ਪੰਜਾਬ ਸਿਆਸਤ ‘ਚ ਵੱਡਾ ਧਮਾਕਾ! ਮੁਕੇਰੀਆਂ 'ਚ ਕਾਂਗਰਸ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ‘ਆਪ’ ‘ਚ ਹੋਏ ਸ਼ਾਮਿਲ

By:  Lajwinder Kaur July 2nd 2026 11:14 AM -- Updated: July 2nd 2026 11:33 AM

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰ ਪਾਰਟੀ ਆਪਣੇ ਆਪ ਨੂੰ ਮਜ਼ਬੂਤ ਕਰਨ ਦੇ ਵਿੱਚ ਲੱਗੀ ਹੋਈ ਹੈ। ਜਿਸ ਕਰਕੇ ਕਈ ਨੇਤਾਂ ਇਸ ਪਾਰਟੀ ਤੋਂ ਦੂਜੀ ਪਾਰਟੀ ਦੇ ਵਿੱਚ ਸ਼ਾਮਿਲ ਹੋ ਰਿਹਾ ਹੈ। ਹੁਣ ਕਾਂਗਰਸ ਨੂੰ ਮੁਕੇਰੀਆਂ ਤੋਂ ਵੱਡਾ ਝਟਕਾ ਲੱਗਿਆ ਹੈ। 

ਹੱਥ ਛੱਡ ਫੜਿਆ ਝਾੜੂ

ਮੁਕੇਰੀਆਂ ਇਲਾਕੇ ਵਿੱਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਕਈ ਸੀਨੀਅਰ ਕਾਂਗਰਸੀ ਆਗੂਆਂ ਨੇ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ (AAP) ਦਾ ਪੱਲਾ ਫੜ ਲਿਆ। ਇਹ ਸਾਰੇ ਆਗੂ ਨੇ ਬੁੱਧਵਾਰ (01 ਜੁਲਾਈ) ਵਾਲੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

CM ਮਾਨ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲਿਆ ਫੈਸਲਾ

ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਨੇ ਦੱਸਿਆ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਇਮਾਨਦਾਰੀ ਅਤੇ ਲੋਕ-ਪੱਖੀ ਨੀਤੀਆਂ ਤੋਂ ਬੇਹੱਦ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਉਹ ਮਾਨ ਸਰਕਾਰ ਦੀ ਕਾਰਗੁਜ਼ਾਰੀ ਤੋਂ ਖੁਸ਼ ਹੋ ਕੇ ਹੀ 'ਆਪ' ਨਾਲ ਜੁੜੇ ਹਨ।

ਸ਼ਾਮਲ ਹੋਣ ਵਾਲੇ ਆਗੂਆਂ ਦੇ ਨਾਂ:

ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸਰਪੰਚ ਅਨਿਲ ਠਾਕੁਰ, ਬੇਅੰਤ ਸਿੰਘ ਰੰਧਾਵਾ, ਪੂਨਮ ਰੱਤੂ, ਸਰਪੰਚ ਤਜਿੰਦਰ ਪਾਲ ਸਿੰਘ, ਰਾਜੇਸ਼ ਰੱਤੂ, ਸਰਪੰਚ ਲਖਵੀਰ ਸਿੰਘ, ਸ਼ੇਰ ਸਿੰਘ ਸ਼ੇਰ ਅਤੇ ਸਰਬਜੋਤ ਸਿੰਘ ਸਾਬੀ ਸ਼ਾਮਲ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਸਾਰੇ ਆਗੂਆਂ ਨੂੰ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਆਗੂਆਂ ਦੇ ਪਾਰਟੀ ਵਿੱਚ ਆਉਣ ਨਾਲ ਮੁਕੇਰੀਆਂ ਇਲਾਕੇ ਵਿੱਚ 'ਆਪ' ਨੂੰ ਹੋਰ ਮਜ਼ਬੂਤੀ ਮਿਲੇਗੀ।

© Copyright Galactic Television & Communications Pvt. Ltd. 2026. All rights reserved.