ਫਿਰੋਜ਼ਪੁਰ ਤੋਂ ਵੱਡੀ ਖ਼ਬਰ: ਕਾਊਂਟਰ ਇੰਟੈਲੀਜੈਂਸ ਦਾ ਇੰਚਾਰਜ ਇੰਸਪੈਕਟਰ ਸਾਢੇ ਤਿੰਨ ਕਿਲੋ ਹੈਰੋਇਨ ਅਤੇ 6 ਹਥਿਆਰਾਂ ਸਮੇਤ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਿਸ ਦੇ ਸ਼ਿਕੰਜੇ ਵਿੱਚ ਇੱਕ ਵੱਡੀ ਮੱਛੀ ਫਸਣ ਦੀ ਖ਼ਬਰ ਸਾਹਮਣੇ ਆਈ ਹੈ। ਫਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਦੇ ਇੰਚਾਰਜ ਇੰਸਪੈਕਟਰ ਬਲਦੇਵ ਸਿੰਘ ਪਤਲੀ ਨੂੰ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਹੈ।

By:  Lajwinder Kaur September 26th 2026 01:07 PM -- Updated: September 26th 2026 01:25 PM

ਫਿਰੋਜ਼ਪੁਰ ਪੁਲਿਸ ਦੇ ਸ਼ਿਕੰਜੇ ਵਿੱਚ ਇੱਕ ਵੱਡੀ ਮੱਛੀ ਫਸਣ ਦੀ ਖ਼ਬਰ ਸਾਹਮਣੇ ਆਈ ਹੈ। ਫਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਦੇ ਇੰਚਾਰਜ ਇੰਸਪੈਕਟਰ ਬਲਦੇਵ ਸਿੰਘ ਪਤਲੀ ਨੂੰ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਹੈ।

ਇੰਝ ਕੀਤਾ ਗਿਆ ਕਾਬੂ

ਜਾਣਕਾਰੀ ਮੁਤਾਬਕ ਬਲਦੇਵ ਸਿੰਘ ਪਤਲੀ ਆਪਣੀ ਪ੍ਰਾਈਵੇਟ ਗੱਡੀ ’ਤੇ ਫਿਰੋਜ਼ਪੁਰ ਤੋਂ ਮੋਗਾ ਰੋਡ ਵੱਲ ਜਾ ਰਿਹਾ ਸੀ। ਇਸ ਦੌਰਾਨ ਪੁਲਿਸ ਨੂੰ ਸੂਚਨਾ ਮਿਲੀ, ਜਿਸ ਤੋਂ ਬਾਅਦ ਨਾਕਾਬੰਦੀ ਕਰਕੇ ਗੱਡੀ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਪੁਲਿਸ ਵੱਲੋਂ ਇੰਸਪੈਕਟਰ ਬਲਦੇਵ ਸਿੰਘ ਪਤਲੀ ਨੂੰ ਕਾਬੂ ਕਰ ਲਿਆ ਗਿਆ ਅਤੇ ਉਸ ਕੋਲੋਂ ਸਾਢੇ ਤਿੰਨ ਕਿਲੋ ਹੈਰੋਇਨ ਸਮੇਤ 6 ਹਥਿਆਰ ਬਰਾਮਦ ਕੀਤੇ ਗਏ ਹਨ।


ਜਾਂਚ 'ਚ ਹੋਣਗੇ ਵੱਡੇ ਖੁਲਾਸੇ 

ਮਾਮਲਾ ਸਾਹਮਣੇ ਆਉਣ ਤੋਂ ਬਾਅਦ ਹੁਣ ਪੁਲਿਸ ਵੱਲੋਂ ਇਸ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦਾ ਮੁੱਖ ਐਂਗਲ ਇਹ ਵੀ ਹੈ ਕਿ ਇਸ ਨਸ਼ਾ ਤਸਕਰੀ ਦੇ ਕੰਮ ਵਿੱਚ ਇੰਸਪੈਕਟਰ ਦੇ ਨਾਲ ਹੋਰ ਕਿੰਨੇ ਵਿਅਕਤੀ ਸ਼ਾਮਲ ਸਨ ਅਤੇ ਇਹ ਨੈੱਟਵਰਕ ਕਿੱਥੋਂ ਤੱਕ ਫੈਲਿਆ ਹੋਇਆ ਸੀ। ਇਸ ਸਬੰਧੀ ਐਸ.ਐਸ.ਪੀ. ਸਰਬਜੀਤ ਸਿੰਘ ਫਿਰੋਜ਼ਪੁਰ ਨੇ ਕਿਹਾ ਕਿ ਪੁਲਿਸ ਵੱਲੋਂ ਇਸ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਮਾਮਲੇ ਵਿੱਚ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ। 

ਨੋਟ: ਪੰਜਾਬ ਅਤੇ ਦੇਸ਼ ਦੀਆਂ ਬ੍ਰੇਕਿੰਗ ਖ਼ਬਰਾਂ ਦੇਖਣ ਲਈ ਤੁਸੀਂ ਸਾਡੀ ਐਪ GTC Network ਨੂੰ ਡਾਊਨਲੋਡ ਕਰ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ GTC News ਦੇ YouTube ਚੈਨਲ ਨੂੰ Subscribe ਕਰ ਲਵੋ। ਜੀਟੀਸੀ ਨਿਊਜ਼ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ,ਐਕਸ (ਪਹਿਲਾਂ ਟਵਿੱਟਰ) 'ਤੇ ਵੀ ਫੋਲੋ ਕਰ ਸਕਦੇ ਹੋ।

© Copyright Galactic Television & Communications Pvt. Ltd. 2026. All rights reserved.