Haryana News: ਪੈਨਸ਼ਨਰਾਂ ਲਈ ਖੁਸ਼ਖਬਰੀ! CM ਸੈਣੀ ਨੇ ਜਾਰੀ ਕੀਤੇ ₹842.92 ਕਰੋੜ; 26 ਲੱਖ ਲੋਕਾਂ ਨੂੰ ਮਿਲੇਗਾ ਫ਼ਾਇਦਾ

By:  Lajwinder Kaur March 9th 2026 02:18 PM -- Updated: March 9th 2026 02:24 PM

Haryana News: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ (Nayab Saini) ਨੇ ਸੂਬੇ ਦੇ 26 ਲੱਖ ਪੈਨਸ਼ਨਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਮੁੱਖ ਮੰਤਰੀ ਸੈਣੀ ਨੇ ਅੱਜ ਵੱਖ-ਵੱਖ ਯੋਜਨਾਵਾਂ ਦੇ ਤਹਿਤ ਲਾਭਪਾਤਰੀਆਂ ਨੂੰ ਸਹਾਇਤਾ ਰਾਸ਼ੀ ਦੀ ਵੰਡ ਕੀਤੀ। ਚੰਡੀਗੜ੍ਹ ਵਿਖੇ ਆਯੋਜਿਤ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦੱਸਿਆ ਕਿ ਅੱਜ ਵੱਖ-ਵੱਖ ਭਲਾਈ ਸਕੀਮਾਂ ਦੇ ਤਹਿਤ ਲਾਭਪਾਤਰੀਆਂ ਨੂੰ ਕੁੱਲ ₹1884 ਕਰੋੜ ਰੁਪਏ ਵੰਡੇ ਗਏ ਹਨ।

ਵੱਖ-ਵੱਖ ਸਮਾਜਿਕ ਸੁਰੱਖਿਆ ਪੈਨਸ਼ਨ ਯੋਜਨਾਵਾਂ ਦੇ ਤਹਿਤ ₹842 ਕਰੋੜ 92 ਲੱਖ ਦੀ ਰਾਸ਼ੀ ਸਿੱਧੇ 26 ਲੱਖ 12 ਹਜ਼ਾਰ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਪਾਈ ਗਈ ਹੈ। ਇਹਨਾਂ ਵਿੱਚ ਬੁਢਾਪਾ ਸਨਮਾਨ ਭੱਤਾ, ਦਿਵਿਆਂਗਜਨ ਭੱਤਾ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਸ਼ਾਮਲ ਹਨ। ਡਾਇਰੈਕਟ ਬੈਨੀਫਿਟ ਟ੍ਰਾਂਸਫਰ (DBT) ਰਾਹੀਂ ਕੀਤਾ ਜਾ ਰਿਹਾ ਇਹ ਭੁਗਤਾਨ ਸਾਡੀ ਸਰਕਾਰ ਦੀ ਪਾਰਦਰਸ਼ਤਾ ਅਤੇ ਸੁਸ਼ਾਸਨ ਪ੍ਰਤੀ ਅਟੁੱਟ ਵਚਨਬੱਧਤਾ ਦਾ ਪ੍ਰਤੀਕ ਹੈ।

PPP ਡੇਟਾਬੇਸ ਰਾਹੀਂ ਖੁਦ ਤੈਅ ਹੁੰਦੀ ਹੈ ਯੋਗਤਾ

ਸੀਐਮ ਸੈਣੀ ਨੇ ਦੱਸਿਆ ਕਿ ਪ੍ਰੋਐਕਟਿਵ ਮਾਡਲ ਦੇ ਤਹਿਤ ਪਰਿਵਾਰ ਪਛਾਣ ਪੱਤਰ (PPP) ਡੇਟਾਬੇਸ ਦੇ ਅਧਾਰ 'ਤੇ ਯੋਗਤਾ ਆਪਣੇ ਆਪ ਨਿਰਧਾਰਤ ਹੋ ਜਾਂਦੀ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਦੇ ਤਹਿਤ ਖਰੀਫ 2025 ਦੀਆਂ ਫਸਲਾਂ ਲਈ ਕਿਸਾਨਾਂ ਨੂੰ ਬੀਮਾ ਕਲੇਮ ਵੀ ਵੰਡੇ ਗਏ ਹਨ। ਸੂਬੇ ਦੇ 1 ਲੱਖ 67 ਹਜ਼ਾਰ 460 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 711 ਕਰੋੜ 69 ਲੱਖ ਰੁਪਏ ਦੀ ਬੀਮਾ ਰਾਸ਼ੀ ਜਾਰੀ ਕੀਤੀ ਗਈ ਹੈ।

