ਪੰਜਾਬ ਸਰਕਾਰ ਦੇ ਫ਼ੈਸਲੇ ਨਾਲ ਮੁਲਾਜ਼ਮਾਂ ਦੇ ਚਿਹਰਿਆਂ 'ਤੇ ਆਈ ਖੁਸ਼ੀ; ਗੁਰਦਾਸਪੁਰ ਦੇ 156 ਸਫ਼ਾਈ ਕਰਮਚਾਰੀ ਅਤੇ 18 ਸੀਵਰੇਜ ਮੈਨ ਹੋਏ ਰੈਗੂਲਰ
ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਦੇ ਆਊਟਸੋਰਸ 'ਤੇ ਕੰਮ ਕਰ ਰਹੇ 156 ਸਫ਼ਾਈ ਕਰਮਚਾਰੀਆਂ ਅਤੇ 18 ਸੀਵਰੇਜ ਮੈਨ ਦੀਆਂ ਸੇਵਾਵਾਂ ਰੈਗੂਲਰ ਕਰ ਦਿੱਤੀਆਂ ਗਈਆਂ ਹਨ। ਸਰਕਾਰ ਦੇ ਇਸ ਫ਼ੈਸਲੇ ਨਾਲ ਲੰਬੇ ਸਮੇਂ ਤੋਂ ਠੇਕੇ ਅਤੇ ਆਊਟਸੋਰਸ ਆਧਾਰ 'ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਵੱਡੀ ਰਾਹਤ ਮਿਲੀ ਹੈ।
ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਦੇ ਆਊਟਸੋਰਸ 'ਤੇ ਕੰਮ ਕਰ ਰਹੇ 156 ਸਫ਼ਾਈ ਕਰਮਚਾਰੀਆਂ ਅਤੇ 18 ਸੀਵਰੇਜ ਮੈਨ ਦੀਆਂ ਸੇਵਾਵਾਂ ਰੈਗੂਲਰ ਕਰ ਦਿੱਤੀਆਂ ਗਈਆਂ ਹਨ। ਸਰਕਾਰ ਦੇ ਇਸ ਫ਼ੈਸਲੇ ਨਾਲ ਲੰਬੇ ਸਮੇਂ ਤੋਂ ਠੇਕੇ ਅਤੇ ਆਊਟਸੋਰਸ ਆਧਾਰ 'ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਵੱਡੀ ਰਾਹਤ ਮਿਲੀ ਹੈ। ਰੈਗੂਲਰ ਹੋਣ ਨਾਲ ਉਨ੍ਹਾਂ ਦੀ ਤਨਖਾਹ ਵਿੱਚ ਵੀ ਵਾਧਾ ਹੋਵੇਗਾ, ਜਿਸ ਨਾਲ ਉਹ ਆਪਣੇ ਪਰਿਵਾਰਾਂ ਦਾ ਪਾਲਣ-ਪੋਸ਼ਣ ਬਿਹਤਰ ਢੰਗ ਨਾਲ ਕਰ ਸਕਣਗੇ।
ਜਾਣਕਾਰੀ ਅਨੁਸਾਰ, ਇਹ ਉਹ ਕਰਮਚਾਰੀ ਹਨ ਜਿਨ੍ਹਾਂ ਨੂੰ ਪਹਿਲਾਂ ਠੇਕੇ 'ਤੇ ਰੱਖਿਆ ਗਿਆ ਸੀ। ਕਰੀਬ ਪੰਜ ਸਾਲ ਪਹਿਲਾਂ ਨਗਰ ਕੌਂਸਲ ਵੱਲੋਂ ਮਤਾ ਪਾਸ ਕਰਕੇ ਇਨ੍ਹਾਂ ਨੂੰ ਆਊਟਸੋਰਸ ਪ੍ਰਣਾਲੀ ਅਧੀਨ ਕਰ ਦਿੱਤਾ ਗਿਆ ਸੀ। ਇਸ ਵਾਰ ਨਗਰ ਕੌਂਸਲ ਬਣਨ ਤੋਂ ਬਾਅਦ ਪ੍ਰਧਾਨ ਬਲਜੀਤ ਸਿੰਘ ਪਾਹੜਾ ਨੇ ਪਹਿਲੀ ਮੀਟਿੰਗ ਦੌਰਾਨ ਹੀ ਇਨ੍ਹਾਂ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਮਤਾ ਪੇਸ਼ ਕੀਤਾ ਸੀ ਅਤੇ ਇਸ ਨੂੰ ਮਨਜ਼ੂਰੀ ਲਈ ਪੰਜਾਬ ਸਰਕਾਰ ਕੋਲ ਭੇਜਿਆ ਗਿਆ ਸੀ।
ਹੁਣ ਸਰਕਾਰ ਵੱਲੋਂ ਇਸ ਮਤੇ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਤੋਂ ਬਾਅਦ ਇਹ ਆਊਟਸੋਰਸ ਮੁਲਾਜ਼ਮ ਰੈਗੂਲਰ ਆਧਾਰ 'ਤੇ ਆਪਣੀਆਂ ਸੇਵਾਵਾਂ ਨਿਭਾਉਣਗੇ। ਇਸ ਫ਼ੈਸਲੇ ਨਾਲ ਕਰਮਚਾਰੀਆਂ ਨੂੰ ਨੌਕਰੀ ਦੀ ਸਥਿਰਤਾ ਮਿਲਣ ਦੇ ਨਾਲ-ਨਾਲ ਆਰਥਿਕ ਤੌਰ 'ਤੇ ਵੀ ਫ਼ਾਇਦਾ ਹੋਵੇਗਾ।
ਉੱਧਰ, ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਬੰਧੀ ਹੁਕਮ ਨਗਰ ਕੌਂਸਲ ਦਫ਼ਤਰ ਪਹੁੰਚਣ ਤੋਂ ਬਾਅਦ ਕਰਮਚਾਰੀਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਉਨ੍ਹਾਂ ਨੇ ਨਗਰ ਕੌਂਸਲ ਦਫ਼ਤਰ ਵਿਖੇ ਆਪਣੀ ਖੁਸ਼ੀ ਸਾਂਝੀ ਕੀਤੀ ਅਤੇ ਨਗਰ ਕੌਂਸਲ ਪ੍ਰਧਾਨ ਬਲਜੀਤ ਸਿੰਘ ਪਾਹੜਾ ਦਾ ਧੰਨਵਾਦ ਕੀਤਾ।