ਵੱਡੀ ਖਬਰ! ਅਮਿਤ ਸ਼ਾਹ ਦੀ ਰੈਲੀ ਦੀ ਸਟੇਜ ਹੇਠਾਂ IED ਲਗਾ ਕੇ ਉਡਾਉਣ ਦੀ ਧਮਕੀ; ਜਲੰਧਰ-ਅੰਮ੍ਰਿਤਸਰ ਦੇ ਸਕੂਲਾਂ ਨੂੰ ਵੀ ਆਈ ਧਮਕੀ, ਖੁਫੀਆ ਏਜੰਸੀਆਂ ਤੇ ਪੁਲਿਸ ਅਲਰਟ 'ਤੇ

ਜਲੰਧਰ ਵਿਖੇ ਅੱਜ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਪਹੁੰਚ ਰਹੇ ਹਨ। ਉਨ੍ਹਾਂ ਦੀ ਰੈਲੀ ਤੋਂ ਠੀਕ ਪਹਿਲਾਂ ਧਮਕੀ ਭਰੀ ਈਮੇਲਸ ਆਉਣ ਨਾਲ ਪੁਲਿਸ ਪ੍ਰਸ਼ਾਸਨ ਦੇ ਵਿੱਚ ਹੜਕੰਪ ਮੱਚ ਗਿਆ ਹੈ। ਖੁਫੀਆ ਏਜੰਸੀਆਂ ਤੇ ਪੁਲਿਸ ਅਲਰਟ 'ਤੇ ਹਨ।

By:  Lajwinder Kaur September 30th 2026 10:08 AM -- Updated: September 30th 2026 10:31 AM

ਜਲੰਧਰ ਵਿੱਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਹੋਣ ਵਾਲੀ ਵੱਡੀ ਰੈਲੀ ਤੋਂ ਪਹਿਲਾਂ ਸੂਬੇ ਵਿੱਚ ਸਨਸਨੀ ਫੈਲ ਗਈ ਹੈ। ਰੈਲੀ ਤੋਂ ਠੀਕ ਪਹਿਲਾਂ ਬੁੱਧਵਾਰ ਨੂੰ ਜਲੰਧਰ ਦੇ ਪ੍ਰਮੁੱਖ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਜਲੰਧਰ ਸਥਿਤ ਕੈਮਬ੍ਰਿਜ ਸਕੂਲ (Cambridge School) ਦੀ ਅਧਿਕਾਰਤ ਈ-ਮੇਲ ਆਈਡੀ 'ਤੇ ਭੇਜੀ ਗਈ ਹੈ।

ਈ-ਮੇਲ ਰਾਹੀਂ ਮਿਲੀ ਧਮਕੀ, ਪੁਲਿਸ ਪ੍ਰਸ਼ਾਸਨ ਵਿੱਚ ਹੜਕੰਪ

ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸਕੂਲ ਪ੍ਰਬੰਧਕਾਂ ਅਤੇ ਸਥਾਨਕ ਪੁਲਿਸ ਨੂੰ ਤੁਰੰਤ ਸੂਚਿਤ ਕੀਤਾ ਗਿਆ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ ਹਨ। ਸਕੂਲ ਕੰਪਲੈਕਸ ਵਿੱਚ ਜਾਂਚ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ ਤਾਂ ਜੋ ਸਥਿਤੀ ਨੂੰ ਪੂਰੀ ਤਰ੍ਹਾਂ ਕਾਬੂ ਹੇਠ ਰੱਖਿਆ ਜਾ ਸਕੇ।   


ਅਮਿਤ ਸ਼ਾਹ ਦੀ ਰੈਲੀ ਨੂੰ ਲੈ ਕੇ ਸੁਰੱਖਿਆ ਸਖ਼ਤ

ਜ਼ਿਕਰਯੋਗ ਹੈ ਕਿ ਅੱਜ ਜਲੰਧਰ ਵਿੱਚ ਪਰਗਪੁਰ ਨੇੜੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਇੱਕ ਵੱਡੀ ਰੈਲੀ ਨੂੰ ਸੰਬੋਧਨ ਕੀਤਾ ਜਾਣਾ ਹੈ। ਇਸ ਵੀਆਈਪੀ ਦੌਰੇ ਅਤੇ ਰੈਲੀ ਨੂੰ ਲੈ ਕੇ ਪਹਿਲਾਂ ਹੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸਕੂਲਾਂ ਨੂੰ ਮਿਲੀ ਇਸ ਧਮਕੀ ਤੋਂ ਬਾਅਦ ਸਥਾਨਕ ਪੁਲਿਸ ਦੇ ਨਾਲ-ਨਾਲ ਸਾਰੇ ਖੁਫੀਆ ਤੰਤਰ (Intelligence Sources) ਨੂੰ ਵੀ ਪੂਰੀ ਤਰ੍ਹਾਂ ਅਲਰਟ ਕਰ ਦਿੱਤਾ ਗਿਆ ਹੈ।

ਪ੍ਰਸ਼ਾਸਨ ਦੀ ਸਖ਼ਤ ਨਜ਼ਰ

ਸੁਰੱਖਿਆ ਏਜੰਸੀਆਂ ਇਸ ਗੱਲ ਦੀ ਡੂੰਘਾਈ ਨਾਲ ਜਾਂਚ ਕਰ ਰਹੀਆਂ ਹਨ ਕਿ ਇਹ ਧਮਕੀ ਭਰਿਆ ਮੇਲ ਕਿਸ ਨੇ ਅਤੇ ਕਿੱਥੋਂ ਭੇਜਿਆ ਹੈ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਫਵਾਹ ਤੋਂ ਸੁਚੇਤ ਰਹਿਣ, ਜਦਕਿ ਰੈਲੀ ਵਾਲੀ ਥਾਂ ਅਤੇ ਪੂਰੇ ਸ਼ਹਿਰ ਵਿੱਚ ਸੁਰੱਖਿਆ ਦੇ ਅਤਿ-ਆਧੁਨਿਕ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ।

