ਦੀਨਾਨਗਰ ਹਲਕੇ 'ਚ BJP ਪਾਰਟੀ ਨੂੰ ਮਿਲਿਆ ਵੱਡਾ ਹੁੰਗਾਰਾ; ਪਿੰਡ ਚੰਦਰ ਭਾਨ ਦੇ 40 ਪਰਿਵਾਰ ਭਾਜਪਾ ‘ਚ ਸ਼ਾਮਲ

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਰ ਪਾਰਟੀ ਵੱਲੋਂ ਪੂਰਾ ਜ਼ੋਰ ਲਗਾਇਆ ਹੋਇਆ ਹੈ ਕਿ ਉਹ ਵੱਧ ਤੋਂ ਵੱਧ ਲੋਕਾਂ ਨੂੰ ਆਪਣੀ ਪਾਰਟੀ ਦੇ ਨਾਲ ਜੋੜ ਸਕਣ। ਇਸ ਸਿਲਸਿਲੇ ਦੇ ਤਹਿਤ ਦੀਨਾਨਗਰ ਚ ਭਾਜਪਾ ਮਜ਼ਬੂਤ ਹੁੰਦੀ ਹੋਈ ਨਜ਼ਰ ਆ ਰਹੀ ਹੈ।

By:  Lajwinder Kaur October 19th 2026 02:08 PM -- Updated: October 19th 2026 02:13 PM

ਵਿਧਾਨ ਸਭਾ ਹਲਕਾ ਦੀਨਾਨਗਰ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਉਸ ਸਮੇਂ ਵੱਡਾ ਸਿਆਸੀ ਹੁੰਗਾਰਾ ਮਿਲਿਆ, ਜਦੋਂ ਪਿੰਡ ਚੰਦਰ ਭਾਨ ਦੇ ਵੱਖ-ਵੱਖ ਪਾਰਟੀਆਂ ਨਾਲ ਸਬੰਧਤ 40 ਪਰਿਵਾਰਾਂ ਨੇ ਭਾਜਪਾ ਵਿੱਚ ਸ਼ਮੂਲੀਅਤ ਕੀਤੀ। ਗੁਰਪ੍ਰੀਤ ਸਿੰਘ ਗੁਰਮੁਖ ਸਿੰਘ ਆਸਟਰੇਲੀਆ ਵੱਲੋਂ ਕਰਵਾਈ ਗਈ ਮੀਟਿੰਗ ਦੌਰਾਨ ਇਨ੍ਹਾਂ ਪਰਿਵਾਰਾਂ ਨੇ ਹੋਰ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਭਾਜਪਾ ਦਾ ਪੱਲਾ ਫੜਿਆ।

ਆਗੂਆਂ ਦੀ ਅਗਵਾਈ ਹੇਠ ਕਈ ਲੋਕਾਂ ਨੇ ਫੜਿਆ ਪਾਰਟੀ ਦਾ ਪੱਲਾ

ਇਸ ਮੌਕੇ ਸਾਬਕਾ ਵਿਧਾਨ ਸਭਾ ਡਿਪਟੀ ਸਪੀਕਰ ਦਿਨੇਸ਼ ਬੱਬੂ, ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਬਾਈਆ ਅਤੇ ਹਲਕਾ ਇੰਚਾਰਜ ਰੇਨੂੰ ਕਸ਼ਅਪ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਨ੍ਹਾਂ ਆਗੂਆਂ ਦੀ ਅਗਵਾਈ ਹੇਠ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਗਿਆ।

ਭਾਜਪਾ ਬਣਾ ਸਕਦੀ ਹੈ ਪੰਜਾਬ ਨੂੰ ਸ਼ਾਨਦਾਰਮੀਟਿੰਗ

ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਪੰਜਾਬ ਪੱਧਰੀ ਆਗੂ ਦਿਨੇਸ਼ ਬੱਬੂ ਨੇ ਕਿਹਾ ਕਿ ਭਾਜਪਾ ਹੀ ਦੇਸ਼ ਅਤੇ ਪੰਜਾਬ ਵਿੱਚ ਵਿਕਾਸ ਨੂੰ ਸਹੀ ਲੀਹਾਂ ’ਤੇ ਲਿਆ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ, ਗੈਂਗਵਾਦ, ਲੁੱਟਾਂ-ਖੋਹਾਂ ਅਤੇ ਹਿੰਸਕ ਘਟਨਾਵਾਂ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਇਨ੍ਹਾਂ ਹਾਲਾਤ ਨੂੰ ਸੁਧਾਰਨ ਲਈ ਸਮਰੱਥ ਹੈ।

