ਜਲੰਧਰ 'ਚ ਕਾਂਗਰਸ ਨੂੰ ਵੱਡਾ ਝਟਕਾ: ਸਾਬਕਾ ਕੌਂਸਲਰ ਦਾ ਭਰਾ ਤੇ ਭਤੀਜਾ 'ਆਪ' 'ਚ ਸ਼ਾਮਲ

ਚੋਣਾਂ ਤੋਂ ਪਹਿਲਾਂ ਹੀ ਪੰਜਾਬ ਦੀ ਸਿਆਸਤ ਚ ਵੱਡੇ ਉਲਟਫੇਰ ਦੇਖਣ ਨੂੰ ਮਿਲ ਰਹੇ ਹਨ। ਜੀ ਹਾਂ ਬਹੁਤ ਸਾਰੇ ਆਗੂ ਇੱਕ ਪਾਰਟੀ ਤੋਂ ਦੂਜੀ ਪਾਰਟੀ ਦੇ ਵਿੱਚ ਸ਼ਾਮਿਲ ਹੋ ਰਹੇ ਹਨ। ਇਸ ਲੜੀ ਦੇ ਤਹਿਤ ਜਲੰਧਰ ਉੱਤਰ ਵਿਧਾਨ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ (AAP) ਨੇ ਕਾਂਗਰਸ ਨੂੰ ਵੱਡਾ ਝਟਕਾ ਦਿੱਤਾ ਹੈ।

By:  Lajwinder Kaur October 10th 2026 05:26 PM -- Updated: October 10th 2026 05:50 PM

ਚੋਣਾਂ ਤੋਂ ਪਹਿਲਾਂ ਹੀ ਪੰਜਾਬ ਦੀ  ਸਿਆਸਤ ਚ ਵੱਡੇ ਉਲਟਫੇਰ ਦੇਖਣ ਨੂੰ ਮਿਲ ਰਹੇ ਹਨ। ਜੀ ਹਾਂ ਬਹੁਤ ਸਾਰੇ ਆਗੂ ਇੱਕ ਪਾਰਟੀ ਤੋਂ ਦੂਜੀ ਪਾਰਟੀ ਦੇ ਵਿੱਚ ਸ਼ਾਮਿਲ ਹੋ ਰਹੇ ਹਨ। ਇਸ ਲੜੀ ਦੇ ਤਹਿਤ ਜਲੰਧਰ ਉੱਤਰ ਵਿਧਾਨ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ (AAP) ਨੇ ਕਾਂਗਰਸ ਨੂੰ ਵੱਡਾ ਝਟਕਾ ਦਿੱਤਾ ਹੈ। ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੌਂਸਲਰ ਮਾਈਕ ਖੋਸਲਾ ਦੇ ਭਰਾ ਰਾਜ ਖੋਸਲਾ ਅਤੇ ਭਤੀਜੇ ਦੇਵਨ ਖੋਸਲਾ ਨੇ ਕਾਂਗਰਸ ਦਾ ਪੱਲਾ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ।

ਮੇਅਰ ਵਨੀਤ ਧੀਰ ਦੀ ਮੌਜੂਦਗੀ 'ਚ ਹੋਈ ਸ਼ਮੂਲੀਅਤ

ਜਲੰਧਰ ਉੱਤਰ ਦੇ ਹਲਕਾ ਇੰਚਾਰਜ ਤੇ ਮੇਅਰ ਵਨੀਤ ਧੀਰ ਅਤੇ 'ਆਪ' ਦੇ ਵਾਰਡ ਇੰਚਾਰਜ ਡਾ. ਬੀ.ਡੀ. ਸ਼ਰਮਾ ਦੀ ਅਗਵਾਈ ਹੇਠ ਸ਼ਨੀਵਾਰ ਨੂੰ ਦੋਵਾਂ ਨੇਤਾਵਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ। ਇਸ ਮੌਕੇ ਰਣਤੇਜ ਸਿੰਘ ਪਵਾਰ ਸਮੇਤ ਹੋਰ ਵੀ ਕਈ ਪਤਵੰਤੇ ਸੱਜਣ ਮੌਜੂਦ ਸਨ।

ਮੇਅਰ ਵਨੀਤ ਧੀਰ ਨੇ ਕਿਹਾ ਕਿ ਰਾਜ ਖੋਸਲਾ ਅਤੇ ਦੇਵਨ ਖੋਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਜਨ-ਹਿੱਤੈਸ਼ੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ 'ਆਪ' ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਸੋਸ਼ਲ ਮੀਡੀਆ 'ਤੇ ਵੀ ਪੋਸਟ ਪਾ ਕੇ ਨਵੇਂ ਸਾਥੀਆਂ ਦਾ 'ਆਪ' ਪਰਿਵਾਰ ਵਿੱਚ ਸਵਾਗਤ ਕੀਤਾ।