ਅੰਮ੍ਰਿਤਸਰ ਦੇ ਸਕੂਲਾਂ ਨੂੰ ਵੀ ਆਈ ਧਮਕੀ ਭਰੀ ਈਮੇਲ

ਜਲੰਧਰ ਹੀ ਨਹੀਂ ਸਗੋਂ ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਵੀ ਧਮਕੀ ਭਰੀ ਈਮੇਲ ਆਈਆਂ ਹਨ।  ਅੰਮ੍ਰਿਤਸਰ ਦੇ ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨੂੰ ਧਮਕੀ ਮਿਲਣ ਤੋਂ ਬਾਅਦ ਸਕੂਲ ਆ ਰਹੇ ਬੱਚਿਆਂ ਨੂੰ ਵਾਪਸ ਘਰ ਭੇਜ ਦਿੱਤਾ ਗਿਆ। ਇਹ ਸਕੂਲ ਚੀਫ ਖਾਲਸਾ ਦੀਵਾਨ ਸਕੂਲ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਇਸ ਤੋਂ ਇਲਾਵਾ ਰਿਆਨ ਇੰਟਰਨੈਸ਼ਨਲ ਸਕੂਲ ਅਤੇ ਸ਼੍ਰੀ ਰਾਮ ਆਸ਼ਰਮ ਪਬਲਿਕ ਸਕੂਲ ਨੂੰ ਵੀ ਧਮਕੀ ਮਿਲਣ ਦੀ ਜਾਣਕਾਰੀ ਸਾਹਮਣੇ ਆਈ ਹੈ। ਪੁਲਿਸ ਸੂਤਰਾਂ ਮੁਤਾਬਕ, ਅਮਿਤ ਸ਼ਾਹ ਦੀ ਰੈਲੀ ਦੇ ਮੱਦੇਨਜ਼ਰ ਸਹਿਮ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।


Related Post

LPU ਬਵਾਲ ਮਾਮਲਾ: ਯੂਨੀਵਰਸਿਟੀ 10 ਦਿਨਾਂ ਲਈ ਬੰਦ, ਵਿਦਿਆਰਥੀਆਂ ਨੂੰ ਛੁੱਟੀ, ਇੰਟਰਨੈੱਟ ਸੇਵਾ ਬੰਦ; CM ਮਾਨ ਨੇ ਦਿੱਤੇ ਸਖ਼ਤ ਕਾਰਵਾਈ ਦੇ ਹੁਕਮ
ਆਪ ਹੋਈ ਹੋਰ ਮਜ਼ਬੂਤ! ਟਕਸਾਲੀ ਅਕਾਲੀ ਆਗੂ ਆਪਣੇ ਸਾਥੀਆਂ ਸਣੇ AAP ‘ਚ ਹੋਏ ਸ਼ਾਮਿਲ
ਪੰਜਾਬੀ ਦੇਣ ਧਿਆਨ! ਜਾਰੀ ਹੋਏ ਸਖਤ ਹੁਕਮ, ਬਿਨਾਂ ਹਾਈ ਸਿਕਿਓਰਟੀ ਨੰਬਰ ਪਲੇਟ ਵਾਲੀਆਂ ਗੱਡੀਆਂ ਨੂੰ ਪੈਟਰੋਲ-ਡੀਜ਼ਲ ਨਹੀਂ, ਰੈਸਟੋਰੈਂਟਾਂ ‘ਚ ਹਥਿਆਰਾਂ ‘ਤੇ ਰੋਕ
ਪੁਲਿਸ ਮਹਿਕਮੇ 'ਚ ਵੱਡਾ ਫੇਰਬਦਲ! ਜਲੰਧਰ CP ਐਕਸ਼ਨ ਮੋਡ ‘ਚ, ਕਈ ਥਾਣਿਆਂ ਦੇ ਇੰਚਾਰਜ ਬਦਲੇ; ਜਾਣੋ ਕਿਸ ਨੂੰ ਮਿਲੀ ਕਿੱਥੇ ਜ਼ਿੰਮੇਵਾਰੀ
ਸੂਬੇ ‘ਚ ਆ ਗਈ ਇੱਕ ਹੋਰ ਛੁੱਟੀ! ਸ਼ੁੱਕਰਵਾਰ ਨੂੰ ਬੰਦ ਰਹਿਣਗੇ ਸਕੂਲ-ਕਾਲਜ ਸਣੇ ਸਰਕਾਰੀ ਦਫ਼ਤਰ, DC ਵੱਲੋਂ ਹੁਕਮ ਜਾਰੀ…
ਜਲੰਧਰ 'ਚ ਕਾਂਗਰਸ ਨੂੰ ਵੱਡਾ ਝਟਕਾ: 100 ਤੋਂ ਵੱਧ ਸਮਰਥਕ 'ਆਪ' ‘ਚ ਸ਼ਾਮਲ, ਮੰਤਰੀ ਮਹਿੰਦਰ ਭਗਤ ਨੇ ਕੀਤਾ ਸਵਾਗਤ

© Copyright Galactic Television & Communications Pvt. Ltd. 2026. All rights reserved.