ਲੁਧਿਆਣਾ ਤੋਂ ਬਾਅਦ ਅੰਮ੍ਰਿਤਸਰ 'ਚ ਦੋ ਨਾਬਾਲਿਗ ਲੜਕੀਆਂ ਲਾਪਤਾ, ਕੋਚਿੰਗ ਸੈਂਟਰ ਗਈਆਂ ਪਰ ਘਰ ਨਹੀਂ ਪਰਤੀਆਂ; ਪਰਿਵਾਰ ਦਾ ਰੋ-ਰੋ ਬੁਰਾ ਹਾਲ

By:  Lajwinder Kaur June 9th 2026 04:40 PM -- Updated: June 9th 2026 05:13 PM

ਲੁਧਿਆਣਾ ਤੋਂ ਬਾਅਦ ਹੁਣ ਅੰਮ੍ਰਿਤਸਰ ਵਿੱਚ ਵੀ ਨਾਬਾਲਿਗ ਲੜਕੀਆਂ ਦੇ ਲਾਪਤਾ ਹੋਣ ਦਾ ਇੱਕ ਚਿੰਤਾਜਨਕ ਮਾਮਲਾ ਸਾਹਮਣੇ ਆਇਆ ਹੈ। ਫਤਿਹਗੜ੍ਹ ਚੂੜੀਆਂ ਰੋਡ ਸਥਿਤ ਬਾਬਾ ਦੀਪ ਸਿੰਘ ਕਾਲੋਨੀ ਦੀਆਂ ਰਹਿਣ ਵਾਲੀਆਂ ਦੋ ਨਾਬਾਲਿਗ ਲੜਕੀਆਂ (14 ਅਤੇ 17 ਸਾਲ) ਘਰੋਂ ਕੰਪਿਊਟਰ ਕੋਚਿੰਗ ਸੈਂਟਰ ਲਈ ਗਈਆਂ ਸਨ, ਪਰ ਵਾਪਸ ਨਹੀਂ ਪਰਤੀਆਂ।

ਕੀ ਹੈ ਮਾਮਲਾ?

ਪਰਿਵਾਰਕ ਮੈਂਬਰਾਂ ਮੁਤਾਬਕ, ਦੋਵੇਂ ਲੜਕੀਆਂ ਰੋਜ਼ਾਨਾ ਦੀ ਤਰ੍ਹਾਂ ਕੋਚਿੰਗ ਲਈ ਨਿਕਲੀਆਂ ਸਨ। ਜਦੋਂ ਉਹ ਕਲਾਸ ਖ਼ਤਮ ਹੋਣ ਤੋਂ ਬਾਅਦ ਵੀ ਘਰ ਨਾ ਪਹੁੰਚੀਆਂ, ਤਾਂ ਪਰਿਵਾਰ ਨੇ ਰਿਸ਼ਤੇਦਾਰਾਂ ਅਤੇ ਦੋਸਤਾਂ ਕੋਲ ਭਾਲ ਕੀਤੀ, ਪਰ ਕੁੱਝ ਪਤਾ ਨਹੀਂ ਲੱਗਿਆ। ਘਟਨਾ ਨੂੰ ਇੱਕ ਦਿਨ ਤੋਂ ਵੱਧ ਸਮਾਂ ਬੀਤ ਚੁੱਕਾ ਹੈ, ਜਿਸ ਕਾਰਨ ਪਰਿਵਾਰ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਹੈ। ਪਰਿਵਾਰ ਨੇ ਪੁਲਿਸ ਅਤੇ ਪ੍ਰਸ਼ਾਸਨ ਤੋਂ ਲੜਕੀਆਂ ਨੂੰ ਜਲਦ ਲੱਭਣ ਦੀ ਗੁਹਾਰ ਲਗਾਈ ਹੈ।

