ਪੰਜ ਤੱਤਾਂ 'ਚ ਵਿਲੀਨ ਹੋਏ ਦਿਵਿਤ ਔਲਖ: ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਸੋਗ ਦੀ ਲਹਿਰ

ਪੰਜਾਬੀ ਫਿਲਮ ਅਤੇ ਸੰਗੀਤ ਜਗਤ ਵਿੱਚ ਸੋਗ ਦੀ ਲਹਿਰ ਹੈ। ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਸਪੀਡ ਰਿਕਾਰਡਸ ਦੇ ਮਾਲਕ ਦਿਨੇਸ਼ ਔਲਖ ਦੇ ਪੁੱਤਰ ਅਤੇ ਮਸ਼ਹੂਰ ਗਾਇਕ ਯੋ ਯੋ ਹਨੀ ਸਿੰਘ ਦੇ ਭਤੀਜੇ ਦਿਵਿਤ ਔਲਖ ਦਾ ਅੱਜ ਅੰਤਿਮ ਸਸਕਾਰ ਕਰ ਦਿੱਤਾ ਗਿਆ।

By:  Lajwinder Kaur November 3rd 2026 02:13 PM -- Updated: November 3rd 2026 02:24 PM

ਪੰਜਾਬੀ ਫਿਲਮ ਅਤੇ ਸੰਗੀਤ ਜਗਤ ਵਿੱਚ ਸੋਗ ਦੀ ਲਹਿਰ ਹੈ। ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਸਪੀਡ ਰਿਕਾਰਡਸ ਦੇ ਮਾਲਕ ਦਿਨੇਸ਼ ਔਲਖ ਦੇ ਪੁੱਤਰ ਅਤੇ ਮਸ਼ਹੂਰ ਗਾਇਕ ਯੋ ਯੋ ਹਨੀ ਸਿੰਘ ਦੇ ਭਤੀਜੇ ਦਿਵਿਤ ਔਲਖ ਦਾ ਅੱਜ ਅੰਤਿਮ ਸਸਕਾਰ ਕਰ ਦਿੱਤਾ ਗਿਆ। ਜਲੰਧਰ ਦੇ ਮਾਡਲ ਟਾਊਨ ਸਥਿਤ ਸ਼ਮਸ਼ਾਨਘਾਟ ਵਿਖੇ ਦਿਵਿਤ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ। ਇਸ ਮੌਕੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਸੀ। ਦਿਵਿਤ ਦੇ ਦਿਹਾਂਤ ਨਾਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਪਰਿਵਾਰਕ ਮੈਂਬਰਾਂ ਸਣੇ ਹਰ ਇੱਕ ਦੀ ਅੱਖ ਨਮ

ਦਿਵਿਤ ਦੀ ਮ੍ਰਿਤਕ ਦੇਹ ਜਦੋਂ ਘਰ ਪਹੁੰਚੀ ਤਾਂ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਦੀਆਂ ਅੱਖਾਂ ਨਮ ਹੋ ਗਈਆਂ। ਇਸ ਤੋਂ ਬਾਅਦ ਅੰਤਿਮ ਅਰਦਾਸ ਕਰਕੇ ਮ੍ਰਿਤਕ ਦੇਹ ਨੂੰ ਸ਼ਮਸ਼ਾਨਘਾਟ ਲਿਜਾਇਆ ਗਿਆ, ਜਿੱਥੇ ਕਲਾਕਾਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕਾਂ ਨੇ ਪਹੁੰਚ ਕੇ ਦਿਵਿਤ ਨੂੰ ਸ਼ਰਧਾਂਜਲੀ ਭੇਟ ਕੀਤੀ। ਪਿਤਾ ਵੱਲੋਂ ਮੁੱਖ ਅਗਨੀ ਦਿੱਤੀ ਗਈ। ਔਲਖ ਪਰਿਵਾਰ ਲਈ ਇਹ ਸਮਾਂ ਬਹੁਤ ਹੀ ਮੁਸ਼ਕਿਲ ਵਾਲਾ ਹੈ।

