ਜਲੰਧਰ-ਚੰਡੀਗੜ੍ਹ ਤੋਂ ਬਾਅਦ ਅੰਮ੍ਰਿਤਸਰ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਧਮਕੀ, ਪ੍ਰਸ਼ਾਸਨ ਹਾਈ ਅਲਰਟ 'ਤੇ, ਕਈ ਨਾਮੀ ਸਕੂਲ ਡੀਸੀ ਵੱਲੋਂ ਬੰਦ

By:  Lajwinder Kaur April 6th 2026 12:45 PM -- Updated: April 6th 2026 01:01 PM

6 ਅਪ੍ਰੈਲ ਨੂੰ ਜਲੰਧਰ ਦੇ ਸਕੂਲਾਂ ਦੇ ਵਿੱਚ ਹਲਚਲ ਮੱਚ ਗਈ ਜਦੋਂ ਧਮਕੀ ਭਰੀ ਈ-ਮੇਲ ਆਈ। ਇਸ ਤੋਂ ਇਲਾਵਾ ਚੰਡਗੀੜ੍ਹ ਦੇ ਸਕੂਲ ਵਿੱਚ ਵੀ ਅਜਿਹੀ ਧਮਕੀ ਭਰੀ ਈਮੇਲ ਆਈ। ਹੁਣ ਅੰਮ੍ਰਿਤਸਰ ਤੋਂ ਵੀ ਤਾਜ਼ ਅਪਡੇਟ ਆਇਆ ਹੈ, ਜਿੱਥੇ ਅੰਮ੍ਰਿਤਸਰ ਵਿੱਚ ਸਕੂਲਾਂ ਨੂੰ ਵੀ ਬੰਬ ਨਾਲ ਉਡਾਉਣ ਦੀਆਂ ਧਮਕੀ ਆਈ ਹੈ। ਜਿਸ ਤੋਂ ਬਾਅਦ ਪ੍ਰਸ਼ਾਸਨ ਪੂਰੀ ਤਰ੍ਹਾਂ ਅਲਰਟ ਮੋਡ ‘ਚ ਆ ਗਿਆ ਹੈ।

DC ਵੱਲੋਂ ਸਕੂਲ ਕਰਵਾਏ ਬੰਦ

ਜਲੰਧਰ ਅਤੇ ਚੰਡੀਗੜ੍ਹ ਤੋਂ ਬਾਅਦ ਹੁਣ ਅੰਮ੍ਰਿਤਸਰ ਦੇ ਵੀ ਕਈ ਨਾਮੀ ਸਕੂਲਾਂ ਨੂੰ ਧਮਕੀ ਭਰੀਆਂ ਈਮੇਲਾਂ ਮਿਲਣ ਦੀ ਖਬਰ ਸਾਹਮਣੇ ਆਈ ਹੈ, ਜਿਸ ਦੇ ਚਲਦੇ ਡਿਪਟੀ ਕਮਿਸ਼ਨਰ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਕਈ ਸਕੂਲ ਬੰਦ ਕਰਵਾ ਦਿੱਤੇ ਗਏ ਹਨ। ਅੰਮ੍ਰਿਤਸਰ ਦੇ ਸ੍ਰੀ ਰਾਮ ਆਸ਼ਰਮ ਪਬਲਿਕ ਸਕੂਲ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਸਵੇਰੇ ਸਕੂਲ ਨੂੰ ਇਕ ਧਮਕੀ ਭਰੀ ਮੇਲ ਪ੍ਰਾਪਤ ਹੋਈ ਸੀ। ਇਸ ਤੋਂ ਬਾਅਦ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਸਕੂਲ ਦੀ ਪੂਰੀ ਤਰ੍ਹਾਂ ਚੈਕਿੰਗ ਕੀਤੀ ਗਈ। ਇਸ ਦੇ ਨਾਲ ਹੀ ਐਂਟੀ ਸਬੋਟਾਜ ਟੀਮ ਵੱਲੋਂ ਵੀ ਜਾਂਚ ਕੀਤੀ ਗਈ। ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲ ਪ੍ਰਬੰਧਨ ਵੱਲੋਂ ਤੁਰੰਤ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਅਤੇ ਬੱਚਿਆਂ ਦੇ ਮਾਤਾ-ਪਿਤਾ ਨੂੰ ਸੂਚਿਤ ਕਰ ਦਿੱਤਾ ਗਿਆ ਕਿ ਉਹ ਆਪਣੇ ਬੱਚਿਆਂ ਨੂੰ ਸਕੂਲ ਤੋਂ ਲੈ ਜਾਣ।

