ਸਵੇਰੇ-ਸਵੇਰੇ ਪੰਜਾਬ ‘ਚ ED ਦੀ ਦਬਿਸ਼; ਮਸ਼ਹੂਰ CA ਦੇ ਘਰ ਅਤੇ ਦਫ਼ਤਰ 'ਤੇ ਛਾਪਾ, ਕੇਜਰੀਵਾਲ ਨੇ ਭਾਜਪਾ ਨੂੰ ਘੇਰਿਆ

By:  Lajwinder Kaur June 9th 2026 10:32 AM -- Updated: June 9th 2026 10:50 AM

ਜਲੰਧਰ ਦੇ ਨਿਊ ਜਵਾਹਰ ਨਗਰ ਵਿੱਚ ਮੰਗਲਵਾਰ ਨੂੰ ਈਡੀ (ED) ਨੇ ਇੱਕ ਚਾਰਟਡ ਅਕਾਊਂਟੈਂਟ (CA) ਦੇ ਘਰ ਛਾਪੇਮਾਰੀ ਕੀਤੀ ਹੈ। ਈਡੀ ਦੀ ਟੀਮ ਸਵੇਰੇ ਹੀ ਮੌਕੇ 'ਤੇ ਪਹੁੰਚ ਗਈ ਅਤੇ ਘਰ ਵਿੱਚ ਮੌਜੂਦ ਦਸਤਾਵੇਜ਼ਾਂ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਦੇ ਨਾਲ ਹੀ ਲੁਧਿਆਣਾ ਵਿੱਚ ਵੀ ਇੱਕ CA ਦੇ ਘਰ ਟੀਮਾਂ ਪਹੁੰਚੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵਿੱਚ ਕਈ ਹੋਰ ਥਾਵਾਂ 'ਤੇ ਵੀ ਈਡੀ ਵੱਲੋਂ ਰੇਡ ਕੀਤੀ ਗਈ ਹੈ।

ਹਾਲਾਂਕਿ, ਸਬੰਧਤ ਵਪਾਰੀ ਜਾਂ CA ਬਾਰੇ ਅਜੇ ਤੱਕ ਪੁਲਿਸ ਜਾਂ ਈਡੀ ਵੱਲੋਂ ਕੋਈ ਅਧਿਕਾਰਤ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਛਾਪੇਮਾਰੀ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਗਿਆ ਸੀ। ਇਸ ਕਾਰਵਾਈ ਤੋਂ ਬਾਅਦ ਵਪਾਰੀ ਵਰਗ ਵਿੱਚ ਦਹਿਸ਼ਤ ਦਾ ਮਾਹੌਲ ਹੈ।

ਜਾਣਕਾਰੀ ਅਨੁਸਾਰ, ਜਲੰਧਰ ਵਿੱਚ ਦੋ ਸਿਆਸੀ ਆਗੂਆਂ ਦੇ ਘਰ ਵੀ ਈਡੀ ਦੀ ਟੀਮ ਦੇ ਪਹੁੰਚਣ ਦੀ ਸੂਚਨਾ ਮਿਲੀ ਹੈ। ਇਸ ਤੋਂ ਪਹਿਲਾਂ ਵੀ ਈਡੀ ਜਲੰਧਰ ਵਿੱਚ ਲਵਲੀ ਯੂਨੀਵਰਸਿਟੀ ਦੇ ਚੇਅਰਮੈਨ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਘਰ ਛਾਪੇਮਾਰੀ ਕਰ ਚੁੱਕੀ ਹੈ।

ਘਬਰਾਉਣ ਦੀ ਕੋਈ ਗੱਲ ਨਹੀਂ- ਕੇਜਰੀਵਾਲ 

ਏਜੰਸੀ ਦੀ ਇਸ ਕਾਰਵਾਈ 'ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ 'ਤੇ ਲਿਖਿਆ - "ਈਡੀ (ED) ਪਾਰਟੀ ਅੱਜ ਫਿਰ ਪੰਜਾਬ ਦੇ ਹਿੰਦੂ ਵਪਾਰੀਆਂ 'ਤੇ ਛਾਪੇਮਾਰੀ ਕਰ ਰਹੀ ਹੈ। ਈਡੀ ਪਾਰਟੀ ਪੰਜਾਬ ਦੇ ਛੋਟੇ-ਛੋਟੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ। ਮੇਰੀ ਸਾਰੇ ਵਪਾਰੀਆਂ ਨੂੰ ਅਪੀਲ ਹੈ ਕਿ ਘਬਰਾਉਣ ਦੀ ਕੋਈ ਗੱਲ ਨਹੀਂ ਹੈ। ਪੂਰਾ ਪੰਜਾਬ ਅਤੇ ਪੰਜਾਬ ਸਰਕਾਰ ਤੁਹਾਡੇ ਨਾਲ ਹੈ। ਅਸੀਂ ਸਭ ਮਿਲ ਕੇ ਈਡੀ ਪਾਰਟੀ ਦਾ ਮੁਕਾਬਲਾ ਕਰਾਂਗੇ।"

