ਹਰਿਆਣਾ 'ਚ ਦੋ ਦਿਨਾਂ 'ਚ ਦੂਜਾ ਵੱਡਾ ਪ੍ਰਸ਼ਾਸਨਿਕ ਫੇਰਬਦਲ: ਕਈ ਜ਼ਿਲ੍ਹਿਆਂ ਦੇ DC ਸਮੇਤ 21 ਅਧਿਕਾਰੀਆਂ ਦੇ ਤਬਾਦਲੇ

By:  Lajwinder Kaur May 27th 2026 01:01 PM -- Updated: May 27th 2026 01:16 PM

ਪਿਛਲੇ ਕੁੱਝ ਦਿਨਾਂ ਤੋਂ ਪੰਜਾਬ ਦੇ ਗੁਆਂਢੀ ਸੂਬੇ ਦੇ ਵਿੱਚ ਤਬਾਦਲਿਆਂ ਦਾ ਦੌਰ ਚੱਲ ਰਿਹਾ ਹੈ। ਹਰਿਆਣਾ ਸਰਕਾਰ ਨੇ ਦੋ ਦਿਨਾਂ ਦੇ ਅੰਦਰ-ਅੰਦਰ ਦੂਜੀ ਵਾਰ ਸੂਬੇ ਦੀ ਪ੍ਰਸ਼ਾਸਨਿਕ ਵਿਵਸਥਾ ਵਿੱਚ ਵੱਡਾ ਫੇਰਬਦਲ ਕੀਤਾ ਹੈ। ਸਰਕਾਰ ਵੱਲੋਂ ਮੰਗਲਵਾਰ ਦੇਰ ਰਾਤ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, ਭਾਰਤੀ ਪ੍ਰਸ਼ਾਸਨਿਕ ਸੇਵਾ (IAS) ਦੇ 18 ਅਤੇ ਹਰਿਆਣਾ ਸਿਵਲ ਸਰਵਿਸ (HCS) ਦੇ 3 ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ ਅਤੇ ਨਿਯੁਕਤੀਆਂ ਕਰ ਦਿੱਤੀਆਂ ਗਈਆਂ ਹਨ।

ਡਿਪਟੀ ਕਮਿਸ਼ਨਰਾਂ ਦੇ ਤਬਾਦਲੇ

ਇਸ ਪ੍ਰਸ਼ਾਸਨਿਕ ਫੇਰਬਦਲ ਤਹਿਤ ਜੀਂਦ ਅਤੇ ਚਰਖੀ ਦਾਦਰੀ ਦੇ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ (DC) ਨੂੰ ਵੀ ਬਦਲ ਦਿੱਤਾ ਗਿਆ ਹੈ, ਜਦਕਿ ਕਈ ਸੀਨੀਅਰ ਅਧਿਕਾਰੀਆਂ ਨੂੰ ਵਾਧੂ ਚਾਰਜ ਸੌਂਪਿਆ ਗਿਆ ਹੈ। ਦੱਸਣਯੋਗ ਹੈ ਕਿ ਇਸ ਤੋਂ ਇੱਕ ਦਿਨ ਪਹਿਲਾਂ, ਸੋਮਵਾਰ ਨੂੰ ਵੀ ਸਰਕਾਰ ਨੇ 6 IAS ਅਤੇ 18 HCS ਅਧਿਕਾਰੀਆਂ ਦੇ ਤਬਾਦਲੇ ਕੀਤੇ ਸਨ। ਨਵੇਂ ਜਾਰੀ ਹੋਏ ਹੁਕਮਾਂ ਮੁਤਾਬਕ, ਨਿਯੁਕਤੀ ਦੀ ਉਡੀਕ ਕਰ ਰਹੇ IAS ਪੰਕਜ ਯਾਦਵ ਨੂੰ ਸਹਿਕਾਰਤਾ ਵਿਭਾਗ, ਜਨ ਸਿਹਤ ਅਤੇ ਇੰਜੀਨੀਅਰਿੰਗ ਵਿਭਾਗ ਦਾ ਪ੍ਰਮੁੱਖ ਸਕੱਤਰ ਅਤੇ ਨਵੀਂ ਦਿੱਲੀ ਸਥਿਤ ਹਰਿਆਣਾ ਭਵਨ ਵਿੱਚ ਪ੍ਰਿੰਸੀਪਲ ਰੈਜ਼ੀਡੈਂਟ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।