ਨਹੀਂ ਮਿਲੀ ਕੋਈ ਸ਼ੱਕੀ ਵਸਤੂ

ਇਸ ਮੌਕੇ ‘ਤੇ ਵੱਡੀ ਗਿਣਤੀ ਵਿੱਚ ਮਾਤਾ-ਪਿਤਾ ਸਕੂਲ ਪਹੁੰਚੇ ਅਤੇ ਆਪਣੇ ਬੱਚਿਆਂ ਨੂੰ ਘਰ ਲੈ ਕੇ ਗਏ।ਮਾਤਾ-ਪਿਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਸਕੂਲ ਵੱਲੋਂ ਫੋਨ ਕਰਕੇ ਬੱਚਿਆਂ ਨੂੰ ਘਰ ਲੈ ਜਾਣ ਲਈ ਕਿਹਾ ਗਿਆ ਸੀ, ਜਿਸ ਤੋਂ ਬਾਅਦ ਉਹ ਤੁਰੰਤ ਸਕੂਲ ਪਹੁੰਚੇ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਸਕੂਲ ਤੋਂ ਮਿਲੀ ਸੂਚਨਾ ਤੋਂ ਬਾਅਦ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਪੂਰੀ ਜਾਂਚ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਸਕੂਲ ਦੇ ਅੰਦਰੋਂ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ ਹੈ ਅਤੇ ਸਥਿਤੀ ਪੂਰੀ ਤਰ੍ਹਾਂ ਕਾਬੂ ‘ਚ ਹੈ। ਡੀਸੀਪੀ ਲਾਅ ਐਂਡ ਆਰਡਰ ਆਲਮ ਵਿਜੇ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਧਮਕੀ ਭਰੀਆਂ ਮੇਲਾਂ ਪੰਜਾਬ ਭਰ ਦੇ ਕਈ ਸਕੂਲਾਂ ਨੂੰ ਮਿਲੀਆਂ ਹਨ ਅਤੇ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਕੁੱਝ ਮਹੀਨਿਆਂ ਤੋਂ ਲਗਾਤਾਰ ਅਜਿਹੀ ਧਮਕੀ ਭਰੀ ਈਮੇਲ ਸਕੂਲਾਂ ਸਣੇ ਅਦਾਲਤਾਂ ਅਤੇ ਕਈ ਸਰਕਾਰੀ ਦਫਤਰਾਂ ਨੂੰ ਵੀ ਆ ਚੁੱਕੀਆਂ ਹਨ। ਜਿਸ ਕਰਕੇ ਇੱਕ ਸਮੇਂ ਤਾਂ ਹਰ ਕਿਸੇ ਦੇ ਮਨ ਵਿੱਚ ਡਰ ਪੈਂਦਾ ਹੋ ਜਾਂਦਾ ਹੈ। ਜਦੋਂ ਤੱਕ ਪੁਲਿਸ ਅਤੇ ਬੰਬ ਸਕੁਐਂਡ ਵਾਲੇ ਪੂਰੀ ਇਮਾਰਤ ਦੀ ਜਾਂਚ ਕਰਕੇ ਸਭ ਓਕੇ ਨਹੀਂ ਕਰ ਦਿੰਦੇ ਉਸ ਸਮੇਂ ਤੱਕ ਹਰ ਕਿਸੇ ਦੇ ਸਾਹ ਅਟਕੇ ਰਹਿੰਦੇ ਹਨ। ਹੁਣ ਦੇਖਣਾ ਹੋਏਗਾ ਕਿ ਕਦੋਂ ਇਸ ਤਰ੍ਹਾਂ ਦੀ ਧਮਕੀ ਭਰੀ ਈਮੇਲ ਭੇਜਣ ਵਾਲੇ ਸ਼ਰਾਰਤੀ ਅਨਸਰ ਪੁਲਿਸ ਦੀ ਗ੍ਰਿਫਤ 'ਚ ਆਉਂਦੇ ਹਨ।

Related Post

ਸਿਆਸੀ ਉਥਲ-ਪੁਥਲ: ਅੰਮ੍ਰਿਤਸਰ ਤੋਂ ਆਪ ਨੂੰ ਵੱਡਾ ਝਟਕਾ, ਨਾਮੀ ਆਗੂ ਕਾਂਗਰਸ ‘ਚ ਹੋਏ ਸ਼ਾਮਲ
ਰੇਲਵੇ ਟਰੈਕ 'ਤੇ CCTV ਲਾ ਕੇ ਰੇਕੀ: ਪੈਟਰੋਲ ਬੰਬ ਅਤੇ ਹਥਿਆਰ ਬਰਾਮਦ, ISI ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 9 ਗ੍ਰਿਫ਼ਤਾਰ
ਪੰਜਾਬੀ ਮੁਟਿਆਰ ਦਾ ਕੈਨੇਡਾ ‘ਚ ਗੋਲੀਆਂ ਮਾਰ ਕੇ ਕਤਲ; ਵੀਡੀਓ ਕਾਲ ‘ਤੇ ਭਰਾ ਨੂੰ ਬੋਲੀ-"ਸ਼ਰਨ ਆ ਗਿਆ"... ਕੁਝ ਪਲਾਂ ਬਾਅਦ ਬੱਸ ਸਟਾਪ 'ਤੇ ਕਰ ਦਿੱਤਾ ਕਤਲ
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਕਈ ਥਾਣਿਆਂ ਦੇ SHO ਬਦਲੇ, ਨਵੀਆਂ ਨਿਯੁਕਤੀਆਂ ਜਾਰੀ
ਅੰਮ੍ਰਿਤਸਰ ਪੁਲਿਸ ਦੀ ਵੱਡੀ ਸਫਲਤਾ: ਸਰਹੱਦ ਪਾਰ ਹਥਿਆਰ ਤੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼, 2 ਗ੍ਰਿਫ਼ਤਾਰ
ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਮਯਾਬੀ: 5.5 ਕਿਲੋ ਹੈਰੋਇਨ ਅਤੇ ਹਥਿਆਰਾਂ ਸਮੇਤ 4 ਤਸਕਰ ਕਾਬੂ, ਵਿਦੇਸ਼ੀ ਤਸਕਰਾਂ ਨਾਲ ਜੁੜੇ ਤਾਰ...

© Copyright Galactic Television & Communications Pvt. Ltd. 2026. All rights reserved.