Gippy Grewal, Jazzy B ਸਮੇਤ ਕਈ ਕਲਾਕਾਰਾਂ ਨੇ ਦਿੱਤੀ ਸ਼ਰਧਾਂਜਲੀ

ਅੰਤਿਮ ਸੰਸਕਾਰ ਮੌਕੇ ਗਿੱਪੀ ਗਰੇਵਾਲ, ਬੱਬੂ ਮਾਨ, ਜੈਜ਼ੀ ਬੀ, ਗਾਇਕ ਅੰਮ੍ਰਿਤ ਮਾਨ ਅਤੇ ਸਤਿੰਦਰ ਸਰਤਾਜ ਸਮੇਤ ਪੰਜਾਬੀ ਸੰਗੀਤ ਜਗਤ ਦੀਆਂ ਕਈ ਨਾਮਵਰ ਹਸਤੀਆਂ ਪਹੁੰਚੀਆਂ। ਇਸ ਤੋਂ ਇਲਾਵਾ ਮੇਅਰ ਵਿਨੀਤ ਧੀਰ, ਕੈਬਨਿਟ ਮੰਤਰੀ ਮੋਹਿੰਦਰ ਭਗਤ ਸਮੇਤ ਕਈ ਸਿਆਸੀ ਆਗੂਆਂ ਨੇ ਵੀ ਸ਼ਿਰਕਤ ਕਰਕੇ ਸ਼ਰਧਾਂਜਲੀ ਭੇਟ ਕੀਤੀ।

ਜਨਮਦਿਨ ਦੀ ਪਾਰਟੀ 'ਤੇ ਜਾਂਦੇ ਸਮੇਂ ਵਾਪਰਿਆ ਸੀ ਹਾਦਸਾ

ਜਾਣਕਾਰੀ ਅਨੁਸਾਰ, ਇਕ ਨਵੰਬਰ ਨੂੰ ਦਿਵਿਤ ਆਪਣੇ ਦੋਸਤਾਂ ਨਾਲ ਕਾਰ ਵਿੱਚ ਜਨਮਦਿਨ ਦੀ ਪਾਰਟੀ 'ਤੇ ਵਾਪਸ ਆ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਕਾਰ ਸੜਕ ਕਿਨਾਰੇ ਖੜ੍ਹੀ ਨਗਰ ਨਿਗਮ ਦੀ ਟਰਾਲੀ ਨਾਲ ਟਕਰਾ ਗਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਹਾਦਸੇ ਤੋਂ ਬਾਅਦ ਦਿਵਿਤ ਨੂੰ ਗੰਭੀਰ ਹਾਲਤ ਵਿੱਚ ਜਲੰਧਰ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

iPhone 'ਤੇ ਐਕਟਿਵ ਸੀ ਕ੍ਰੈਸ਼ ਡਿਟੈਕਸ਼ਨ ਫੀਚਰ

ਇਸ ਹਾਦਸੇ ਨਾਲ ਜੁੜੀ ਇੱਕ ਹੋਰ ਅਹਿਮ ਜਾਣਕਾਰੀ ਸਾਹਮਣੇ ਆਈ ਸੀ। ਦੱਸਿਆ ਜਾ ਰਿਹਾ ਹੈ ਕਿ ਦਿਵਿਤ ਦੇ iPhone ਵਿੱਚ ਕ੍ਰੈਸ਼ ਡਿਟੈਕਸ਼ਨ ਫੀਚਰ ਐਕਟਿਵ ਸੀ। ਹਾਦਸਾ ਵਾਪਰਦੇ ਹੀ ਉਨ੍ਹਾਂ ਦੀ ਮਾਂ ਦੇ ਮੋਬਾਈਲ 'ਤੇ ਐਮਰਜੈਂਸੀ ਅਲਰਟ ਅਤੇ ਲੋਕੇਸ਼ਨ ਪਹੁੰਚ ਗਈ ਸੀ।

