ਬਠਿੰਡਾ ਦੇ ਆਗੂ ਰਾਜੇਸ਼ ਕੁਮਾਰ ਗਹਿਰੀਵਾਲਾ ਨੇ ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਜ਼ਰੂਰੀ ਮੁੱਦਿਆਂ ਨੂੰ ਲੈ ਕੇ ਸੌਂਪਿਆ ਮੰਗ ਪੱਤਰ
ਲੋਕ ਜਨ ਸ਼ਕਤੀ ਪਾਰਟੀ (ਰਾਮ ਵਿਲਾਸ) ਵੱਲੋਂ ਭਾਰਤ ਸਰਕਾਰ ਦੇ ਕੈਬਨਿਟ ਮੰਤਰੀ ਚਿਰਾਗ ਪਾਸਵਾਨ ਨੂੰ ਪੰਜਾਬ ਨਾਲ ਸਬੰਧਤ ਅਹਿਮ ਮੰਗਾਂ ਨੂੰ ਲੈ ਕੇ ਇੱਕ ਮੰਗ ਪੱਤਰ ਸੌਂਪਿਆ ਗਿਆ ਹੈ। ਪਾਰਟੀ ਦੇ ਆਗੂਆਂ ਨੇ ਮੰਗ ਕੀਤੀ ਹੈ ਕਿ ਪੰਜਾਬ ਦੇ ਮੁੱਦਿਆਂ 'ਤੇ ਵਿਸ਼ੇਸ਼ ਧਿਆਨ ਦੇ ਕੇ ਤੁਰੰਤ ਕਾਰਵਾਈ ਕੀਤੀ ਜਾਵੇ।
ਲੋਕ ਜਨ ਸ਼ਕਤੀ ਪਾਰਟੀ (ਰਾਮ ਵਿਲਾਸ) ਵੱਲੋਂ ਭਾਰਤ ਸਰਕਾਰ ਦੇ ਕੈਬਨਿਟ ਮੰਤਰੀ ਚਿਰਾਗ ਪਾਸਵਾਨ ਨੂੰ ਪੰਜਾਬ ਨਾਲ ਸਬੰਧਤ ਅਹਿਮ ਮੰਗਾਂ ਨੂੰ ਲੈ ਕੇ ਇੱਕ ਮੰਗ ਪੱਤਰ ਸੌਂਪਿਆ ਗਿਆ ਹੈ। ਪਾਰਟੀ ਦੇ ਆਗੂਆਂ ਨੇ ਮੰਗ ਕੀਤੀ ਹੈ ਕਿ ਪੰਜਾਬ ਦੇ ਮੁੱਦਿਆਂ 'ਤੇ ਵਿਸ਼ੇਸ਼ ਧਿਆਨ ਦੇ ਕੇ ਤੁਰੰਤ ਕਾਰਵਾਈ ਕੀਤੀ ਜਾਵੇ।
ਮੁੱਖ ਮੰਗਾਂ:
ਬੰਦੀ ਸਿੱਖਾਂ ਦੀ ਰਿਹਾਈ: ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਨੂੰ ਸੰਵਿਧਾਨਕ ਤੌਰ 'ਤੇ ਰਿਹਾਅ ਕੀਤਾ ਜਾਵੇ।
ਵਿਕਾਸ ਕਾਰਜਾਂ ਦੀ ਜਾਂਚ: ਬਠਿੰਡਾ ਦੇ ਨਗਰ ਨਿਗਮ ਵੱਲੋਂ ਵਿਕਾਸ ਕਾਰਜਾਂ ਲਈ ਦਿੱਤੀਆਂ ਗਈਆਂ ਗ੍ਰਾਂਟਾਂ ਦੀ ਜਾਂਚ ਕਰਵਾਉਣ ਅਤੇ ਨਗਰ ਨਿਗਮ ਵਿੱਚ ਹੋਈਆਂ ਅਮਾਨਤ ਫੰਡਾਂ ਦੀ ਦੁਰਵਰਤੋਂ ਸਬੰਧੀ ਨਿਰਪੱਖ ਜਾਂਚ ਦੀ ਮੰਗ ਕੀਤੀ ਗਈ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਜਾਂਚ ਰਿਪੋਰਟ ਦੇ ਆਧਾਰ ’ਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਮੀਡੀਆ ਰਾਹੀਂ ਇਸ ਦੀ ਜਾਣਕਾਰੀ ਜਨਤਾ ਤੱਕ ਪਹੁੰਚਾਈ ਜਾਵੇ। ਇਸ ਤੋਂ ਇਲਾਵਾ ਬਠਿੰਡਾ ਦੇ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਣ ਵਾਲੀਆਂ ਮੀਟਿੰਗਾਂ ਵਿੱਚ ਲੋਕਾਂ ਦੀ ਚੁਣੀ ਹੋਈ ਪਾਰਟੀ ਦੇ ਰਾਮ ਵਿਲਾਸ ਨਾਲ ਜੁੜੇ ਅਹੁਦੇਦਾਰਾਂ ਨੂੰ ਨਾ ਬੁਲਾਉਣ ਅਤੇ ਬਠਿੰਡਾ ਪ੍ਰਸ਼ਾਸਨ ਵੱਲੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।