ਪੁਲਿਸ ਦੀ ਕਾਰਵਾਈ

ਸਦਰ ਥਾਣਾ ਅੰਮ੍ਰਿਤਸਰ ਦੇ ਮੁਖੀ ਕਿਰਨਦੀਪ ਸਿੰਘ ਨੇ ਦੱਸਿਆ ਕਿ ਪਰਿਵਾਰ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਦੀਆਂ ਵੱਖ-ਵੱਖ ਟੀਮਾਂ ਲੜਕੀਆਂ ਦੀ ਭਾਲ ਵਿੱਚ ਜੁੱਟ ਗਈਆਂ ਹਨ। ਜਾਂਚ ਅਧਿਕਾਰੀ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਰਹੇ ਹਨ ਤਾਂ ਜੋ ਲੜਕੀਆਂ ਦਾ ਕੋਈ ਸੁਰਾਗ ਮਿਲ ਸਕੇ। ਪੁਲਿਸ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਹੈ ਕਿ ਉਹ ਲੜਕੀਆਂ ਨੂੰ ਸੁਰੱਖਿਅਤ ਲੱਭਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਇਸ ਘਟਨਾ ਤੋਂ ਬਾਅਦ ਸਥਾਨਕ ਲੋਕਾਂ ਵਿੱਚ ਵੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਗਈ ਹੈ।


Related Post

MP ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਜਨਤਾ ਦੇ ਰੂਬਰੂ, ਪ੍ਰੋ: ਮਨਜੀਤ ਸਿੰਘ ਨੇ ਕਿਹਾ- ਨੌਜਵਾਨਾਂ ਨੂੰ ਸਿੱਖ ਇਤਿਹਾਸ ਨਾਲ ਜੋੜੇਗੀ
ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ! 16 ਮੁਲਜ਼ਮ ਗ੍ਰਿਫ਼ਤਾਰ, 34 ਕਿਲੋ ਹੈਰੋਇਨ, ਉਜ਼ੀ ਗੰ/ਨ ਅਤੇ ਹੱ.ਥ.ਗੋ.ਲੇ. ਬਰਾਮਦ
ਸ੍ਰੀ ਹਰਿਮੰਦਰ ਸਾਹਿਬ 'ਚ 25 ਤੋਂ 27 ਅਕਤੂਬਰ ਤੱਕ ਧੂਮਧਾਮ ਨਾਲ ਮਨਾਇਆ ਜਾਵੇਗਾ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਮੰਗਲਵਾਰ ਨੂੰ ਰਹੇਗੀ ਛੁੱਟੀ
ਅੰਮ੍ਰਿਤਸਰ ‘ਚ 26 ਤੇ 27 ਅਕਤੂਬਰ ਨੂੰ ਸ਼ਰਾਬ ਦੇ ਠੇਕੇ ਰਹਿਣਗੇ ਬੰਦ, ਮੀਟ ਤੇ ਅੰਡੇ ਦੀਆਂ ਦੁਕਾਨਾਂ ਲਈ ਵੀ ਹੁਕਮ ਜਾਰੀ
ਅੰਮ੍ਰਿਤਸਰ ‘ਚ ਹਾਰਟੀਕਲਚਰ ਰਿਸਰਚ ਸੰਸਥਾਨ ਦਾ ਕੰਮ ਜਲਦ ਪੂਰਾ ਕਰਨ ਦੀ ਮੰਗ, ਤਰੁਣ ਚੁੱਘ ਨੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ ਏਅਰਪੋਰਟ 'ਤੇ ਮੱਚੀ ਹਲਚਲ! ਫਰਜ਼ੀ ਟਿਕਟਾਂ ਨਾਲ ਫੜੇ ਗਏ 16 ਯਾਤਰੀ, UAE ਜਾਣਾ ਸੀ...; ਏਜੰਟ ਖ਼ਿਲਾਫ਼ FIR ਦੀ ਤਿਆਰੀ

© Copyright Galactic Television & Communications Pvt. Ltd. 2026. All rights reserved.