ਪੁਲਿਸ ਮਹਿਕਮੇ 'ਚ ਵੱਡਾ ਫੇਰਬਦਲ! ਜਲੰਧਰ CP ਐਕਸ਼ਨ ਮੋਡ ‘ਚ, ਕਈ ਥਾਣਿਆਂ ਦੇ ਇੰਚਾਰਜ ਬਦਲੇ; ਜਾਣੋ ਕਿਸ ਨੂੰ ਮਿਲੀ ਕਿੱਥੇ ਜ਼ਿੰਮੇਵਾਰੀ

ਲਓ ਜੀ ਪੁਲਿਸ ਵਿਭਾਗ ਚ ਇੱਕ ਵਾਰ ਫਿਰ ਤੋਂ ਫੇਰਬਦਲ ਕੀਤਾ ਗਿਆ ਹੈ। ਜਲੰਧਰ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ ਐਕਸ਼ਨ ਲੈਂਦੇ ਹੋਏ ਵੱਖ-ਵੱਖ ਥਾਣਿਆਂ ਦੇ ਮੁਖੀਆਂ ਦੇ ਤਬਾਦਲੇ ਕੀਤੇ ਗਏ ਹਨ।

By:  Lajwinder Kaur September 19th 2026 05:23 PM -- Updated: September 19th 2026 05:28 PM

ਜਲੰਧਰ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ ਪ੍ਰਸ਼ਾਸਨਿਕ ਕਾਰਨਾਂ ਕਰਕੇ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਸ਼ਹਿਰ ਦੇ ਵੱਖ-ਵੱਖ ਥਾਣਿਆਂ ਦੇ ਮੁਖੀਆਂ (SHO) ਦੇ ਤਬਦੀਲੇ ਕੀਤੇ ਗਏ ਹਨ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਕਈ ਅਧਿਕਾਰੀਆਂ ਨੂੰ ਨਵੇਂ ਥਾਣਿਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।


ਤਬਦੀਲ ਕੀਤੇ ਗਏ ਅਧਿਕਾਰੀਆਂ ਦੀ ਸੂਚੀ:

ਇੰਸਪੈਕਟਰ ਜਸਪਾਲ ਸਿੰਘ: ਥਾਣਾ ਰਾਮਾ ਮੰਡੀ ਤੋਂ ਬਦਲ ਕੇ ਥਾਣਾ ਡਿਵੀਜ਼ਨ ਨੰਬਰ 1 ਦੇ ਐਸ.ਐਚ.ਓ. ਤਾਇਨਾਤ ਕੀਤੇ ਗਏ ਹਨ।

ਇੰਸਪੈਕਟਰ ਸੁਰਿੰਦਰ ਕੁਮਾਰ: ਸੀ.ਆਈ.ਏ. (CIA) ਇੰਚਾਰਜ ਤੋਂ ਬਦਲ ਕੇ ਥਾਣਾ ਰਾਮਾ ਮੰਡੀ ਦੇ ਐਸ.ਐਚ.ਓ. ਬਣਾਏ ਗਏ ਹਨ।

ਸਬ-ਇੰਸਪੈਕਟਰ ਰਾਕੇਸ਼ ਕੁਮਾਰ: ਥਾਣਾ ਡਿਵੀਜ਼ਨ ਨੰਬਰ 1 ਤੋਂ ਤਬਦੀਲ ਕਰਕੇ ਥਾਣਾ ਡਿਵੀਜ਼ਨ ਨੰਬਰ 8 ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

ਇੰਸਪੈਕਟਰ ਸਾਹਿਲ ਚੌਧਰੀ: ਥਾਣਾ ਡਿਵੀਜ਼ਨ ਨੰਬਰ 8 ਤੋਂ ਬਦਲ ਕੇ ਥਾਣਾ ਨਵੀਂ ਬਾਰਾਦਰੀ ਦੇ ਐਸ.ਐਚ.ਓ. ਵਜੋਂ ਤਾਇਨਾਤ ਕੀਤੇ ਗਏ ਹਨ।

