ਤਾੜ-ਤਾੜ ਗੋਲੀਆਂ ਦੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ! ਆਪ ਦੇ ਉਮੀਦਵਾਰ ਨੂੰ ਚੋਣ ਲੜਨ ਤੋਂ ਰੋਕਣ ਲਈ ਮਿਲ ਰਹੀਆਂ ਸੀ ਧਮਕੀਆਂ…

By:  Lajwinder Kaur April 20th 2026 02:49 PM -- Updated: April 20th 2026 02:59 PM

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿੱਚ ਐਤਵਾਰ ਰਾਤ ਅਣਪਛਾਤੇ ਨੌਜਵਾਨਾਂ ਵੱਲੋਂ ਇੱਕ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਲਗਭਗ 10 ਤੋਂ 12 ਰਾਊਂਡ ਫਾਇਰਿੰਗ ਕੀਤੇ ਜਾਣ ਦੀ ਸੂਚਨਾ ਮਿਲੀ ਹੈ। ਹਮਲਾਵਰਾਂ ਵੱਲੋਂ ਚਲਾਈਆਂ ਗਈਆਂ ਗੋਲੀਆਂ ਘਰ ਦੇ ਮੁੱਖ ਗੇਟ 'ਤੇ ਲੱਗੀਆਂ, ਜਿਸ ਤੋਂ ਬਾਅਦ ਇਲਾਕੇ ਵਿੱਚ ਭਾਰੀ ਦਹਿਸ਼ਤ ਅਤੇ ਤਣਾਅ ਦਾ ਮਾਹੌਲ ਬਣ ਗਿਆ ਹੈ।

ਇਸ ਘਟਨਾ ਨੂੰ ਨਗਰ ਕੌਂਸਲ ਚੋਣਾਂ ਦੀ ਰੰਜਿਸ਼ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ, ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਰਿੰਦਰ ਸਿੰਘ ਸੋਨੂ, ਜੋ ਵਾਰਡ ਕੌਂਸਲਰ ਦੀ ਚੋਣ ਲੜ ਰਹੇ ਹਨ, ਨੂੰ ਪਹਿਲਾਂ ਵੀ ਫ਼ੋਨ 'ਤੇ ਚੋਣ ਨਾ ਲੜਨ ਦੀਆਂ ਧਮਕੀਆਂ ਮਿਲ ਰਹੀਆਂ ਸਨ। ਇਸ ਤੋਂ ਪਹਿਲਾਂ ਵੀ ਉਨ੍ਹਾਂ ਦੀ ਗੱਡੀ 'ਤੇ ਹਮਲਾ ਹੋਇਆ ਸੀ, ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਸੀ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਹਮਲਾਵਰ ਪੂਰੀ ਤਿਆਰੀ ਨਾਲ ਆਏ ਸਨ ਅਤੇ ਵਾਰਦਾਤ ਨੂੰ ਅੰਜਾਮ ਦੇ ਕੇ ਮਿੰਟਾਂ ਵਿੱਚ ਫਰਾਰ ਹੋ ਗਏ।

ਪੂਰੀ ਤਿਆਰੀ ਨਾਲ ਆਏ ਸੀ ਹਮਲਾਵਰ

ਤਾਜ਼ਾ ਘਟਨਾ ਵਿੱਚ ਚਾਰ ਅਣਪਛਾਤੇ ਹਮਲਾਵਰ ਰਾਤ ਦੇ ਸਮੇਂ ਘਰ ਦੇ ਬਾਹਰ ਪਹੁੰਚੇ ਅਤੇ ਅੰਨ੍ਹੇਵਾਹ ਫਾਇਰਿੰਗ ਕਰਕੇ ਮੌਕੇ ਤੋਂ ਫਰਾਰ ਹੋ ਗਏ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਹਮਲਾਵਰ ਪੂਰੀ ਤਿਆਰੀ ਨਾਲ ਆਏ ਸਨ ਅਤੇ ਮਹਿਜ਼ ਕੁਝ ਹੀ ਮਿੰਟਾਂ ਵਿੱਚ ਵਾਰਦਾਤ ਨੂੰ ਅੰਜਾਮ ਦੇ ਕੇ ਉੱਥੋਂ ਨਿਕਲ ਗਏ।