ਮਹਿਜ਼ 18 ਸਾਲ ਦੀ ਉਮਰ ਵਿੱਚ ਦਿਵਿਤ ਦਾ ਇਸ ਦੁਨੀਆ ਤੋਂ ਚਲੇ ਜਾਣਾ ਹਰ ਕਿਸੇ ਲਈ ਵੱਡਾ ਸਦਮਾ ਹੈ। ਪੰਜਾਬੀ ਇੰਡਸਟਰੀ ਦੀਆਂ ਕਈ ਹਸਤੀਆਂ ਵੱਲੋਂ ਉਨ੍ਹਾਂ ਦੇ ਦਿਹਾਂਤ 'ਤੇ ਦੁੱਖ ਪ੍ਰਗਟਾਇਆ ਜਾ ਰਿਹਾ ਹੈ। ਪਰਿਵਾਰ ਲਈ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ।

Related Post

ਅੱਜ ਹੋਵੇਗਾ ਦਿਵਿਤ ਔਲਖ ਦਾ ਅੰਤਿਮ ਸਸਕਾਰ, ਪੰਜਾਬੀ ਫਿਲਮ ਤੇ ਸੰਗੀਤ ਜਗਤ 'ਚ ਸੋਗ ਦੀ ਲਹਿਰ; ਕਲਾਕਾਰਾਂ ਨੇ ਪਰਿਵਾਰ ਨਾਲ ਸਾਂਝਾ ਕੀਤਾ ਦੁੱਖ
ਭਤੀਜੇ ਦੇ ਦਿਹਾਂਤ ਨੂੰ ਲੈ ਕੇ ਗ਼ਮ 'ਚ ਡੁੱਬੇ Yo Yo Honey Singh, ਪਰਿਵਾਰਿਕ ਮੈਂਬਰਾਂ ਦੇ ਗਲ ਲੱਗ ਰੋਏ, ਪੰਜਾਬੀ ਜਗਤ ਦੇ ਕਲਾਕਾਰਾਂ ਨੇ ਵੀ ਪ੍ਰਗਟਾਇਆ ਦੁੱਖ
ਮਨੋਰੰਜਨ ਅਤੇ ਸਾਹਿਤ ਜਗਤ ਨੂੰ ਵੱਡਾ ਘਾਟਾ! ਪ੍ਰਸਿੱਧ ਸਾਹਿਤਕਾਰ ਦਾ ਦੇਹਾਂਤ, ਪਰਿਵਾਰ ਤੇ ਫੈਨਜ਼ ਸਦਮੇ ‘ਚ
ਮਿਊਜ਼ਿਕ ਜਗਤ ਤੋਂ ਦੁਖਦਾਇਕ ਖਬਰ! ਦਰਦਨਾਕ ਹਾਦਸੇ ‘ਚ ਗਈ ਸਪੀਡ ਰਿਕਾਰਡਜ਼ ਦੇ ਮਾਲਕ ਦੇ ਪੁੱਤਰ ਦੀ ਜਾਨ, 3 ਨਵੰਬਰ ਨੂੰ ਹੋਏਗਾ ਅੰਤਿਮ ਸਸਕਾਰ
J&K CM Omar Abdullah marries journalist Nidhi Razdan; shares pics
"ਪੰਜਾਬੀਆਂ ਨੂੰ ਲੜਾਈ ਲੜਨਾ ਨਾ ਸਿਖਾਓ": ਦਿੱਲੀ ਕੌਨਸਰਟ 'ਚ ਬੋਲੇ ਦਿਲਜੀਤ ਦੋਸਾਂਝ, ਫ਼ਿਲਮ 'ਸਤਲੁਜ' ਦਾ ਮਜ਼ਾਕ ਉਡਾਉਣ ਵਾਲਿਆਂ ਨੂੰ ਦਿੱਤਾ ਠੋਕਵਾਂ ਜਵਾਬ

© Copyright Galactic Television & Communications Pvt. Ltd. 2026. All rights reserved.