ਕਾਂਗਰਸ ਲੀਡਰਸ਼ਿਪ 'ਤੇ ਚੁੱਕੇ ਸਵਾਲ

'ਆਪ' ਵਿੱਚ ਸ਼ਾਮਲ ਹੋਣ ਤੋਂ ਬਾਅਦ ਰਾਜ ਖੋਸਲਾ ਅਤੇ ਦੇਵਨ ਖੋਸਲਾ ਨੇ ਕਾਂਗਰਸ ਲੀਡਰਸ਼ਿਪ 'ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਵਿੱਚ ਆਮ ਵਰਕਰਾਂ ਨੂੰ ਅੱਗੇ ਵਧਣ ਦਾ ਮੌਕਾ ਨਹੀਂ ਮਿਲਦਾ ਅਤੇ ਪਿਛਲੇ ਕਈ ਸਾਲਾਂ ਤੋਂ ਹਲਕੇ ਵਿੱਚ ਕੋਈ ਮਜ਼ਬੂਤ ਵਿਕਾਸ ਕਾਰਜ ਨਹੀਂ ਕੀਤਾ ਗਿਆ।


Related Post

ਅਮਿਤ ਸ਼ਾਹ ਦਾ ਵੱਡਾ ਦਾਅਵਾ- ‘31 ਦਸੰਬਰ 2029 ਤੋਂ ਪਹਿਲਾਂ ਪੰਜਾਬ ਨੂੰ ਚਿੱਟੇ ਤੋਂ ਕਰਾਂਗੇ ਮੁਕਤ’; ਭਾਜਪਾ ਨੂੰ ਇੱਕ ਮੌਕਾ ਦੇਣ ਦੀ ਕੀਤੀ ਅਪੀਲ
ਵੱਡੀ ਖਬਰ! ਅਮਿਤ ਸ਼ਾਹ ਦੀ ਰੈਲੀ ਦੀ ਸਟੇਜ ਹੇਠਾਂ IED ਲਗਾ ਕੇ ਉਡਾਉਣ ਦੀ ਧਮਕੀ; ਜਲੰਧਰ-ਅੰਮ੍ਰਿਤਸਰ ਦੇ ਸਕੂਲਾਂ ਨੂੰ ਵੀ ਆਈ ਧਮਕੀ, ਖੁਫੀਆ ਏਜੰਸੀਆਂ ਤੇ ਪੁਲਿਸ ਅਲਰਟ 'ਤੇ
LPU ਬਵਾਲ ਮਾਮਲਾ: ਯੂਨੀਵਰਸਿਟੀ 10 ਦਿਨਾਂ ਲਈ ਬੰਦ, ਵਿਦਿਆਰਥੀਆਂ ਨੂੰ ਛੁੱਟੀ, ਇੰਟਰਨੈੱਟ ਸੇਵਾ ਬੰਦ; CM ਮਾਨ ਨੇ ਦਿੱਤੇ ਸਖ਼ਤ ਕਾਰਵਾਈ ਦੇ ਹੁਕਮ
ਆਪ ਹੋਈ ਹੋਰ ਮਜ਼ਬੂਤ! ਟਕਸਾਲੀ ਅਕਾਲੀ ਆਗੂ ਆਪਣੇ ਸਾਥੀਆਂ ਸਣੇ AAP ‘ਚ ਹੋਏ ਸ਼ਾਮਿਲ
ਪੰਜਾਬੀ ਦੇਣ ਧਿਆਨ! ਜਾਰੀ ਹੋਏ ਸਖਤ ਹੁਕਮ, ਬਿਨਾਂ ਹਾਈ ਸਿਕਿਓਰਟੀ ਨੰਬਰ ਪਲੇਟ ਵਾਲੀਆਂ ਗੱਡੀਆਂ ਨੂੰ ਪੈਟਰੋਲ-ਡੀਜ਼ਲ ਨਹੀਂ, ਰੈਸਟੋਰੈਂਟਾਂ ‘ਚ ਹਥਿਆਰਾਂ ‘ਤੇ ਰੋਕ
ਪੁਲਿਸ ਮਹਿਕਮੇ 'ਚ ਵੱਡਾ ਫੇਰਬਦਲ! ਜਲੰਧਰ CP ਐਕਸ਼ਨ ਮੋਡ ‘ਚ, ਕਈ ਥਾਣਿਆਂ ਦੇ ਇੰਚਾਰਜ ਬਦਲੇ; ਜਾਣੋ ਕਿਸ ਨੂੰ ਮਿਲੀ ਕਿੱਥੇ ਜ਼ਿੰਮੇਵਾਰੀ

© Copyright Galactic Television & Communications Pvt. Ltd. 2026. All rights reserved.