ਸਿਆਸੀ ਰੰਜਿਸ਼ ਦਾ ਜਤਾਇਆ ਜਾ ਰਿਹਾ ਖਦਸ਼ਾ

ਇਸ ਘਟਨਾ ਦੇ ਪਿੱਛੇ ਸਿਆਸੀ ਰੰਜਿਸ਼ ਜਾਂ ਚੋਣਾਂ ਦੇ ਤਣਾਅ ਦੀ ਆਸ਼ੰਕਾ ਜਤਾਈ ਜਾ ਰਹੀ ਹੈ। ਹਾਲਾਂਕਿ, ਪੁਲਿਸ ਵੱਲੋਂ ਅਜੇ ਤੱਕ ਇਸ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਤਾਂ ਜੋ ਹਮਲਾਵਰਾਂ ਦਾ ਪਤਾ ਲਗਾਇਆ ਜਾ ਸਕੇ।

ਪੁਲਿਸ ਖੰਗਾਲ ਰਹੀ ਸੀਸੀਟੀਵੀ

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ। ਪੁਲਿਸ ਵੱਲੋਂ ਇਲਾਕੇ ਵਿੱਚ ਲੱਗੇ ਸੀਸੀਟੀਵੀ (CCTV) ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ। ਸੀਸੀਟੀਵੀ ਵਿੱਚ ਨਜ਼ਰ ਆ ਰਿਹਾ ਹੈ ਕਿ ਕਿਵੇਂ ਬਦਮਾਸ਼ ਦੋ ਮੋਟਰਸਾਈਕਲਾਂ ਉੱਤੇ ਸਵਾਰ ਹੋ ਆਏ ਅਤੇ ਘਰ ਉੱਤੇ ਤਾੜ-ਤਾੜ ਗੋਲੀਆਂ ਵਰ੍ਹਾ ਦਿੱਤੀਆਂ।

ਸੀਨੀਅਰ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਪੁਲਿਸ ਸਾਰੇ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਲਾਕੇ ਵਿੱਚ ਪੁਲਿਸ ਤਾਇਨਾਤੀ ਵਧਾ ਦਿੱਤੀ ਗਈ ਹੈ।


Related Post

ਅੰਮ੍ਰਿਤਸਰ ਪੁਲਿਸ ਦੀ ਵੱਡੀ ਸਫਲਤਾ: ਸਰਹੱਦ ਪਾਰ ਹਥਿਆਰ ਤੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼, 2 ਗ੍ਰਿਫ਼ਤਾਰ
ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਮਯਾਬੀ: 5.5 ਕਿਲੋ ਹੈਰੋਇਨ ਅਤੇ ਹਥਿਆਰਾਂ ਸਮੇਤ 4 ਤਸਕਰ ਕਾਬੂ, ਵਿਦੇਸ਼ੀ ਤਸਕਰਾਂ ਨਾਲ ਜੁੜੇ ਤਾਰ...
ਅੰਮ੍ਰਿਤਸਰ ਦੇ ਨਾਮੀ ਹੋਟਲ 'ਚ ਭਿਆਨਕ ਅੱਗ: ਜਨਰੇਟਰ 'ਚ ਧਮਾਕੇ ਨਾਲ ਮਚੀ ਹਫੜਾ-ਦਫੜੀ
ਅੰਮ੍ਰਿਤਸਰ ਏਅਰਪੋਰਟ 'ਤੇ ਵੱਡਾ ਐਕਸ਼ਨ! 1 ਕਰੋੜ ਦਾ ਸੋਨਾ ਬਰਾਮਦ, ਇੰਝ ਅੱਖਾਂ ‘ਚ ਘੱਟਾ ਪਾ ਲਿਆ ਰਹੇ ਸੀ ਗੋਲਡ, ਮਹਿਲਾ ਸਮੇਤ 3 ਵਿਅਕਤੀ ਗ੍ਰਿਫ਼ਤਾਰ
ਭਾਜਪਾ ਦੇ ਕੌਮੀ ਪ੍ਰਧਾਨ 3 ਦਿਨਾਂ ਦੇ ਪੰਜਾਬ ਦੌਰੇ 'ਤੇ: ਨਿਤਿਨ ਨਬੀਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ: ਕੇਸਰੀ ਦਸਤਾਰ ਸਜਾ ਭਾਂਡੇ ਧੋਣ ਦੀ ਕੀਤੀ ਸੇਵਾ
ਬਿਕਰਮ ਮਜੀਠੀਆ ਨੂੰ ਵੱਡੀ ਰਾਹਤ: ਮਿਲੀ ਅਗਾਊਂ ਜ਼ਮਾਨਤ, ਅੰਮ੍ਰਿਤਸਰ ਅਦਾਲਤ ਨੇ ਦਿੱਤਾ ਆਹ ਫੈਸਲਾ….

© Copyright Galactic Television & Communications Pvt. Ltd. 2026. All rights reserved.