ਬੱਚਿਆਂ ਦੀ ਸਿਹਤ ਨਾਲ ਖਿਲਵਾੜ! ਹਰਿਆਣਾ ਦੇ ਸਕੂਲ 'ਚ ਮਿਡ-ਡੇ-ਮੀਲ ਦੌਰਾਨ ਪਰੋਸੇ ਗਏ ਗੰਦੇ ਰਾਜਮਾਂਹ

By:  Lajwinder Kaur February 25th 2026 03:11 PM -- Updated: February 25th 2026 03:42 PM

ਮਿਡ ਡੇ ਮੀਲ ਦਾ ਭੋਜਨ ਇੱਕ ਵਾਰ ਫਿਰ ਤੋਂ ਸਵਾਲਾਂ ਦੇ ਘੇਰੇ ਵਿੱਚ ਹੈ। ਬੱਚਿਆਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਾ ਨਵਾਂ ਮਾਮਲਾ ਹਰਿਆਣਾ ਦੇ ਟੋਹਾਣਾ ਦੇ ਪਿੰਡ ਬਿਦਾਈਖੇੜਾ ਵਿੱਚ ਸਥਿਤ ਇੱਕ ਸਰਕਾਰੀ ਸਕੂਲ ਤੋਂ ਸਾਹਮਣੇ ਆਇਆ ਹੈ। ਜਿੱਥੇ ਬੱਚਿਆਂ ਲਈ ਬਣਾਏ ਜਾ ਰਹੇ ਮਿਡ-ਡੇ-ਮੀਲ ਵਿੱਚ ਖ਼ਰਾਬ ਰਾਜਮਾਂਹ ਦਾ ਮਾਮਲਾ ਸਾਹਮਣੇ ਆਇਆ ਹੈ। ਰਾਜਮਾਂਹ ਦਾ ਰੰਗ ਉਤਰਨ ਤੋਂ ਬਾਅਦ ਮਿਡ-ਡੇ-ਮੀਲ ਦੀ ਇੰਚਾਰਜ ਅਧਿਆਪਕਾ ਪੂਨਮ ਨੇ ਇਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਕਰਕੇ ਕਾਰਵਾਈ ਦੀ ਮੰਗ ਕੀਤੀ ਹੈ।


ਵਾਰ-ਵਾਰ ਸਾਹਮਣੇ ਆ ਰਹੀਆਂ ਅਜਿਹੀਆਂ ਸ਼ਿਕਾਇਤਾਂ, ਪਰ ਪ੍ਰਸ਼ਾਸ਼ਨ ਸੁੱਤਾ ਕੁੰਭਕਰਨ ਦੀ ਨੀਂਦ

ਅਧਿਆਪਕਾ ਪੂਨਮ ਨੇ ਦੱਸਿਆ ਕਿ ਰਾਜਮਾਂਹ ਦੀ ਸਬਜ਼ੀ ਬਣਾਉਣ ਲਈ ਉਨ੍ਹਾਂ ਨੂੰ ਭਿਓਂ ਦਿੱਤਾ ਗਿਆ ਸੀ, ਪਰ ਉਨ੍ਹਾਂ ਦਾ ਰੰਗ ਪੂਰੀ ਤਰ੍ਹਾਂ ਉਤਰ ਗਿਆ, ਜਿਸ ਕਾਰਨ ਉਹ ਖ਼ਰਾਬ ਹੋ ਗਏ। ਉਨ੍ਹਾਂ ਨੇ ਇਲਜ਼ਾਮ ਲਗਾਇਆ ਕਿ ਖ਼ਰਾਬ ਮਿਡ-ਡੇ-ਮੀਲ ਦੀਆਂ ਸ਼ਿਕਾਇਤਾਂ ਲਗਾਤਾਰ ਪ੍ਰਸ਼ਾਸਨ ਅਤੇ ਅਧਿਕਾਰੀਆਂ ਨੂੰ ਕੀਤੀਆਂ ਜਾ ਰਹੀਆਂ ਹਨ, ਪਰ ਹੁਣ ਤੱਕ ਕੋਈ ਠੋਸ ਕਾਰਵਾਈ ਨਹੀਂ ਹੋਈ।