ਜ਼ਿਲ੍ਹਾ ਪ੍ਰਧਾਨ ਬੋਲੇ ਭਾਜਪਾ ਨੂੰ ਨੌਜਵਾਨਾਂ ਵੱਲੋਂ ਮਿਲ ਰਿਹਾ ਭਰਵਾਂ ਸਮਰਥਨ 

ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਬਾਈਆ ਨੇ ਕਿਹਾ ਕਿ ਜ਼ਿਲ੍ਹੇ ਸਮੇਤ ਪੂਰੇ ਪੰਜਾਬ ਵਿੱਚ ਨੌਜਵਾਨ ਵਰਗ ਵੱਲੋਂ ਭਾਜਪਾ ਨੂੰ ਭਰਵਾਂ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਚੰਦਰ ਭਾਨ ਵਿੱਚ ਹੋਈ ਇਸ ਮੀਟਿੰਗ ਦੌਰਾਨ ਲੋਕਾਂ ਦੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਪਾਰਟੀ ਪ੍ਰਤੀ ਲੋਕਾਂ ਦੇ ਉਤਸ਼ਾਹ ਨੂੰ ਦਰਸਾਉਂਦੀ ਹੈ।

ਅਖੀਰ ਵਿੱਚ ਗੁਰਪ੍ਰੀਤ ਸਿੰਘ ਅਤੇ ਬਲਜੀਤ ਸਿੰਘ ਨੇ ਮੀਟਿੰਗ ਵਿੱਚ ਪਹੁੰਚੇ ਸਾਰੇ ਆਗੂਆਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਪਿੰਡ ਵਾਸੀਆਂ, ਇਲਾਕੇ ਦੇ ਲੋਕਾਂ ਅਤੇ ਭਾਜਪਾ ਦੇ ਵੱਖ-ਵੱਖ ਅਹੁਦਿਆਂ ’ਤੇ ਤਾਇਨਾਤ ਆਗੂਆਂ ਦਾ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਨ ਲਈ ਧੰਨਵਾਦ ਕੀਤਾ।




Related Post

ਪੰਜਾਬ ਦੇ ਇਸ ਜ਼ਿਲ੍ਹੇ ‘ਚ ਡੇਂਗੂ ਪਸਾਰ ਰਿਹਾ ਪੈਰ! ਮਰੀਜ਼ ਮਿਲਣ ਮਗਰੋਂ ਸਿਹਤ ਵਿਭਾਗ ਅਲਰਟ, ਜਾਂਚ ਦੌਰਾਨ ਮਿਲੇ 10 ਦੇ ਕਰੀਬ ਲਾਰਵੇ
ਪਿੰਡ ਗਜਨੀਪੁਰ ਤੋਂ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਦੀ ਸ਼ੁਰੂਆਤ: 175 ਪਰਿਵਾਰਾਂ ਨੂੰ ਮਿਲਿਆ ਘਰਾਂ ਦੀ ਮਾਲਕੀ ਦਾ ਕਾਨੂੰਨੀ ਹੱਕ
ਗੁਰਦਾਸਪੁਰ ‘ਚ ਬਣੇਗਾ ਸ਼ਾਨਦਾਰ 'ਵਿਰਾਸਤ-ਏ-ਗੁਰਦਾਸਪੁਰ' ਆਡੀਟੋਰੀਅਮ, 9 ਕਰੋੜ ਦੀ ਲਾਗਤ ਨਾਲ ਬਦਲੇਗੀ ਸ਼ਹਿਰ ਦੀ ਨੁਹਾਰ
ਡਿਪਟੀ ਕਮਿਸ਼ਨਰ ਗੁਰਦਾਸਪੁਰ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਈਮੇਲ ਮਿਲਣ ਤੋਂ ਬਾਅਦ ਦਫ਼ਤਰ ਕਰਾਏ ਗਏ ਖਾਲੀ, ਮਚੀ ਹਫ਼ੜਾ-ਦਫ਼ੜੀ
ਗੁਰਦਾਸਪੁਰ ਦੇ ਸਰਹੱਦੀ ਪਿੰਡਾਂ ‘ਚ ਖ਼ਤਰੇ ਦੀ ਘੰਟੀ: ਲਗਾਤਾਰ ਪੈ ਰਹੀ ਬਰਸਾਤ ਨੇ ਵਧਾਈ ਲੋਕਾਂ ਦੀ ਚਿੰਤਾ, ਮੰਡਰਾਉਣ ਲੱਗਾ ਹੜ੍ਹਾਂ ਦਾ ਖਤਰਾ, BSF ਪੋਸਟਾਂ ਵੀ ਪ੍ਰਭਾਵਿਤ
ਗੁਰਦਾਸਪੁਰ ਤੋਂ ਹੈਰਾਨ ਕਰਨ ਵਾਲਾ ਮਾਮਲਾ! ਕੈਨੇਡਾ ਭੇਜਣ ਦੇ ਨਾਂ 'ਤੇ ਥਾਈਲੈਂਡ 'ਚ ਨੌਜਵਾਨ ਨੂੰ ਬਣਾਇਆ ਬੰਧਕ, ਪਰਿਵਾਰ ਨੇ ਏਜੰਟ ਦਾ ਦਫ਼ਤਰ ਘੇਰਿਆ

© Copyright Galactic Television & Communications Pvt. Ltd. 2026. All rights reserved.