ਵਿਜੀਲੈਂਸ ਦਾ ਐਕਸ਼ਨ; 1.30 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਫਿਰੋਜ਼ਪੁਰ CIA ਦਾ ASI ਕਾਬੂ, ਜਾਣੋ ਪੂਰਾ ਮਾਮਲਾ

By:  Lajwinder Kaur June 4th 2026 11:26 AM -- Updated: June 4th 2026 11:43 AM

ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਦੇ ਸੀਆਈਏ (CIA) ਵਿੰਗ ਵਿੱਚ ਤਾਇਨਾਤ ਇੱਕ ਏਐਸਆਈ (ASI) ਗੁਰਜੀਤ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਜਿਸ ਤੋਂ ਬਾਅਦ ਮਹਿਕਮੇ ਦੇ ਵਿੱਚ ਹਲਚਲ ਮੱਚ ਗਈ। 

 2.30 ਲੱਖ ਰੁਪਏ ‘ਚ ਤੈਅ ਹੋਇਆ ਸੀ ਸੌਦਾ

ਮਿਲੀ ਜਾਣਕਾਰੀ ਅਨੁਸਾਰ, ਨੌਰੰਗ ਕੇ ਸਿਆਲ ਪਿੰਡ ਦੇ ਰਹਿਣ ਵਾਲੇ ਇੱਕ ਵਿਅਕਤੀ ਖ਼ਿਲਾਫ਼ ਪਿਛਲੇ ਮਹੀਨੇ ਨਸ਼ਾ ਤਸਕਰੀ (NDPS) ਦਾ ਮਾਮਲਾ ਦਰਜ ਹੋਇਆ ਸੀ। ਏਐਸਆਈ ਨੇ ਇਸ ਕੇਸ ਵਿੱਚੋਂ ਸ਼ਿਕਾਇਤਕਰਤਾ ਦਾ ਨਾਮ ਕੱਢਣ ਬਦਲੇ 2.50 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਬਾਅਦ ਵਿੱਚ ਇਹ ਸੌਦਾ 2.30 ਲੱਖ ਰੁਪਏ ਵਿੱਚ ਤੈਅ ਹੋਇਆ, ਜਿਸ ਵਿੱਚੋਂ ਪੀੜਤ ਵਿਅਕਤੀ ਪਹਿਲਾਂ ਹੀ 1 ਲੱਖ ਰੁਪਏ ਐਡਵਾਂਸ ਦੇ ਚੁੱਕਾ ਸੀ।

ਵਿਜੀਲੈਂਸ ਦੀ ਟੀਮ ਨੇ ਇੰਝ ਜਾਲ ਵਿਛਾ ਕੀਤਾ ਕਾਬੂ

ਬਾਕੀ ਰਹਿੰਦੇ 1.30 ਲੱਖ ਰੁਪਏ ਲੈਂਦੇ ਸਮੇਂ ਵਿਜੀਲੈਂਸ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਨੂੰ ਕਾਬੂ ਕਰ ਲਿਆ। ਵਿਜੀਲੈਂਸ ਨੇ ਏਐਸਆਈ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮੁਹਾਲੀ ਦੇ ਵਿਜੀਲੈਂਸ ਥਾਣੇ ਵਿੱਚ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਜਾਰੀ ਹੈ।


© Copyright Galactic Television & Communications Pvt. Ltd. 2026. All rights reserved.