‘ਆਪ’ ਵੱਲੋਂ ਵੱਡਾ ਐਕਸ਼ਨ! ਚੋਣਾਂ ਲਈ ਉਮੀਦਵਾਰਾਂ ਦਾ ਐਲਾਨ, 50 ਵਾਰਡਾਂ ਦੀ ਲਿਸਟ ਜਾਰੀ

By:  Lajwinder Kaur June 24th 2026 02:18 PM -- Updated: June 24th 2026 02:22 PM

ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਹਰ ਪਾਰਟੀ ਪੂਰੇ ਜ਼ੋਰਾਂ-ਸ਼ੋਰਾਂ ਦੇ ਨਾਲ ਕੰਮ ਕਰ ਰਹੀ ਹੈ। ਇਸ ਲਈ ਨਗਰ ਨਿਗਮ ਚੋਣਾਂ ਦੇ ਵਿੱਚ ਹਰ ਪਾਰਟੀ ਵਧੀਆ ਪ੍ਰਦਰਸ਼ਨ ਕਰਕੇ ਅਗਲੇ ਸਾਲ ਦੀ ਰਣਨੀਤੀ ਤਿਆਰ ਕਰ ਰਹੀ ਹੈ। ਜੀ ਹਾਂ ਜਲਦ ਹੀ ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਦੇ ਮੱਦੇਨਜ਼ਰ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਕੜੀ ਤਹਿਤ ਆਮ ਆਦਮੀ ਪਾਰਟੀ (AAP) ਨੇ ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਲਿਸਟ

ਆਮ ਆਦਮੀ ਪਾਰਟੀ ਨੇ ਆਪਣੇ ਅਧਿਕਾਰਤ 'ਐਕਸ' (ਟਵਿੱਟਰ) ਹੈਂਡਲ ਰਾਹੀਂ ਵੱਖ-ਵੱਖ ਵਾਰਡਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਪਾਰਟੀ ਨੇ ਪੋਸਟ ਸਾਂਝੀ ਕਰਦਿਆਂ ਲਿਖਿਆ, "ਆਮ ਆਦਮੀ ਪਾਰਟੀ ਪੰਜਾਬ ਮਿਉਂਸਿਪਲ ਕਾਰਪੋਰੇਸ਼ਨ ਚੋਣਾਂ ਹੁਸ਼ਿਆਰਪੁਰ ਲਈ, ਵੱਖ-ਵੱਖ ਵਾਰਡਾਂ ਵਾਸਤੇ ਪਾਰਟੀ ਉਮੀਦਵਾਰਾਂ ਦਾ ਐਲਾਨ ਕਰਦੀ ਹੈ। ਸਾਰੇ ਉਮੀਦਵਾਰਾਂ ਨੂੰ ਇਸ ਚੋਣ ਮੁਕਾਬਲੇ ਵਾਸਤੇ ਬਹੁਤ ਸ਼ੁਭਕਾਮਨਾਵਾਂ।"

ਚੋਣਾਂ ਨੂੰ ਲੈ ਕੇ ਪਾਰਟੀਆਂ ਸਰਗਰਮ

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਗਰ ਨਿਗਮ ਚੋਣਾਂ ਨੂੰ ਸਿਆਸੀ ਪਾਰਟੀਆਂ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਪਾਰਟੀਆਂ ਵੱਲੋਂ ਆਪਣੀ ਸਥਿਤੀ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਨਵੇਂ ਆਗੂਆਂ ਨੂੰ ਵੀ ਪਾਰਟੀ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ। ਉਮੀਦਵਾਰਾਂ ਦਾ ਐਲਾਨ ਹੋਣ ਤੋਂ ਬਾਅਦ ਹੁਣ ਹੁਸ਼ਿਆਰਪੁਰ ਵਿੱਚ ਚੋਣ ਮੁਕਾਬਲਾ ਹੋਰ ਵੀ ਦਿਲਚਸਪ ਹੋਣ ਦੀ ਉਮੀਦ ਹੈ।

