ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ! 16 ਮੁਲਜ਼ਮ ਗ੍ਰਿਫ਼ਤਾਰ, 34 ਕਿਲੋ ਹੈਰੋਇਨ, ਉਜ਼ੀ ਗੰ/ਨ ਅਤੇ ਹੱ.ਥ.ਗੋ.ਲੇ. ਬਰਾਮਦ

ਪੰਜਾਬ ਵਿੱਚ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਵਿਰੁੱਧ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ।

By:  Lajwinder Kaur November 5th 2026 12:46 PM -- Updated: November 5th 2026 01:21 PM

ਪੰਜਾਬ ਵਿੱਚ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਵਿਰੁੱਧ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 16 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਗੋਲੀਬਾਰੀ ਦੀਆਂ 3 ਘਟਨਾਵਾਂ ਨੂੰ ਵੀ ਸੁਲਝਾਉਣ ਦਾ ਦਾਅਵਾ ਕੀਤਾ ਹੈ।

ਪੁਲਿਸ ਵੱਲੋਂ ਕੀਤੀ ਗਈ ਇਸ ਕਾਰਵਾਈ ਦੌਰਾਨ 5 ਗੈਰ-ਕਾਨੂੰਨੀ ਪਿਸਤੌਲ, 2 ਆਧੁਨਿਕ ਉਜ਼ੀ ਬੰਦੂਕਾਂ, 2 ਹੱਥਗੋਲੇ, 34 ਕਿਲੋਗ੍ਰਾਮ ਹੈਰੋਇਨ ਅਤੇ 26 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਨਾਲ ਜੁੜੇ ਸਨ ਮੁਲਜ਼ਮ

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕਥਿਤ ਤੌਰ 'ਤੇ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਇਹ ਹੈਂਡਲਰ ਅਪਰਾਧਿਕ ਅਨਸਰਾਂ ਤੱਕ ਪਹੁੰਚਾਉਣ ਲਈ ਨਾਜਾਇਜ਼ ਹਥਿਆਰਾਂ ਦੀ ਸਪਲਾਈ ਦਾ ਪ੍ਰਬੰਧ ਕਰਦੇ ਸਨ।

ਇਸ ਮਾਮਲੇ ਸਬੰਧੀ ਅੰਮ੍ਰਿਤਸਰ ਦੇ ਥਾਣਾ ਘਰਿੰਡਾ, ਬਿਆਸ, ਮਹਿਤਾ, ਲੋਪੋਕੇ ਅਤੇ ਛੇਹਰਟਾ ਵਿੱਚ ਵੱਖ-ਵੱਖ FIR ਦਰਜ ਕੀਤੀਆਂ ਗਈਆਂ ਹਨ।

ਪੁਲਿਸ ਵੱਲੋਂ ਹੁਣ ਇਸ ਗੈਰ-ਕਾਨੂੰਨੀ ਨੈੱਟਵਰਕ ਦੇ ਪਿਛਲੇ ਅਤੇ ਅਗਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਮਾਮਲੇ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਵੀ ਜਾਂਚ ਜਾਰੀ ਹੈ।

ਪੰਜਾਬ ਪੁਲਿਸ ਨੇ ਕਿਹਾ ਹੈ ਕਿ ਨਾਜਾਇਜ਼ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਨੈੱਟਵਰਕਾਂ ਨੂੰ ਖ਼ਤਮ ਕਰਨ ਲਈ ਮੁਹਿੰਮ ਲਗਾਤਾਰ ਜਾਰੀ ਰਹੇਗੀ, ਤਾਂ ਜੋ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਬਣਾਇਆ ਜਾ ਸਕੇ।


Related Post

ਸ੍ਰੀ ਹਰਿਮੰਦਰ ਸਾਹਿਬ 'ਚ 25 ਤੋਂ 27 ਅਕਤੂਬਰ ਤੱਕ ਧੂਮਧਾਮ ਨਾਲ ਮਨਾਇਆ ਜਾਵੇਗਾ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਮੰਗਲਵਾਰ ਨੂੰ ਰਹੇਗੀ ਛੁੱਟੀ
ਅੰਮ੍ਰਿਤਸਰ ‘ਚ 26 ਤੇ 27 ਅਕਤੂਬਰ ਨੂੰ ਸ਼ਰਾਬ ਦੇ ਠੇਕੇ ਰਹਿਣਗੇ ਬੰਦ, ਮੀਟ ਤੇ ਅੰਡੇ ਦੀਆਂ ਦੁਕਾਨਾਂ ਲਈ ਵੀ ਹੁਕਮ ਜਾਰੀ
ਅੰਮ੍ਰਿਤਸਰ ‘ਚ ਹਾਰਟੀਕਲਚਰ ਰਿਸਰਚ ਸੰਸਥਾਨ ਦਾ ਕੰਮ ਜਲਦ ਪੂਰਾ ਕਰਨ ਦੀ ਮੰਗ, ਤਰੁਣ ਚੁੱਘ ਨੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ ਏਅਰਪੋਰਟ 'ਤੇ ਮੱਚੀ ਹਲਚਲ! ਫਰਜ਼ੀ ਟਿਕਟਾਂ ਨਾਲ ਫੜੇ ਗਏ 16 ਯਾਤਰੀ, UAE ਜਾਣਾ ਸੀ...; ਏਜੰਟ ਖ਼ਿਲਾਫ਼ FIR ਦੀ ਤਿਆਰੀ
ਪੰਜਾਬ ‘ਚ ਆ ਗਈ ਇੱਕ ਹੋਰ ਛੁੱਟੀ! 27 ਅਕਤੂਬਰ ਨੂੰ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰੇ ਰਹਿਣਗੇ ਬੰਦ
ਰੂਪ ਕੌਰ ਸੰਧੂ ਵੱਲੋਂ ਵੱਡੇ ਖੁਲਾਸੇ! ਪੰਥਕ ਆਗੂਆਂ ਤੇ SGPC ਨਾਲ ਜੁੜੇ ਲੋਕਾਂ ਵਿਰੁੱਧ ਗੰਭੀਰ ਇਲਜ਼ਾਮ; ਸ੍ਰੀ ਅਕਾਲ ਤਖ਼ਤ ਸਾਹਿਬ ਸੌਂਪਿਆ ਮੰਗ ਪੱਤਰ

© Copyright Galactic Television & Communications Pvt. Ltd. 2026. All rights reserved.