ਅੰਮ੍ਰਿਤਸਰ ‘ਚ ਦਿਨ-ਦਿਹਾੜੇ ਸਰਕਾਰੀ ਅਧਿਆਪਕ ਦਾ ਬੇਰਹਿਮੀ ਨਾਲ ਕਤਲ; ਸੜਕ 'ਤੇ ਮਿਲੀ ਲਾਸ਼, ਇਲਾਕੇ ‘ਚ ਦਹਿਸ਼ਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ

By:  Lajwinder Kaur June 1st 2026 05:02 PM -- Updated: June 1st 2026 05:10 PM

ਅੰਮ੍ਰਿਤਸਰ ਵਿੱਚ ਦਿਨ-ਦਿਹਾੜੇ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਸਰਕਾਰੀ ਅਧਿਆਪਕ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਪਿੰਡ ਤਲਵੰਡੀ ਦੇ ਰਹਿਣ ਵਾਲੇ ਜਗਦੀਪ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ, ਜਗਦੀਪ ਸਿੰਘ ਆਪਣੀ ਬੇਟੀ ਨੂੰ ਟਿਊਸ਼ਨ ਛੱਡ ਕੇ ਵਾਪਸ ਆਪਣੇ ਘਰ ਪਰਤ ਰਹੇ ਸਨ। ਜਦੋਂ ਉਹ ਦੁਪਹਿਰ ਕਰੀਬ 2 ਵਜੇ ਨਰੈਣਗੜ੍ਹ ਡਰੇਨ ਦੇ ਕੋਲ ਪਹੁੰਚੇ, ਤਾਂ ਕੁਝ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਨੂੰ ਰਸਤੇ ਵਿੱਚ ਘੇਰ ਲਿਆ।

ਤੇਜ਼ਧਾਰ ਹਥਿਆਰਾਂ ਕੀਤਾ ਹਮਲਾ, ਬਹੁਤ ਬੇਰਹਿਮੀ ਨਾਲ ਕਤਲ

ਹਮਲਾਵਰਾਂ ਨੇ ਬੜੀ ਬੇਰਹਿਮੀ ਨਾਲ ਤੇਜ਼ਧਾਰ ਹਥਿਆਰਾਂ ਨਾਲ ਜਗਦੀਪ ਸਿੰਘ 'ਤੇ ਹਮਲਾ ਕੀਤਾ ਅਤੇ ਉਨ੍ਹਾਂ ਦਾ ਗਲਾ ਵੱਢ ਦਿੱਤਾ। ਜ਼ਿਆਦਾ ਖੂਨ ਵਹਿ ਜਾਣ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ। ਘਟਨਾ ਸਥਾਨ 'ਤੇ ਹਾਲਾਤ ਇੰਨੇ ਖੌਫਨਾਕ ਸਨ ਕਿ ਉਨ੍ਹਾਂ ਦੀ ਲਾਸ਼ ਸੜਕ 'ਤੇ ਮੁੱਧੇ ਮੂੰਹ ਪਈ ਸੀ ਅਤੇ ਮਾਸ ਦੇ ਟੁਕੜੇ ਖਿੱਲਰੇ ਹੋਏ ਸਨ। ਇਸ ਘਟਨਾ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ ਅਤੇ ਲੋਕ ਸਦਮੇ ਵਿੱਚ ਹਨ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ

ਮ੍ਰਿਤਕ ਦੇ ਚਾਚਾ ਸੁਰਿੰਦਰ ਸਿੰਘ ਨੇ ਦੱਸਿਆ ਕਿ ਜਗਦੀਪ ਸਿੰਘ ਆਪਣੀ ਬੇਟੀ ਨੂੰ ਟਿਊਸ਼ਨ ਛੱਡਣ ਲਈ ਗਿਆ ਸੀ। ਉਹ ਹਰ ਰੋਜ਼ ਦੀ ਤਰ੍ਹਾਂ ਆਪਣੀ ਬੇਟੀ ਨੂੰ ਛੱਡ ਕੇ ਵਾਪਸ ਆ ਰਿਹਾ ਸੀ, ਪਰ ਰਾਹ ਵਿੱਚ ਉਨ੍ਹਾਂ ਨਾਲ ਕੀ ਵਾਪਰਿਆ, ਇਸ ਬਾਰੇ ਅਜੇ ਕੁਝ ਵੀ ਸਪੱਸ਼ਟ ਨਹੀਂ ਹੈ। ਚਾਚਾ ਨੇ ਇਹ ਵੀ ਕਿਹਾ ਕਿ ਸਾਡੀ ਕਿਸੇ ਨਾਲ ਵੀ ਕੋਈ ਦੁਸ਼ਮਣੀ ਨਹੀਂ ਸੀ। ਇਸ ਮੰਦਭਾਗੀ ਘਟਨਾ ਦੀ ਖ਼ਬਰ ਮਿਲਦਿਆਂ ਹੀ ਪਰਿਵਾਰਕ ਮੈਂਬਰ ਅਤੇ ਪਿੰਡ ਵਾਸੀ ਮੌਕੇ 'ਤੇ ਪਹੁੰਚ ਗਏ।

ਸੁਰਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਵਾਲੀ ਥਾਂ ਤੋਂ ਜਗਦੀਪ ਸਿੰਘ ਦੀ ਬਾਈਕ ਅਤੇ ਉਨ੍ਹਾਂ ਦੀਆਂ ਚੱਪਲਾਂ ਬਰਾਮਦ ਹੋਈਆਂ ਹਨ, ਜਿਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਉਨ੍ਹਾਂ 'ਤੇ ਰਸਤੇ ਵਿੱਚ ਹੀ ਹਮਲਾ ਕੀਤਾ ਗਿਆ ਸੀ। ਹਾਲਾਂਕਿ, ਇਹ ਹਮਲਾਵਰ ਕੌਣ ਸਨ ਅਤੇ ਇਸ ਹੱਤਿਆ ਦੇ ਪਿੱਛੇ ਕੀ ਕਾਰਨ ਸੀ, ਇਸ ਬਾਰੇ ਅਜੇ ਤੱਕ ਕੁਝ ਵੀ ਸਾਫ਼ ਨਹੀਂ ਹੋ ਸਕਿਆ ਹੈ।

ਪੁਲਿਸ ਇਕੱਠੇ ਕਰ ਰਹੀ ਹੈ ਸਬੂਤ

ਪਰਿਵਾਰ ਦਾ ਕਹਿਣਾ ਹੈ ਕਿ ਜਗਦੀਪ ਸਿੰਘ ਦਾ ਕਿਸੇ ਨਾਲ ਕੋਈ ਝਗੜਾ ਜਾਂ ਦੁਸ਼ਮਣੀ ਨਹੀਂ ਸੀ। ਉਹ ਇੱਕ ਸਰਕਾਰੀ ਅਧਿਆਪਕ ਸਨ ਅਤੇ ਆਪਣੇ ਸ਼ਾਂਤ ਸੁਭਾਅ ਲਈ ਜਾਣੇ ਜਾਂਦੇ ਸਨ। ਪਰਿਵਾਰ ਨੂੰ ਇਹ ਸਮਝ ਨਹੀਂ ਆ ਰਿਹਾ ਕਿ ਆਖਿਰ ਉਨ੍ਹਾਂ ਦਾ ਕਤਲ ਕਿਉਂ ਕੀਤਾ ਗਿਆ। ਦੂਜੇ ਪਾਸੇ, ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਆਲੇ-ਦੁਆਲੇ ਤੋਂ ਸਬੂਤ ਇਕੱਠੇ ਕਰ ਰਹੀ ਹੈ ਅਤੇ ਹਰ ਪਹਿਲੂ ਨੂੰ ਧਿਆਨ ਵਿੱਚ ਰੱਖ ਕੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।


Related Post

ਪੰਜਾਬ ‘ਚ ਆ ਗਈ ਇੱਕ ਹੋਰ ਛੁੱਟੀ! 27 ਅਕਤੂਬਰ ਨੂੰ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰੇ ਰਹਿਣਗੇ ਬੰਦ
ਰੂਪ ਕੌਰ ਸੰਧੂ ਵੱਲੋਂ ਵੱਡੇ ਖੁਲਾਸੇ! ਪੰਥਕ ਆਗੂਆਂ ਤੇ SGPC ਨਾਲ ਜੁੜੇ ਲੋਕਾਂ ਵਿਰੁੱਧ ਗੰਭੀਰ ਇਲਜ਼ਾਮ; ਸ੍ਰੀ ਅਕਾਲ ਤਖ਼ਤ ਸਾਹਿਬ ਸੌਂਪਿਆ ਮੰਗ ਪੱਤਰ
ਮੈਡ ਸੰਧੂ ਮਾਮਲੇ 'ਚ ਵੱਡਾ ਅਪਡੇਟ! 3 ਦਿਨਾਂ ਦੀ ਦਿਨ-ਰਾਤ ਮਿਹਨਤ ਤੋਂ ਬਾਅਦ ਅਹਿਮਦਾਬਾਦ ਤੋਂ ਮੁੱਖ ਸ਼ੂਟਰ ਗ੍ਰਿਫ਼ਤਾਰ, ਕੁੱਲ 6 ਮੁਲਜ਼ਮ ਕਾਬੂ, ਪੁਲਿਸ ਨੇ ਖੋਲ੍ਹੇ ਕਈ ਰਾਜ਼
ਅੰਮ੍ਰਿਤਸਰ ‘ਚ ਕੱਢੀ ਗਈ 'ਸੇਵਾ ਜੋਤੀ ਯਾਤਰਾ': ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ PM ਮੋਦੀ ਦੇ 25 ਸਾਲਾਂ ਦੇ ਸਫ਼ਰ ਨੂੰ ਕੀਤਾ ਸਿਜਦਾ
ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ: ਗੈਰ-ਕਾਨੂੰਨੀ ਹਥਿਆਰਾਂ ਦੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼, 8 ਮੁਲਜ਼ਮ ਗ੍ਰਿਫ਼ਤਾਰ ਅਤੇ 15 ਪਿਸਤੌਲ ਬਰਾਮਦ
ਅੰਮ੍ਰਿਤਸਰ ‘ਚ ਡਿਊਟੀ ਤੋਂ ਪਰਤ ਰਹੇ GRP ਦੇ ASI 'ਤੇ ਤਿੰਨ ਹਮਲਾਵਰਾਂ ਵੱਲੋਂ ਫਾਇਰਿੰਗ, ਬਾਂਹ ਨੂੰ ਚੀਰਦੀ ਹੋਈ ਨਿਕਲੀ ਗੋਲੀ

© Copyright Galactic Television & Communications Pvt. Ltd. 2026. All rights reserved.