ਪੰਜਾਬ 'ਚ ਵੱਡਾ ਸਿਆਸੀ ਭੂਚਾਲ: ਮਜੀਠਾ 'ਚ ਕਾਂਗਰਸ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ

By:  Lajwinder Kaur May 16th 2026 04:14 PM -- Updated: May 16th 2026 04:28 PM

ਪੰਜਾਬ ਦੀ ਸਿਆਸਤ ਤੋਂ ਇਸ ਵੇਲੇ ਦੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਵੱਲੋਂ ਆਪਣੀ ਸਥਿਤੀ ਮਜ਼ਬੂਤ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸੇ ਦੌਰਾਨ ਹਲਕਾ ਮਜੀਠਾ ਵਿੱਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਬਹੁਤ ਵੱਡਾ ਝਟਕਾ ਲੱਗਿਆ, ਜਦੋਂ ਉਸ ਦੇ ਕਈ ਸੀਨੀਅਰ ਆਗੂ ਆਪਣੇ ਸਾਥੀਆਂ ਸਣੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ।

ਇਹ ਦਿੱਗਜ ਆਗੂ ਹੋਏ 'ਆਪ' 'ਚ ਸ਼ਾਮਲ

ਮਜੀਠਾ ਹਲਕੇ ਤੋਂ ਕਾਂਗਰਸ ਦੇ ਪ੍ਰਮੁੱਖ ਆਗੂ ਪਰਮਜੀਤ ਸਿੰਘ ਪੰਮਾ, ਪਲਵਿੰਦਰ ਸਿੰਘ ਪਾਲੀ, ਜਗਦੀਪ ਸਿੰਘ ਗੋਗਾ, ਅਪਰਮਦੀਪ ਸਿੰਘ ਅੱਪੂ ਅਤੇ ਅਮਨਦੀਪ ਸਿੰਘ ਨੇ ਕਾਂਗਰਸ ਦਾ ਪੱਲਾ ਛੱਡ ਕੇ ਆਮ ਆਦਮੀ ਪਾਰਟੀ ਦਾ ਝਾੜੂ ਫੜ ਲਿਆ ਹੈ। ਇਹ ਸਾਰੇ ਆਗੂ ਆਪਣੇ ਵੱਡੀ ਗਿਣਤੀ ਸਾਥੀਆਂ ਸਮੇਤ ਪਾਰਟੀ ਵਿੱਚ ਸ਼ਾਮਲ ਹੋਏ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਸਵਾਗਤ

ਜਾਣਕਾਰੀ ਮੁਤਾਬਕ ਇਨ੍ਹਾਂ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੀਆਂ ਲੋਕ-ਪੱਖੀ ਅਤੇ ਵਿਕਾਸਮੁੱਖ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਇਹ ਫੈਸਲਾ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਸਾਰੇ ਆਗੂਆਂ ਦਾ 'ਆਪ' ਪਰਿਵਾਰ ਵਿੱਚ ਤਹਿ ਦਿਲੋਂ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦੇ ਚੰਗੇ ਕੰਮਾਂ ਸਦਕਾ ਹੀ ਲੋਕ ਅਤੇ ਆਗੂ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ।

ਮਜੀਠਾ 'ਚ ਪਾਰਟੀ ਨੂੰ ਮਿਲੇਗੀ ਹੋਰ ਮਜ਼ਬੂਤੀ

ਇਸ ਸਿਆਸੀ ਫੇਰਬਦਲ ਦੇ ਮੌਕੇ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਵੀ ਖ਼ਾਸ ਤੌਰ 'ਤੇ ਮੌਜੂਦ ਸਨ। ਉਨ੍ਹਾਂ ਨੇ ਨਵੇਂ ਸ਼ਾਮਲ ਹੋਏ ਆਗੂਆਂ ਜੀ ਆਇਆਂ ਨੂੰ ਆਖਿਆ ਅਤੇ ਉਮੀਦ ਜਤਾਈ ਕਿ ਇਨ੍ਹਾਂ ਦੇ ਆਉਣ ਨਾਲ ਮਜੀਠਾ ਹਲਕੇ ਵਿੱਚ ਆਮ ਆਦਮੀ ਪਾਰਟੀ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਮਜ਼ਬੂਤ ਹੋਵੇਗੀ। 


Related Post

ਦਿਨ-ਦਿਹਾੜੇ ਮਹਿਲਾ ਸਰਪੰਚ ਨਾਲ ਵਾਰਦਾਤ; ਕੰਨਾਂ ਤੋਂ ਸੋਨੇ ਦੀਆਂ ਵਾਲੀਆਂ ਝਪਟ ਕੇ ਬਾਈਕ ਸਵਾਰ ਬਦਮਾਸ਼ ਫ਼ਰਾਰ, CCTV 'ਚ ਕੈਦ ਹੋਈ ਪੂਰੀ ਘਟਨਾ...
ਅੰਮ੍ਰਿਤਸਰ ‘ਚ ਸਖ਼ਤੀ! ਆਹ ਵਾਲੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ…
ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ: ਰਾਤ ਦੀ ਡਿਊਟੀ ਦੌਰਾਨ ਬਾਈਕ 'ਤੇ ਆਏ ਹਮਲਾਵਰਾਂ ਨੇ ਕੀਤੀ ਫਾਇਰਿੰਗ; CM ਮਾਨ ਨੇ ਜਤਾਇਆ ਦੁੱਖ
ਅੰਮ੍ਰਿਤਸਰ ‘ਚ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼: 8 ਦੋਸ਼ੀ ਗ੍ਰਿਫ਼ਤਾਰ, 9.5 ਕਿਲੋ ਹੈਰੋਇਨ ਅਤੇ 5.4 ਕਿਲੋ ਅਫੀਮ ਬਰਾਮਦ
ਪੰਜਾਬ ‘ਚ ਆ ਗਈ ਇੱਕ ਹੋਰ ਛੁੱਟੀ! 12 ਸਤੰਬਰ ਨੂੰ ਸਕੂਲ-ਕਾਲਜ ਤੇ ਸਰਕਾਰੀ ਦਫਤਰ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...
ਪੰਜਾਬ ‘ਚ ਸਖ਼ਤ ਪਾਬੰਦੀਆਂ, ਰਾਤ 10 ਵਜੇ ਤੋਂ ਬਾਅਦ DJ, ਰੈਸਟੋਰੈਂਟ-ਕਲੱਬ 12 ਵਜੇ ਤੱਕ ਕਰਨੇ ਪੈਣੇ ਬੰਦ, ਉਲੰਘਣਾ ਕਰਨ ਵਾਲਿਆਂ ‘ਤੇ ਹੋਏਗਾ ਐਕਸ਼ਨ

© Copyright Galactic Television & Communications Pvt. Ltd. 2026. All rights reserved.