ਪੰਜਾਬ ਕਾਂਗਰਸ ਦੀ ਵੱਡੀ ਕਾਰਵਾਈ, ਨਾਮੀ ਆਗੂ ਨੂੰ 6 ਸਾਲਾਂ ਲਈ ਪਾਰਟੀ ‘ਚੋਂ ਕੱਢਿਆ….

By:  Lajwinder Kaur May 23rd 2026 05:04 PM -- Updated: May 23rd 2026 05:15 PM

ਅਗਲੇ ਸਾਲ ਹੋਣ ਵਾਲੀ ਚੋਣਾਂ ਨੂੰ ਲੈ ਕੇ ਹਰ ਪਾਰਟੀ ਆਪਣੇ ਆਪ ਨੂੰ ਮਜ਼ਬੂਤ ਕਰਨ ਦੇ ਵਿੱਚ ਲੱਗੀ ਹੋਈ ਹੈ। ਜਿਸ ਕਰਕੇ ਹਰ ਪਾਰਟੀ ਦੇ ਅੰਦਰੂਨੀ ਚਹਿਲ-ਪਹਿਲ ਉੱਤੇ ਵੀ ਨਜ਼ਰ ਰੱਖ ਰਹੀ ਹੈ। ਹਾਲ ਦੇ ਵਿੱਚ ਪੰਜਾਬ ਭਾਜਪਾ ਵੱਲੋਂ ਸੀਨੀਅਰ ਆਗੂ ਅਤੇ ਨਗਰ ਕੌਂਸਲ ਰੂਪਨਗਰ ਦੇ ਸਾਬਕਾ ਪ੍ਰਧਾਨ ਇੰਦਰਸੇਨ ਛਤਵਾਲ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਵਿੱਚ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਹੁਣ ਅਜਿਹੀ ਕਾਰਵਾਈ ਪੰਜਾਬ ਕਾਂਗਰਸ ਦੇ ਵਿੱਚ ਦੇਖਣ ਨੂੰ ਮਿਲੀ।

6 ਸਾਲਾਂ ਲਈ ਪਾਰਟੀ ਚੋਂ ਕੱਢਿਆ ਬਾਹਰ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੀ ਅਨੁਸ਼ਾਸਨੀ ਕਾਰਵਾਈ ਕਮੇਟੀ ਨੇ ਅੰਮ੍ਰਿਤਸਰ ਦੇ ਸੀਨੀਅਰ ਕਾਂਗਰਸ ਆਗੂ ਰਾਜੀਵ ਮਰਵਾਹਾ ਨੂੰ ਪਾਰਟੀ ਵਿਰੋਧੀ ਸਰਗਰਮੀਆਂ ਦੇ ਗੰਭੀਰ ਦੋਸ਼ਾਂ ਤਹਿਤ 6 ਸਾਲਾਂ ਲਈ ਕਾਂਗਰਸ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਹੈ। ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਅਵਤਾਰ ਹੈਨਰੀ ਵੱਲੋਂ ਇਸ ਸਬੰਧੀ ਬਕਾਇਦਾ ਹੁਕਮ ਜਾਰੀ ਕੀਤੇ ਗਏ ਹਨ, ਜਿਸ ਤੋਂ ਬਾਅਦ ਸੂਬੇ ਦੀ ਰਾਜਨੀਤੀ ਵਿੱਚ ਹਲਚਲ ਤੇਜ਼ ਹੋ ਗਈ ਹੈ।

ਜਾਣੋ ਕੀ ਹੈ ਪੂਰਾ ਮਾਮਲਾ ਅਤੇ ਸ਼ਿਕਾਇਤ?

ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਅਵਤਾਰ ਹੈਨਰੀ ਵੱਲੋਂ ਜਾਰੀ ਹੁਕਮਾਂ ਮੁਤਾਬਕ, ਅੰਮ੍ਰਿਤਸਰ ਦੇ ਮਜੀਠਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਇੱਕ ਲਿਖਤੀ ਸ਼ਿਕਾਇਤ ਭੇਜੀ ਗਈ ਸੀ।

ਇਸ ਸ਼ਿਕਾਇਤ ਵਿੱਚ ਦੋਸ਼ ਲਾਇਆ ਗਿਆ ਸੀ ਕਿ:

ਨਗਰ ਕੌਂਸਲ ਚੋਣਾਂ ਦੌਰਾਨ ਵਾਰਡ ਨੰਬਰ 8 ਤੋਂ ਕਾਂਗਰਸ ਪਾਰਟੀ ਨੇ ਗੁਰਦੀਪ ਸਿੰਘ ਮੱਲ੍ਹੀ ਨੂੰ ਆਪਣਾ ਅਧਿਕਾਰਤ ਉਮੀਦਵਾਰ ਬਣਾਇਆ ਸੀ।

ਪਰ ਰਾਜੀਵ ਮਰਵਾਹਾ ਕਾਂਗਰਸ ਉਮੀਦਵਾਰ ਦੀ ਮਦਦ ਕਰਨ ਦੀ ਬਜਾਏ ਸ਼੍ਰੋਮਣੀ ਅਕਾਲੀ ਦਲ ਦੀ ਹਮਾਇਤ ਨਾਲ ਚੋਣ ਲੜ ਰਹੇ ਆਗੂ ਪ੍ਰਿੰਸ ਨਈਅਰ ਦੇ ਪੱਖ ਵਿੱਚ ਖੁੱਲ੍ਹ ਕੇ ਪ੍ਰਚਾਰ ਕਰ ਰਹੇ ਸਨ।