ਪੰਜਾਬ ‘ਚ ਚਾਰ ਮਿਉਂਸਿਪਲ ਸੰਸਥਾਵਾਂ ਲਈ ਚੋਣਾਂ ਦਾ ਐਲਾਨ

ਪੰਜਾਬ ਵਿੱਚ ਚੋਣ ਕਮਿਸ਼ਨ ਵੱਲੋਂ ਚਾਰ ਮਿਉਂਸਿਪਲ ਸੰਸਥਾਵਾਂ ਲਈ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ, ਜਿਸ ਤਹਿਤ 5 ਜੁਲਾਈ 2026 ਨੂੰ ਵੋਟਾਂ ਪਾਈਆਂ ਜਾਣਗੀਆਂ। ਇਹ ਚੋਣਾਂ ਹੁਸ਼ਿਆਰਪੁਰ (ਨਗਰ ਨਿਗਮ), ਗੁਰੂ ਹਰਿ ਸਹਾਏ (ਨਗਰ ਕੌਂਸਲ), ਜਲਾਲਾਬਾਦ (ਨਗਰ ਕੌਂਸਲ) ਅਤੇ ਮਮਦੋਟ (ਨਗਰ ਪੰਚਾਇਤ) ਵਿੱਚ ਹੋਣਗੀਆਂ। ਚੋਣ ਪ੍ਰਕਿਰਿਆ ਦੀ ਸ਼ੁਰੂਆਤ 22 ਜੂਨ 2026 ਤੋਂ ਨਾਮਜ਼ਦਗੀਆਂ ਭਰਨ ਨਾਲ ਹੋ ਚੁੱਕੀ ਹੈ, ਜਿਸ ਦੀ ਆਖ਼ਰੀ ਮਿਤੀ 25 ਜੂਨ ਦੁਪਹਿਰ 3:00 ਵਜੇ ਤੱਕ ਰੱਖੀ ਗਈ ਹੈ। ਇਸ ਤੋਂ ਬਾਅਦ 26 ਜੂਨ ਨੂੰ ਕਾਗਜ਼ਾਂ ਦੀ ਪੜਤਾਲ ਹੋਵੇਗੀ ਅਤੇ 27 ਜੂਨ ਦੁਪਹਿਰ 3:00 ਵਜੇ ਤੱਕ ਉਮੀਦਵਾਰ ਆਪਣੇ ਨਾਮ ਵਾਪਸ ਲੈ ਸਕਣਗੇ। ਅੰਤ ਵਿੱਚ, 5 ਜੁਲਾਈ ਨੂੰ ਵੋਟਿੰਗ ਪ੍ਰਕਿਰਿਆ ਨੇਪਰੇ ਚਾੜ੍ਹੀ ਜਾਵੇਗੀ।

Related Post

ਹੁਸ਼ਿਆਰਪੁਰ 'ਚ BJP-BSP ਵਰਕਰਾਂ ਵਿਚਾਲੇ ਖੜਕਾ-ਦੜਕਾ! ਸਾਬਕਾ ਕੇਂਦਰੀ ਮੰਤਰੀ 'ਤੇ ਮਾਈਕ ਨਾਲ ਹਮਲਾ, ਪਿੰਡ ‘ਚ ਤਣਾਅ ਦਾ ਮਾਹੌਲ
2 ਸਾਲ ਪਹਿਲਾਂ ਗਏ ਪੰਜਾਬੀ ਨੌਜਵਾਨ ਨਾਲ ਕੈਨੇਡਾ ‘ਚ ਵਾਪਰਿਆ ਦਰਦਨਾਕ ਹਾਦਸਾ, ਜ਼ਿੰਦਾ ਸੜਿਆ, ਹੁਸ਼ਿਆਰਪੁਰ ਦੇ ਟਾਂਡਾ 'ਚ ਸੋਗ ਦੀ ਲਹਿਰ
‘ਆਪ’ ਦੇ ਮੌਜੂਦਾ ਸਰਪੰਚ ਦਾ ਕਤਲ; ਤਲਵਾਰਾਂ ਨਾਲ ਹਮਲਾ ਕਰਨ ਤੋਂ ਬਾਅਦ ਚੜ੍ਹਾਈ ਗੱਡੀ; ਹਸਪਤਾਲ ਲੈ ਜਾਂਦੇ ਹੋਏ ਤੋੜਿਆ ਦਮ, ਪਿੰਡ ‘ਚ ਸੋਗ ਦੀ ਲਹਿਰ
FBI ਕੇਸ: ਟਾਂਡਾ ਦੇ ਸਾਬਕਾ SHO ਖਿਲਾਫ ਵੱਡੀ ਕਾਰਵਾਈ, ਹਿਰਾਸਤ 'ਚ ਲਿਆ, ਜਾਣੋ ਪੂਰਾ ਮਾਮਲਾ...
ਪੰਜਾਬ ਸਿਆਸਤ ‘ਚ ਵੱਡਾ ਧਮਾਕਾ! ਮੁਕੇਰੀਆਂ 'ਚ ਕਾਂਗਰਸ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ‘ਆਪ’ ‘ਚ ਹੋਏ ਸ਼ਾਮਿਲ
ਮੰਦਭਾਗੀ ਖਬਰ! ਅਮਰੀਕਾ 'ਚ ਪੰਜਾਬੀ ਨੌਜਵਾਨ ਨੇ ਤੋੜਿਆ ਦਮ, ਪਤਨੀ ਤੇ ਦੋ ਬੱਚੀਆਂ ਦਾ ਰੋ-ਰੋ ਬੁਰਾ ਹਾਲ

© Copyright Galactic Television & Communications Pvt. Ltd. 2026. All rights reserved.