ਵੱਡੀ ਖ਼ਬਰ! ਗੁਰਦਾਸਪੁਰ ਦੀ ਮਹਿਲਾ SDM ਨੂੰ ਪੱਟੀ ਪੁਲਿਸ ਨੇ ਲਿਆ ਹਿਰਾਸਤ 'ਚ, ਮਹਿਕਮੇ 'ਚ ਮੱਚੀ ਹਲਚਲ, ਜਾਣੋ ਪੂਰਾ ਮਾਮਲਾ

By:  Lajwinder Kaur May 16th 2026 12:34 PM -- Updated: May 16th 2026 02:08 PM

ਪੰਜਾਬ ਪ੍ਰਸ਼ਾਸਨਿਕ ਸੇਵਾਵਾਂ (PCS) ਦੇ ਅਧਿਕਾਰੀਆਂ ਨਾਲ ਜੁੜੀ ਇੱਕ ਬਹੁਤ ਵੱਡੀ ਖ਼ਬਰ ਸਾਹਮਣੇ ਆਈ ਹੈ। ਗੁਰਦਾਸਪੁਰ ਵਿਖੇ ਐਸ.ਡੀ.ਐਮ. (SDM) ਵਜੋਂ ਸੇਵਾ ਨਿਭਾਅ ਰਹੇ ਅਧਿਕਾਰੀ ਅਨੁਪ੍ਰੀਤ ਕੌਰ ਰੰਧਾਵਾ ਨੂੰ ਅੱਜ ਸਵੇਰੇ ਕਰੀਬ 7 ਵਜੇ ਪੁਲਿਸ ਜ਼ਿਲ੍ਹਾ ਤਰਨਤਾਰਨ ਦੀ ਪੱਟੀ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਪੁਲਿਸ ਨੇ ਇਹ ਕਾਰਵਾਈ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਕੀਤੀ।

ਕੀ ਹੈ ਪੂਰਾ ਮਾਮਲਾ?

  • ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਪੂਰਾ ਮਾਮਲਾ ਜੰਮੂ ਕਸ਼ਮੀਰ-ਰਾਜਸਥਾਨ ਹਾਈਵੇ ਲਈ ਐਕੁਆਇਰ ਕੀਤੀ ਗਈ ਜ਼ਮੀਨ ਦੇ ਮੁਆਵਜ਼ੇ ਵਿੱਚ ਹੋਏ ਵੱਡੇ ਘਪਲੇ ਨਾਲ ਜੁੜਿਆ ਹੋਇਆ ਹੈ।
  • SDM ਅਨੁਪ੍ਰੀਤ ਕੌਰ ਰੰਧਾਵਾ 'ਤੇ 1 ਕਰੋੜ 63 ਲੱਖ ਰੁਪਏ ਦੇ ਗਬਨ (ਘਪਲੇ) ਦਾ ਕੇਸ ਚੱਲ ਰਿਹਾ ਸੀ।
  • ਇਹ ਮਾਮਲਾ ਕਾਫੀ ਸਮੇਂ ਤੋਂ ਅਦਾਲਤ ਅਤੇ ਪੁਲਿਸ ਦੀ ਜਾਂਚ ਅਧੀਨ ਸੀ, ਜਿਸ ਤੋਂ ਬਾਅਦ ਅੱਜ ਪੱਟੀ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਹੈ।

ਕਈ ਹੋਰ ਅਧਿਕਾਰੀ ਵੀ ਜਾਂਚ ਦੇ ਘੇਰੇ 'ਚ

ਦੱਸਿਆ ਜਾ ਰਿਹਾ ਹੈ ਕਿ ਇਸ ਕਰੋੜਾਂ ਰੁਪਏ ਦੇ ਜ਼ਮੀਨ ਘਪਲੇ ਵਿੱਚ ਸਿਰਫ਼ SDM ਹੀ ਨਹੀਂ, ਸਗੋਂ ਕਈ ਹੋਰ ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਵੀ ਨਾਮਜ਼ਦ ਹਨ। ਪੁਲਿਸ ਵੱਲੋਂ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਕੁਝ ਹੋਰ ਵੱਡੇ ਖੁਲਾਸੇ ਅਤੇ ਕਈ ਵੱਡੀਆਂ ਗ੍ਰਿਫ਼ਤਾਰੀਆਂ ਵੀ ਹੋ ਸਕਦੀਆਂ ਹਨ।


© Copyright Galactic Television & Communications Pvt. Ltd. 2026. All rights reserved.