ਈਡੀ (ED) ਨੇ ਸੀਏ (CA) ਅਮਿਤ ਅਰੋੜਾ ਦੇ ਘਰ ਅਤੇ ਦਫ਼ਤਰ ਦੋਵਾਂ ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਅਮਿਤ ਅਰੋੜਾ ਦਾ ਘਰ ਨਿਊ ਜਵਾਹਰ ਨਗਰ ਵਿੱਚ ਹੈ ਅਤੇ ਦਫ਼ਤਰ ਚੁਨਮੁਨ ਮਾਲ ਦੇ ਨੇੜੇ ਸਥਿਤ ਹੈ। ਈਡੀ ਦੇ ਸੂਤਰਾਂ ਅਨੁਸਾਰ, ਸੀਏ 'ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਇਹ ਛਾਪਾ ਮਾਰਿਆ ਗਿਆ ਹੈ।

ਇਧਰ, ਮਾਨਸਾ ਜ਼ਿਲ੍ਹੇ ਵਿੱਚ ਕੌਮੀ ਜਾਂਚ ਏਜੰਸੀ (NIA) ਨੇ ਵੀ ਛਾਪੇਮਾਰੀ ਕੀਤੀ ਹੈ। ਇੱਥੇ ਏਜੰਸੀ ਨੇ ਇੱਕ ਨੌਜਵਾਨ ਨੂੰ ਘੇਰਾ ਪਾਇਆ ਹੈ। ਜਾਂਚ ਏਜੰਸੀ ਨੂੰ ਸ਼ੱਕ ਹੈ ਕਿ ਇਹ ਨੌਜਵਾਨ ਪਾਕਿਸਤਾਨੀ ਡੌਨ ਸ਼ਹਿਜ਼ਾਦ ਭੱਟੀ ਦੇ ਸੰਪਰਕ ਵਿੱਚ ਸੀ।

Related Post

ਜਲੰਧਰ 'ਚ 24 ਅਕਤੂਬਰ ਨੂੰ ਸਰਕਾਰੀ/ ਪ੍ਰਾਈਵੇਟ ਸਕੂਲਾਂ-ਕਾਲਜਾਂ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ
ਜਲੰਧਰ 'ਚ ਕਾਂਗਰਸ ਨੂੰ ਵੱਡਾ ਝਟਕਾ: ਸਾਬਕਾ ਕੌਂਸਲਰ ਦਾ ਭਰਾ ਤੇ ਭਤੀਜਾ 'ਆਪ' 'ਚ ਸ਼ਾਮਲ
ਅਮਿਤ ਸ਼ਾਹ ਦਾ ਵੱਡਾ ਦਾਅਵਾ- ‘31 ਦਸੰਬਰ 2029 ਤੋਂ ਪਹਿਲਾਂ ਪੰਜਾਬ ਨੂੰ ਚਿੱਟੇ ਤੋਂ ਕਰਾਂਗੇ ਮੁਕਤ’; ਭਾਜਪਾ ਨੂੰ ਇੱਕ ਮੌਕਾ ਦੇਣ ਦੀ ਕੀਤੀ ਅਪੀਲ
ਵੱਡੀ ਖਬਰ! ਅਮਿਤ ਸ਼ਾਹ ਦੀ ਰੈਲੀ ਦੀ ਸਟੇਜ ਹੇਠਾਂ IED ਲਗਾ ਕੇ ਉਡਾਉਣ ਦੀ ਧਮਕੀ; ਜਲੰਧਰ-ਅੰਮ੍ਰਿਤਸਰ ਦੇ ਸਕੂਲਾਂ ਨੂੰ ਵੀ ਆਈ ਧਮਕੀ, ਖੁਫੀਆ ਏਜੰਸੀਆਂ ਤੇ ਪੁਲਿਸ ਅਲਰਟ 'ਤੇ
LPU ਬਵਾਲ ਮਾਮਲਾ: ਯੂਨੀਵਰਸਿਟੀ 10 ਦਿਨਾਂ ਲਈ ਬੰਦ, ਵਿਦਿਆਰਥੀਆਂ ਨੂੰ ਛੁੱਟੀ, ਇੰਟਰਨੈੱਟ ਸੇਵਾ ਬੰਦ; CM ਮਾਨ ਨੇ ਦਿੱਤੇ ਸਖ਼ਤ ਕਾਰਵਾਈ ਦੇ ਹੁਕਮ
ਆਪ ਹੋਈ ਹੋਰ ਮਜ਼ਬੂਤ! ਟਕਸਾਲੀ ਅਕਾਲੀ ਆਗੂ ਆਪਣੇ ਸਾਥੀਆਂ ਸਣੇ AAP ‘ਚ ਹੋਏ ਸ਼ਾਮਿਲ

© Copyright Galactic Television & Communications Pvt. Ltd. 2026. All rights reserved.