ਫਰੀਦਾਬਾਦ ਦੇ ਡਿਵੀਜ਼ਨਲ ਕਮਿਸ਼ਨਰ ਸੰਜੇ ਜੂਨ ਨੂੰ ਮੇਵਾਤ ਵਿਕਾਸ ਏਜੰਸੀ ਦੇ ਚੇਅਰਮੈਨ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ। ਕੈਥਲ ਦੀ ਡਿਪਟੀ ਕਮਿਸ਼ਨਰ ਅਪਰਾਜਿਤਾ ਹੁਣ ਆਪਣੇ ਮੌਜੂਦਾ ਅਹੁਦੇ ਦੇ ਨਾਲ-ਨਾਲ ਮੱਛੀ ਪਾਲਣ ਵਿਭਾਗ ਦੇ ਵਾਧੂ ਸਕੱਤਰ ਵਜੋਂ ਵੀ ਕੰਮ ਸੰਭਾਲਣਗੇ। ਇਸ ਤੋਂ ਇਲਾਵਾ, ਮਨਦੀਪ ਕੌਰ ਨੂੰ ਚਰਖੀ ਦਾਦਰੀ ਦੀ ਨਵੀਂ ਜ਼ਿਲ੍ਹਾ ਡਿਪਟੀ ਕਮਿਸ਼ਨਰ ਅਤੇ ਡਾ. ਵੈਸ਼ਾਲੀ ਸ਼ਰਮਾ ਨੂੰ ਜੀਂਦ ਦੀ ਨਵੀਂ ਡਿਪਟੀ ਕਮਿਸ਼ਨਰ (DC) ਨਿਯੁਕਤ ਕੀਤਾ ਗਿਆ ਹੈ। ਜੀਂਦ ਦੇ ਮੌਜੂਦਾ ਡਿਪਟੀ ਕਮਿਸ਼ਨਰ ਮੁਹੰਮਦ ਇਮਰਾਨ ਰਜ਼ਾ ਨੂੰ ਹੁਣ ਮਨੁੱਖੀ ਸਰੋਤ ਵਿਭਾਗ ਦੇ ਡਾਇਰੈਕਟਰ ਅਤੇ ਵਿਸ਼ੇਸ਼ ਸਕੱਤਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

Related Post

ਕੰਟੈਂਟ ਕ੍ਰਿਏਟਰ ਦੇ ਉੱਡੇ ਹੋਸ਼! ਆਨਲਾਈਨ ਆਰਡਰ ‘ਚ ਮੰਗਵਾਈ ਕੋਲਡ ਕੌਫ਼ੀ 'ਚੋਂ ਨਿਕਲੇ ਪਲਾਸਟਿਕ ਦੇ ਟੁਕੜੇ, ਵਾਇਰਲ ਵੀਡੀਓ ਨੇ ਮਚਾਈ ਤਰਥੱਲੀ
8 ਵਿਧਾਇਕ ਸਸਪੈਂਡ! CM ਬੋਲੇ- ‘ਲੋਕ ਇਨ੍ਹਾਂ ਦੇ ਕਾਰਨਾਮੇ ਦੇਖ ਰਹੇ’, ਸਿਆਸੀ ਗਲਿਆਰਿਆਂ ‘ਚ ਮੱਚੀ ਹਲਚਲ
ਰਾਮ ਰਹੀਮ ਨੂੰ ਇੱਕ ਵਾਰ ਫਿਰ ਮਿਲੀ ਪੈਰੋਲ: 7 ਸਾਲਾਂ 'ਚ 17ਵੀਂ ਵਾਰ ਜੇਲ੍ਹ ਤੋਂ ਬਾਹਰ, ਸਿਰਸਾ ਆਸ਼ਰਮ ਪਹੁੰਚਿਆ ਡੇਰਾ ਮੁਖੀ
ਰਿਸ਼ਵਤ ਮਾਮਲੇ ‘ਚ CGST ਰੋਹਤਕ ਦੇ ਸੁਪਰਡੈਂਟ ਨੂੰ ਝਟਕਾ! ਪੰਚਕੂਲਾ CBI ਅਦਾਲਤ ਨੇ ਡਿਸਚਾਰਜ ਪਟੀਸ਼ਨ ਖਾਰਜ, FSL ਰਿਪੋਰਟ 'ਚ ਆਡੀਓ ਰਿਕਾਰਡਿੰਗ ਨਿਕਲੀ ਸਹੀ
ਸਿਰਸਾ 'ਚ ਕਾਂਗਰਸੀ ਆਗੂ ਦੇ ਪੋਤੇ ਦਾ ਬੇਰਹਿਮੀ ਨਾਲ ਕਤਲ, ਰਸਤੇ 'ਚ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ, ਇਲਾਕੇ ‘ਚ ਫੈਲੀ ਸਨਸਨੀ…
ਮਰੀਜ਼ਾਂ ਨੂੰ ਨਹੀਂ ਕਰਨਾ ਪਵੇਗਾ ਲੰਬਾ ਇੰਤਜ਼ਾਰ; ਹਰਿਆਣਾ ‘ਚ ਜਲਦ ਹੋਵੇਗੀ 350 ਡਾਕਟਰਾਂ ਦੀ ਭਰਤੀ…ਸਰਕਾਰ ਤੋਂ ਮਿਲੀ ਹਰੀ ਝੰਡੀ

© Copyright Galactic Television & Communications Pvt. Ltd. 2026. All rights reserved.