Haryana News: ਗੋਲੀਆਂ ਦੇ ਨਾਲ ਗੂੰਜਿਆ ਰੋਹਤਕ, ਮੁੱਠਭੇੜ ਦੌਰਾਨ ਦੋ ਬਦਮਾਸ਼ਾਂ ਨੂੰ ਲੱਗੀ ਗੋਲੀ, ਪੁਲਿਸ ਨੇ ਦਬੋਚੇ

By:  Lajwinder Kaur March 3rd 2026 11:40 AM -- Updated: March 3rd 2026 11:56 AM

Haryana News: ਹਰਿਆਣਾ ਦੇ ਰੋਹਤਕ ਤੋਂ ਅਹਿਮ ਖਬਰ ਸਾਹਮਣੇ ਆਈ ਹੈ। ਜਿੱਥੇ ਰੋਹਤਕ ‘ਚ ਹੋਲੀ ਦੀ ਰਾਤ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਖੂਨੀ ਮੁਠਭੇੜ ਦੀ ਖ਼ਬਰ ਸਾਹਮਣੇ ਆਈ ਹੈ। ਅਪਰਾਧ ਜਾਂਚ ਸ਼ਾਖਾ-2 (CIA-II) ਦੀ ਟੀਮ ਦਾ ਪਹਿਰਾਵਰ ਪਿੰਡ ਦੇ ਨੇੜੇ ਬਦਮਾਸ਼ਾਂ ਨਾਲ ਆਹਮੋ-ਸਾਹਮਣਾ ਹੋ ਗਿਆ, ਜਿਸ ਦੌਰਾਨ ਦੋਵਾਂ ਪਾਸਿਆਂ ਤੋਂ ਕਈ ਰਾਊਂਡ ਗੋਲੀਆਂ ਚੱਲੀਆਂ।

ਇੰਝ ਘੇਰਾ ਪਾ ਕੀਤੇ ਕਾਬੂ

ਇਸ ਮੁਠਭੇੜ ਤੋਂ ਬਾਅਦ CIA-II ਦੀ ਟੀਮ ਨੇ ਦੋ ਜ਼ਖਮੀ ਬਦਮਾਸ਼ਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ। ਫੜੇ ਗਏ ਮੁਲਜ਼ਮਾਂ ਦੀ ਪਛਾਣ ਪ੍ਰਦੀਪ ਡਾਗਰ (ਵਾਸੀ ਝੜੌਦਾ, ਦਿੱਲੀ) ਅਤੇ ਸੋਮਬੀਰ (ਵਾਸੀ ਮਦੀਨਾ) ਵਜੋਂ ਹੋਈ ਹੈ। ਦੋਵਾਂ ਨੂੰ ਇਲਾਜ ਲਈ ਪੀਜੀਆਈ (PGI) ਰੋਹਤਕ ਵਿੱਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਅਨੁਸਾਰ ਪ੍ਰਦੀਪ ਡਾਗਰ ਦੀਆਂ ਦੋਵੇਂ ਲੱਤਾਂ ਵਿੱਚ ਅਤੇ ਸੋਮਬੀਰ ਦੀ ਇੱਕ ਲੱਤ ਵਿੱਚ ਗੋਲੀ ਲੱਗੀ ਹੈ।

ਇਸ ਕਤਲ ਕਾਂਡ ਦੇ ਨਾਲ ਜੁੜੇ ਤਾਰ

ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਦੋਵਾਂ ਮੁਲਜ਼ਮਾਂ ਦੇ ਤਾਰ ਹਾਲ ਹੀ ਵਿੱਚ ਹੋਏ ਪ੍ਰਾਪਰਟੀ ਡੀਲਰ ਸਤਿਆਵਾਨ ਕਤਲ ਕਾਂਡ ਨਾਲ ਜੁੜੇ ਹੋਏ ਹਨ। ਕਤਲ ਤੋਂ ਬਾਅਦ ਬਦਮਾਸ਼ਾਂ ਨੇ ਲਾਸ਼ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਸੋਸ਼ਲ ਮੀਡੀਆ 'ਤੇ ਧਮਕੀ ਭਰੀਆਂ ਪੋਸਟਾਂ ਵੀ ਵਾਇਰਲ ਹੋਈਆਂ ਸਨ।

ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਪਹਿਲਾਂ ਪੁਲਿਸ ਇਸ ਮਾਮਲੇ ਵਿੱਚ ਦੋ ਬਦਮਾਸ਼ਾਂ ਨੂੰ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫਤਾਰ ਕਰ ਚੁੱਕੀ ਹੈ। ਦੂਜੇ ਪਾਸੇ, ਕਤਲ ਦੇ ਪੰਜਵੇਂ ਦਿਨ ਜਵਾਹਰ ਲਾਲ ਨਹਿਰੂ ਨਹਿਰ ਵਿੱਚੋਂ ਸਤਿਆਵਾਨ ਦੀ ਲਾਸ਼ ਬਰਾਮਦ ਹੋਈ ਸੀ। ਮੁਲਜ਼ਮਾਂ ਨੇ ਲਾਸ਼ ਨੂੰ ਪੱਥਰ ਬੰਨ੍ਹ ਕੇ ਨਹਿਰ ਵਿੱਚ ਸੁੱਟ ਦਿੱਤਾ ਸੀ। ਫਿਲਹਾਲ ਪੁਲਿਸ ਮੁਲਜ਼ਮਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕਰ ਰਹੀ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।


Related Post

ਰਾਮ ਰਹੀਮ ਨੂੰ ਇੱਕ ਵਾਰ ਫਿਰ ਮਿਲੀ ਪੈਰੋਲ: 7 ਸਾਲਾਂ 'ਚ 17ਵੀਂ ਵਾਰ ਜੇਲ੍ਹ ਤੋਂ ਬਾਹਰ, ਸਿਰਸਾ ਆਸ਼ਰਮ ਪਹੁੰਚਿਆ ਡੇਰਾ ਮੁਖੀ
ਰਿਸ਼ਵਤ ਮਾਮਲੇ ‘ਚ CGST ਰੋਹਤਕ ਦੇ ਸੁਪਰਡੈਂਟ ਨੂੰ ਝਟਕਾ! ਪੰਚਕੂਲਾ CBI ਅਦਾਲਤ ਨੇ ਡਿਸਚਾਰਜ ਪਟੀਸ਼ਨ ਖਾਰਜ, FSL ਰਿਪੋਰਟ 'ਚ ਆਡੀਓ ਰਿਕਾਰਡਿੰਗ ਨਿਕਲੀ ਸਹੀ
ਸਿਰਸਾ 'ਚ ਕਾਂਗਰਸੀ ਆਗੂ ਦੇ ਪੋਤੇ ਦਾ ਬੇਰਹਿਮੀ ਨਾਲ ਕਤਲ, ਰਸਤੇ 'ਚ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ, ਇਲਾਕੇ ‘ਚ ਫੈਲੀ ਸਨਸਨੀ…
ਮਰੀਜ਼ਾਂ ਨੂੰ ਨਹੀਂ ਕਰਨਾ ਪਵੇਗਾ ਲੰਬਾ ਇੰਤਜ਼ਾਰ; ਹਰਿਆਣਾ ‘ਚ ਜਲਦ ਹੋਵੇਗੀ 350 ਡਾਕਟਰਾਂ ਦੀ ਭਰਤੀ…ਸਰਕਾਰ ਤੋਂ ਮਿਲੀ ਹਰੀ ਝੰਡੀ
ਕੋਰਟ ਦੇ ਬਾਹਰ ਚੱਲੀਆਂ ਠਾਹ-ਠਾਹ ਗੋਲੀਆਂ; ਭੁੰਨਿਆ ਗਿਆ ਗੈਂਗਸਟਰ, ਵਿਧਾਇਕ ਦੇ PA ਦੇ ਭਤੀਜੇ ਦੀ ਹੱਤਿਆ ਸਮੇਤ 31 ਕੇਸ ਚੱਲਦੇ..
ਹਰਿਆਣਾ ਦੇ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਵੱਡੀ ਰਾਹਤ: ਆਯੁਸ਼ ਇਲਾਜ ਦਾ ਖਰਚਾ ਵਾਪਸ ਦੇਵੇਗੀ ਸਰਕਾਰ, 18 ਹਸਪਤਾਲ ਸ਼ਾਮਲ

© Copyright Galactic Television & Communications Pvt. Ltd. 2026. All rights reserved.