ਇੰਨਾ ਹੀ ਨਹੀਂ, ਰਾਜੀਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟਸ ਰਾਹੀਂ ਵੀ ਅਕਾਲੀ ਦਲ ਦੇ ਹਮਾਇਤ ਪ੍ਰਾਪਤ ਉਮੀਦਵਾਰ ਲਈ ਵੋਟਾਂ ਮੰਗੀਆਂ, ਜਿਸ ਕਾਰਨ ਕਾਂਗਰਸ ਦੇ ਸਥਾਨਕ ਅਹੁਦੇਦਾਰਾਂ ਅਤੇ ਵਰਕਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਸੀ।

ਅਨੁਸ਼ਾਸਨ ਭੰਗ ਕਰਨ 'ਤੇ ਲਿਆ ਗਿਆ ਗੰਭੀਰ ਐਕਸ਼ਨ

ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਅਨੁਸ਼ਾਸਨੀ ਕਮੇਟੀ ਨੇ ਕਿਹਾ ਕਿ ਰਾਜੀਵ ਮਰਵਾਹਾ ਦੀਆਂ ਇਹ ਸਰਗਰਮੀਆਂ ਪਾਰਟੀ ਦੇ ਅਨੁਸ਼ਾਸਨ ਅਤੇ ਮਰਿਆਦਾ ਦੇ ਬਿਲਕੁਲ ਖ਼ਿਲਾਫ਼ ਹਨ। ਕਿਸੇ ਵੀ ਅਹੁਦੇਦਾਰ ਜਾਂ ਵਰਕਰ ਵੱਲੋਂ ਆਪਣੀ ਹੀ ਪਾਰਟੀ ਦੇ ਉਮੀਦਵਾਰ ਖ਼ਿਲਾਫ਼ ਚੋਣ ਪ੍ਰਚਾਰ ਕਰਨਾ ਜਥੇਬੰਦਕ ਨਿਯਮਾਂ ਦੀ ਸਿੱਧੀ ਉਲੰਘਣਾ ਹੈ।

ਇਸੇ ਆਧਾਰ ’ਤੇ ਸਖ਼ਤ ਕਾਰਵਾਈ ਕਰਦਿਆਂ ਅਵਤਾਰ ਹੈਨਰੀ ਨੇ ਰਾਜੀਵ ਮਰਵਾਹਾ ਨੂੰ ਤੁਰੰਤ ਪ੍ਰਭਾਵ ਨਾਲ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ 6 ਸਾਲਾਂ ਲਈ ਬਰਖ਼ਾਸਤ ਕਰ ਦਿੱਤਾ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਕਿ ਜਥੇਬੰਦੀ ਵਿਰੋਧੀ ਕੰਮਾਂ ਨੂੰ ਕਿਸੇ ਵੀ ਪੱਧਰ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਪਾਰਟੀ ਵਿੱਚ ਅਨੁਸ਼ਾਸਨ ਕਾਇਮ ਰੱਖਣ ਲਈ ਅੱਗੇ ਵੀ ਅਜਿਹੇ ਸਖ਼ਤ ਕਦਮ ਚੁੱਕੇ ਜਾਂਦੇ ਰਹਿਣਗੇ।


Related Post

ਸਿਆਸੀ ਉਥਲ-ਪੁਥਲ: ਅੰਮ੍ਰਿਤਸਰ ਤੋਂ ਆਪ ਨੂੰ ਵੱਡਾ ਝਟਕਾ, ਨਾਮੀ ਆਗੂ ਕਾਂਗਰਸ ‘ਚ ਹੋਏ ਸ਼ਾਮਲ
ਰੇਲਵੇ ਟਰੈਕ 'ਤੇ CCTV ਲਾ ਕੇ ਰੇਕੀ: ਪੈਟਰੋਲ ਬੰਬ ਅਤੇ ਹਥਿਆਰ ਬਰਾਮਦ, ISI ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 9 ਗ੍ਰਿਫ਼ਤਾਰ
ਪੰਜਾਬੀ ਮੁਟਿਆਰ ਦਾ ਕੈਨੇਡਾ ‘ਚ ਗੋਲੀਆਂ ਮਾਰ ਕੇ ਕਤਲ; ਵੀਡੀਓ ਕਾਲ ‘ਤੇ ਭਰਾ ਨੂੰ ਬੋਲੀ-"ਸ਼ਰਨ ਆ ਗਿਆ"... ਕੁਝ ਪਲਾਂ ਬਾਅਦ ਬੱਸ ਸਟਾਪ 'ਤੇ ਕਰ ਦਿੱਤਾ ਕਤਲ
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਕਈ ਥਾਣਿਆਂ ਦੇ SHO ਬਦਲੇ, ਨਵੀਆਂ ਨਿਯੁਕਤੀਆਂ ਜਾਰੀ
ਅੰਮ੍ਰਿਤਸਰ ਪੁਲਿਸ ਦੀ ਵੱਡੀ ਸਫਲਤਾ: ਸਰਹੱਦ ਪਾਰ ਹਥਿਆਰ ਤੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼, 2 ਗ੍ਰਿਫ਼ਤਾਰ
ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਮਯਾਬੀ: 5.5 ਕਿਲੋ ਹੈਰੋਇਨ ਅਤੇ ਹਥਿਆਰਾਂ ਸਮੇਤ 4 ਤਸਕਰ ਕਾਬੂ, ਵਿਦੇਸ਼ੀ ਤਸਕਰਾਂ ਨਾਲ ਜੁੜੇ ਤਾਰ...

© Copyright Galactic Television & Communications Pvt. Ltd. 2026. All rights reserved.