਸ ਕਥਿਤ ਫਾਇਰਿੰਗ ਦੇ ਮਾਮਲੇ ਵਿੱਚ ਪੁਲਿਸ ਹੁਣ ਇਸ ਗੱਲ ਦੀ ਵੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਕਿ ਕੀ ਇਸ ਘਟਨਾ ਦੇ ਤਾਰ ਵੀ ਉਨ੍ਹਾਂ ਪੁਰਾਣੇ ਮਾਮਲਿਆਂ ਜਾਂ ਕਿਸੇ ਕੌਮਾਂਤਰੀ ਫਿਰੌਤੀ (Extortion) ਅਤੇ ਧਮਕੀ ਨਾਲ ਤਾਂ ਨਹੀਂ ਜੁੜੇ ਹੋਏ।


Related Post

ਮੈਡ ਸੰਧੂ ਮਾਮਲੇ 'ਚ ਵੱਡਾ ਅਪਡੇਟ! 3 ਦਿਨਾਂ ਦੀ ਦਿਨ-ਰਾਤ ਮਿਹਨਤ ਤੋਂ ਬਾਅਦ ਅਹਿਮਦਾਬਾਦ ਤੋਂ ਮੁੱਖ ਸ਼ੂਟਰ ਗ੍ਰਿਫ਼ਤਾਰ, ਕੁੱਲ 6 ਮੁਲਜ਼ਮ ਕਾਬੂ, ਪੁਲਿਸ ਨੇ ਖੋਲ੍ਹੇ ਕਈ ਰਾਜ਼
ਅੰਮ੍ਰਿਤਸਰ ‘ਚ ਕੱਢੀ ਗਈ 'ਸੇਵਾ ਜੋਤੀ ਯਾਤਰਾ': ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ PM ਮੋਦੀ ਦੇ 25 ਸਾਲਾਂ ਦੇ ਸਫ਼ਰ ਨੂੰ ਕੀਤਾ ਸਿਜਦਾ
ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ: ਗੈਰ-ਕਾਨੂੰਨੀ ਹਥਿਆਰਾਂ ਦੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼, 8 ਮੁਲਜ਼ਮ ਗ੍ਰਿਫ਼ਤਾਰ ਅਤੇ 15 ਪਿਸਤੌਲ ਬਰਾਮਦ
ਅੰਮ੍ਰਿਤਸਰ ‘ਚ ਡਿਊਟੀ ਤੋਂ ਪਰਤ ਰਹੇ GRP ਦੇ ASI 'ਤੇ ਤਿੰਨ ਹਮਲਾਵਰਾਂ ਵੱਲੋਂ ਫਾਇਰਿੰਗ, ਬਾਂਹ ਨੂੰ ਚੀਰਦੀ ਹੋਈ ਨਿਕਲੀ ਗੋਲੀ
ਗੁਰੂ ਨਗਰੀ ਅੰਮ੍ਰਿਤਸਰ ਨੂੰ ਮਿਲੇਗਾ ਕੇਂਦਰੀ ਯੂਨੀਵਰਸਿਟੀ ਦਾ ਵੱਡਾ ਤੋਹਫ਼ਾ! ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਕੇਂਦਰੀ ਸਿੱਖਿਆ ਮੰਤਰੀ ਨਾਲ ਕੀਤੀ ਅਹਿਮ ਮੁਲਾਕਾਤ
ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ: ਗੁਰੂ ਕੀ ਵਡਾਲੀ ‘ਚ ਵੱਡਾ CASO ਆਪਰੇਸ਼ਨ, ਸ਼ੱਕੀ ਵਾਹਨਾਂ ਸਣੇ 6 ਵਿਅਕਤੀ ਕਾਬੂ

© Copyright Galactic Television & Communications Pvt. Ltd. 2026. All rights reserved.