ਪਿਛਲੇ 11 ਸਾਲਾਂ ਵਿੱਚ ਕਿਸਾਨਾਂ ਨੂੰ ਫ਼ਸਲਾਂ ਦੇ ਮੁਆਵਜ਼ੇ ਅਤੇ ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ ਦੇ ਤਹਿਤ ਹੁਣ ਤੱਕ 16 ਹਜ਼ਾਰ 160 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ।

ਆੜ੍ਹਤੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੇ ₹56 ਕਰੋੜ

ਸੀਐਮ ਸੈਣੀ ਨੇ ਦੱਸਿਆ ਕਿ ਅੱਜ ਸੂਬੇ ਦੇ ਲਗਭਗ 11,199 ਆੜ੍ਹਤੀਆਂ ਦੇ ਬੈਂਕ ਖਾਤਿਆਂ ਵਿੱਚ 56 ਕਰੋੜ 97 ਲੱਖ ਰੁਪਏ ਦੀ ਰਾਸ਼ੀ ਸਿੱਧੀ ਪਾਈ ਗਈ ਹੈ। ਨਿਰਧਾਰਤ ਦਰ ਅਨੁਸਾਰ, ਖਰੀਫ਼ ਖਰੀਦ ਸੀਜ਼ਨ 2025-26 ਦੌਰਾਨ ਆੜ੍ਹਤੀਆਂ ਨੂੰ ਹੁਣ ਤੱਕ ਕੁੱਲ ₹239 ਕਰੋੜ 28 ਲੱਖ ਰੁਪਏ ਦਿੱਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ, ਰਬੀ-ਖਰੀਫ਼ ਸੀਜ਼ਨ 2024-25 ਤੋਂ ਕਣਕ, ਝੋਨੇ ਅਤੇ ਬਾਜਰੇ 'ਤੇ ਆੜ੍ਹਤੀਆਂ ਨੂੰ ₹55 ਪ੍ਰਤੀ ਕੁਇੰਟਲ ਦੀ ਦਰ ਨਾਲ ਕਮਿਸ਼ਨ ਦੇਣ ਦਾ ਫੈਸਲਾ ਲਿਆ ਗਿਆ ਹੈ।

5 ਹਜ਼ਾਰ ਪਰਿਵਾਰਾਂ ਨੂੰ ₹205 ਕਰੋੜ ਜਾਰੀ

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਝੋਨੇ ਅਤੇ ਬਾਜਰੇ 'ਤੇ ਕੇਂਦਰ ਸਰਕਾਰ ਵੱਲੋਂ ਨਿਰਧਾਰਤ ਕਮਿਸ਼ਨ ਤੋਂ ਇਲਾਵਾ, ਰਾਜ ਸਰਕਾਰ ਵੱਲੋਂ ਬਾਕੀ ਰਹਿੰਦੀ ਰਾਸ਼ੀ ਦਾ ਭੁਗਤਾਨ ਕਰ ਦਿੱਤਾ ਗਿਆ ਹੈ। ਅੱਜ 'ਦਿਆਲੂ ਯੋਜਨਾ' ਦੇ ਤਹਿਤ 5,409 ਪਰਿਵਾਰਾਂ ਨੂੰ 205 ਕਰੋੜ 42 ਲੱਖ ਰੁਪਏ ਦੀ ਆਰਥਿਕ ਸਹਾਇਤਾ ਪਹੁੰਚਾਉਣ ਦਾ ਕੰਮ ਕੀਤਾ ਗਿਆ ਹੈ। ਅੱਜ ਜਾਰੀ ਕੀਤੀ ਗਈ ਰਾਸ਼ੀ ਨੂੰ ਮਿਲਾ ਕੇ ਹੁਣ ਤੱਕ ਕੁੱਲ 55,407 ਪਰਿਵਾਰਾਂ ਨੂੰ ₹2,086 ਕਰੋੜ 77 ਲੱਖ ਰੁਪਏ ਦੀ ਆਰਥਿਕ ਮਦਦ ਦਿੱਤੀ ਜਾ ਚੁੱਕੀ ਹੈ।