ਸਿੱਧੀ ਰੇਲ ਸੇਵਾ: ਪੱਤਰ ਵਿੱਚ ਪੰਜਾਬ ਅਤੇ ਹਿੰਦੂ ਦੇਵੀ-ਦੇਵਤਿਆਂ ਦੇ ਤੀਰਥ ਸਥਾਨਾਂ ਜਿਵੇਂ ਮਾਤਾ ਚਿੰਤਪੁਰਨੀ ਧਾਮ, ਮਾਤਾ ਨੈਣਾ ਦੇਵੀ, ਜਵਾਲਾ ਦੇਵੀ, ਚਾਮੁੰਡਾ ਦੇਵੀ, ਬਗਲਾਮੁਖੀ ਅਤੇ ਕਾਂਗੜਾ ਦੇਵੀ ਦੇ ਮੰਦਰਾਂ ਨੂੰ ਸਿੱਧੀ ਰੇਲ ਸੇਵਾ ਨਾਲ ਜੋੜਨ ਦੀ ਮੰਗ ਵੀ ਕੀਤੀ ਗਈ ਹੈ।
ਧਾਰਮਿਕ ਬੇਅਦਬੀ ਖਿਲਾਫ ਕਾਨੂੰਨ: ਹਿੰਦੂ ਧਰਮ ਦੇ ਦੇਵੀ ਦੇਵਤਿਆਂ ਦੇ ਸਰੂਪ ਬਣਾ ਕੇ ਗਲੀਆਂ ਅਤੇ ਬਾਜ਼ਾਰਾਂ ਵਿੱਚ ਨਚਾ ਕੇ ਬੇਅਦਬੀ ਕਰਨ ਵਾਲਿਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਗਈ ਹੈ।
ਮੀਡੀਆ ਦੀ ਆਜ਼ਾਦੀ: ਪੰਜਾਬ ਅੰਦਰ ਮੀਡੀਆ ਨੂੰ ਪੂਰਨ ਤੌਰ 'ਤੇ ਆਜ਼ਾਦੀ ਦੇਣ ਲਈ ਵੱਖਰਾ ਪੁਲਿਸ ਡਿਪਾਰਟਮੈਂਟ ਗਠਿਤ ਕੀਤਾ ਜਾਵੇ।
ਮੰਗ ਪੱਤਰ ਦੇ ਅੰਤਿਮ ਹਿੱਸੇ ਵਿੱਚ ਦੋ ਹੋਰ ਮੁੱਖ ਮੰਗਾਂ ਰੱਖੀਆਂ ਗਈਆਂ ਹਨ। ਪਹਿਲੀ ਮੰਗ ਅਨੁਸਾਰ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਸਾਹਿਬਜ਼ਾਦਿਆਂ ਦੇ ਅੰਤਿਮ ਸੰਸਕਾਰ ਲਈ ਆਪਣੀ ਸਾਰੀ ਪੂੰਜੀ ਨਿਛਾਵਰ ਕਰਨ ਵਾਲੇ ਦੀਵਾਨ ਟੋਡਰ ਮੱਲ ਜੀ ਦੀ ਖੰਡਰ ਪਈ ਹਵੇਲੀ ਨੂੰ ਵਿਰਾਸਤ ਵਜੋਂ ਸੰਭਾਲਣ ਲਈ ਯੋਗ ਕਦਮ ਚੁੱਕਣ ਦੀ ਮੰਗ ਕੀਤੀ ਗਈ ਹੈ।
ਇਸ ਤੋਂ ਇਲਾਵਾ ਉਨ੍ਹਾਂ ਨੇ ਆਖੀਰ ਕਿਹਾ ਹੈ ਕਿ ਜੋ ਸਿਆਸੀ ਪਾਰਟੀ ਦੇ ਚਿੰਨ੍ਹ 'ਤੇ ਚੋਣ ਜਿੱਤ ਕੇ ਲਾਲਚ ਵੱਸ ਦੂਜੇ ਸਿਆਸੀ ਦਲਾਂ ਵਿੱਚ ਸ਼ਾਮਿਲ ਹੋ ਜਾਂਦੇ ਹਨ, ਉਨ੍ਹਾਂ ਨੁਮਾਇੰਦਿਆਂ ਦੀ ਸੰਵਿਧਾਨਕ ਤੌਰ 'ਤੇ ਮਾਨਤਾ ਰੱਦ ਕਰਦਿਆਂ ਉਨ੍ਹਾਂ 'ਤੇ ਕ੍ਰਿਮੀਨਲ ਕੇਸ ਦਰਜ ਕਰਨ ਸਬੰਧੀ ਕਾਨੂੰਨ ਬਣਾਏ ਜਾਣ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਠਿੰਡਾ ਅਤੇ ਮੀਡੀਆ ਇੰਚਾਰਜ ਪੰਜਾਬ ਪ੍ਰਦੇਸ਼ ਰਾਜੇਸ਼ ਕੁਮਾਰ ਗਹਿਰੀਵਾਲਾਅਤੇ ਹੋਰ ਅਹੁਦੇਦਾਰ ਹਾਜ਼ਰ ਸਨ।