ਮਿਡ-ਡੇ-ਮੀਲ ਦੇ ਰਾਸ਼ਨ ਦੀ ਗੁਣਵੱਤਾ ਸਵਾਲਾਂ ਦੇ ਘੇਰੇ ‘ਚ

ਹਰਿਆਣਾ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਭੇਜੇ ਜਾ ਰਹੇ ਮਿਡ-ਡੇ-ਮੀਲ ਦੇ ਰਾਸ਼ਨ ਦੀ ਗੁਣਵੱਤਾ ਪਿਛਲੇ ਕਰੀਬ ਇੱਕ ਮਹੀਨੇ ਤੋਂ ਲਗਾਤਾਰ ਵਿਵਾਦਾਂ ਵਿੱਚ ਹੈ। ਇਹ ਤਾਜ਼ਾ ਮਾਮਲਾ ਭਾਜਪਾ ਆਗੂ ਅਤੇ ਸਾਬਕਾ ਪੰਚਾਇਤ ਤੇ ਵਿਕਾਸ ਮੰਤਰੀ ਦੇਵੇਂਦਰ ਬਬਲੀ ਦੇ ਜੱਦੀ ਪਿੰਡ ਬਿਦਾਈਖੇੜਾ ਦਾ ਹੈ।

ਸਕੂਲ ਅਧਿਆਪਕ ਯੂਨੀਅਨ ਦੀ ਸੂਬਾ ਸਕੱਤਰ ਪੂਨਮ ਕੁਮਾਰੀ ਅਨੁਸਾਰ, 30 ਜਨਵਰੀ ਨੂੰ ਖ਼ਰਾਬ ਮਿਡ-ਡੇ-ਮੀਲ ਸਬੰਧੀ ਬਲਾਕ ਸਿੱਖਿਆ ਅਫ਼ਸਰ ਜਗਦੀਸ਼ ਸ਼ੇਵੜਾ ਨੂੰ ਸ਼ਿਕਾਇਤ ਦਿੱਤੀ ਗਈ ਸੀ। ਸਕੂਲ ਪ੍ਰਿੰਸੀਪਲ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਉਹ ਛੁੱਟੀ 'ਤੇ ਹਨ, ਪਰ ਉਨ੍ਹਾਂ ਨੂੰ ਮਿਡ-ਡੇ-ਮੀਲ ਇੰਚਾਰਜ ਵੱਲੋਂ ਖ਼ਰਾਬ ਰਾਜਮਾਂਹ ਬਾਰੇ ਜਾਣਕਾਰੀ ਮਿਲੀ ਹੈ, ਜਿਸ ਦੀ ਸੂਚਨਾ ਬਲਾਕ ਸਿੱਖਿਆ ਅਫ਼ਸਰ ਨੂੰ ਦਿੱਤੀ ਜਾਵੇਗੀ।

Related Post

ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
ਮਹਿਕਮੇ 'ਚ ਮੱਚਿਆ ਹੜਕੰਪ! ਪਟਵਾਰੀ 90,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ, ਇਸ ਮਾਮਲੇ ‘ਚ ਮੰਗੀ ਸੀ ਮੋਟੀ ਰਕਮ…
‘₹5 ਹਜ਼ਾਰ ਦਿਓ, ਨਾਂ ਠੀਕ ਹੋ ਜਾਵੇਗਾ’: ACB ਨੇ ਰੰਗੇ ਹੱਥੀਂ ਰਿਸ਼ਵਤ ਲੈਂਦਾ ਕਲਰਕ ਕੀਤਾ ਕਾਬੂ, ਹੱਥਾਂ ‘ਤੇ ਲੱਗੇ ਮਿਲੇ ਕੈਮੀਕਲ ਦੇ ਨਿਸ਼ਾਨ
ਹਰਿਆਣਾ ‘ਚ ਪ੍ਰਸ਼ਾਸਨਿਕ ਫੇਰਬਦਲ: ਤਿੰਨ ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਤਾਇਨਾਤੀਆਂ ਜਾਰੀ
ਹਰਿਆਣੇ ਦੀ ਧੀ ਨੇ ਏਸ਼ੀਆਈ ਖੇਡਾਂ ‘ਚ ਰਚਿਆ ਇਤਿਹਾਸ: 10 ਮੀਟਰ ਏਅਰ ਪਿਸਟਲ ਮਿਕਸਡ ‘ਚ ਭਾਰਤ ਨੂੰ ਦਿਵਾਇਆ Gold Medal
ਭਾਜਪਾ ਨੇ ਜਾਰੀ ਕੀਤੀ ਪ੍ਰਦੇਸ਼ ਇੰਚਾਰਜਾਂ ਦੀ ਨਵੀਂ ਲਿਸਟ: ਸਤੀਸ਼ ਪੂਨੀਆ ਸਿਰਫ਼ ਪੰਜਾਬ ‘ਤੇ ਕਰਨਗੇ ਫੋਕਸ, ਹਰਿਆਣਾ ਦੀ ਜ਼ਿੰਮੇਵਾਰੀ ਸਮ੍ਰਿਤੀ ਇਰਾਨੀ ਨੂੰ ਸੌਂਪੀ

© Copyright Galactic Television & Communications Pvt. Ltd. 2026. All rights reserved.