'ਦਿਆਲੂ 2' ਯੋਜਨਾ ਲਾਗੂ

ਸਰਕਾਰ ਨੇ ਆਵਾਰਾ ਪਸ਼ੂਆਂ ਦੇ ਕੱਟਣ ਜਾਂ ਮਾਰਨ ਕਾਰਨ ਜ਼ਖਮੀ ਹੋਣ ਜਾਂ ਅਚਾਨਕ ਮੌਤ ਹੋਣ ਦੀ ਸਥਿਤੀ ਵਿੱਚ ਆਰਥਿਕ ਸਹਾਇਤਾ ਦੇਣ ਲਈ 'ਦਿਆਲੂ ਯੋਜਨਾ 2' ਲਾਗੂ ਕਰ ਦਿੱਤੀ ਹੈ। ਇਸ ਦੇ ਨਾਲ ਹੀ, ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਦੇ ਤਹਿਤ 12,353 ਲਾਭਪਾਤਰੀਆਂ ਦੇ ਖਾਤਿਆਂ ਵਿੱਚ ਮਕਾਨ ਬਣਾਉਣ ਲਈ 67 ਕਰੋੜ ਰੁਪਏ ਭੇਜੇ ਗਏ ਹਨ। ਸਾਲ 2016-17 ਤੋਂ ਲੈ ਕੇ ਹੁਣ ਤੱਕ ਇਸ ਯੋਜਨਾ ਦੇ ਤਹਿਤ ਲਾਭਪਾਤਰੀਆਂ ਨੂੰ ਕੁੱਲ 720 ਕਰੋੜ 22 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ।

Related Post

ਰਿਸ਼ਵਤ ਮਾਮਲੇ ‘ਚ CGST ਰੋਹਤਕ ਦੇ ਸੁਪਰਡੈਂਟ ਨੂੰ ਝਟਕਾ! ਪੰਚਕੂਲਾ CBI ਅਦਾਲਤ ਨੇ ਡਿਸਚਾਰਜ ਪਟੀਸ਼ਨ ਖਾਰਜ, FSL ਰਿਪੋਰਟ 'ਚ ਆਡੀਓ ਰਿਕਾਰਡਿੰਗ ਨਿਕਲੀ ਸਹੀ
ਸਿਰਸਾ 'ਚ ਕਾਂਗਰਸੀ ਆਗੂ ਦੇ ਪੋਤੇ ਦਾ ਬੇਰਹਿਮੀ ਨਾਲ ਕਤਲ, ਰਸਤੇ 'ਚ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ, ਇਲਾਕੇ ‘ਚ ਫੈਲੀ ਸਨਸਨੀ…
ਮਰੀਜ਼ਾਂ ਨੂੰ ਨਹੀਂ ਕਰਨਾ ਪਵੇਗਾ ਲੰਬਾ ਇੰਤਜ਼ਾਰ; ਹਰਿਆਣਾ ‘ਚ ਜਲਦ ਹੋਵੇਗੀ 350 ਡਾਕਟਰਾਂ ਦੀ ਭਰਤੀ…ਸਰਕਾਰ ਤੋਂ ਮਿਲੀ ਹਰੀ ਝੰਡੀ
ਕੋਰਟ ਦੇ ਬਾਹਰ ਚੱਲੀਆਂ ਠਾਹ-ਠਾਹ ਗੋਲੀਆਂ; ਭੁੰਨਿਆ ਗਿਆ ਗੈਂਗਸਟਰ, ਵਿਧਾਇਕ ਦੇ PA ਦੇ ਭਤੀਜੇ ਦੀ ਹੱਤਿਆ ਸਮੇਤ 31 ਕੇਸ ਚੱਲਦੇ..
ਹਰਿਆਣਾ ਦੇ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਵੱਡੀ ਰਾਹਤ: ਆਯੁਸ਼ ਇਲਾਜ ਦਾ ਖਰਚਾ ਵਾਪਸ ਦੇਵੇਗੀ ਸਰਕਾਰ, 18 ਹਸਪਤਾਲ ਸ਼ਾਮਲ
ਹਰਿਆਣਾ ਦੇ ਸਾਬਕਾ ਅਗਨੀਵੀਰਾਂ ਲਈ ਖ਼ੁਸ਼ਖ਼ਬਰੀ: ਹੁਣ ਸਰਕਾਰੀ ਨੌਕਰੀਆਂ ‘ਚ ਮਿਲੇਗਾ 20% ਰਿਜ਼ਰਵੇਸ਼ਨ

© Copyright Galactic Television & Communications Pvt. Ltd. 2026. All rights reserved.