ਇੰਸਪੈਕਟਰ ਰਵਿੰਦਰ ਕੁਮਾਰ: ਥਾਣਾ ਨਵੀਂ ਬਾਰਾਦਰੀ ਤੋਂ ਤਬਦੀਲ ਕਰਕੇ ਡੀ.ਸੀ.ਪੀ. ਸਪੈਸ਼ਲ ਬ੍ਰਾਂਚ ਜਲੰਧਰ ਨਾਲ ਅਟੈਚ ਕੀਤਾ ਗਿਆ ਹੈ।

ਇੰਸਪੈਕਟਰ ਜਗਦੀਸ਼ ਕੁਮਾਰ: ਥਾਣਾ ਡਿਵੀਜ਼ਨ ਨੰਬਰ 5 ਤੋਂ ਬਦਲ ਕੇ ਥਾਣਾ ਡਿਵੀਜ਼ਨ ਨੰਬਰ 3 ਦੇ ਮੁਖੀ ਵਜੋਂ ਤਾਇਨਾਤ ਕੀਤੇ ਗਏ ਹਨ।

ਇਹ ਸਾਰੇ ਹੁਕਮ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੇ ਗਏ ਹਨ ਤਾਂ ਜੋ ਪੁਲਿਸ ਪ੍ਰਸ਼ਾਸਨ ਦੇ ਕੰਮਕਾਜ ਵਿੱਚ ਹੋਰ ਤੇਜ਼ੀ ਅਤੇ ਕੁਸ਼ਲਤਾ ਲਿਆਉਂਦੀ ਜਾ ਸਕੇ।

Related Post

ਸੂਬੇ ‘ਚ ਆ ਗਈ ਇੱਕ ਹੋਰ ਛੁੱਟੀ! ਸ਼ੁੱਕਰਵਾਰ ਨੂੰ ਬੰਦ ਰਹਿਣਗੇ ਸਕੂਲ-ਕਾਲਜ ਸਣੇ ਸਰਕਾਰੀ ਦਫ਼ਤਰ, DC ਵੱਲੋਂ ਹੁਕਮ ਜਾਰੀ…
ਜਲੰਧਰ 'ਚ ਕਾਂਗਰਸ ਨੂੰ ਵੱਡਾ ਝਟਕਾ: 100 ਤੋਂ ਵੱਧ ਸਮਰਥਕ 'ਆਪ' ‘ਚ ਸ਼ਾਮਲ, ਮੰਤਰੀ ਮਹਿੰਦਰ ਭਗਤ ਨੇ ਕੀਤਾ ਸਵਾਗਤ
ਵਿਦੇਸ਼ ‘ਚ ਪੰਜਾਬੀ ਨੌਜਵਾਨ ਅਗਵਾ; ਮੁੰਡੇ ‘ਤੇ ਹੋਏ ਤਸ਼ੱਦਦ ਦਾ ਵੀਡੀਓ ਪਰਿਵਾਰ ਨੂੰ ਭੇਜਿਆ, ਮੰਗੀ 58 ਲੱਖ ਰੁਪਏ ਦੀ ਫਿਰੌਤੀ
ਜਲੰਧਰ 'ਚ ਭਿਆਨਕ ਸੜਕ ਹਾਦਸਾ: ਖੜ੍ਹੇ ਟਿੱਪਰ ਨਾਲ ਟਕਰਾਈ ਕਾਰ, ਤਿੰਨ ਨੌਜਵਾਨਾਂ ਦੀ ਮੌਤ
Punjab Bandh: ਜਾਣੋ ਕਿੱਥੇ-ਕਿੱਥੇ ਨਜ਼ਰ ਆ ਰਿਹਾ 'ਪੰਜਾਬ ਬੰਦ' ਦਾ ਅਸਰ! ਜਲੰਧਰ ‘ਚ ਸਕੂਲ-ਕਾਲਜ ਸਣੇ ਦੁਕਾਨਾਂ ਬੰਦ…ਚੱਪੇ-ਚੱਪੇ 'ਤੇ ਪੁਲਿਸ
ਪੁਲਿਸ ਅਤੇ ਬਦਮਾਸ਼ ਵਿਚਾਲੇ ਚੱਲੀਆਂ ਠਾਹ-ਠਾਹ ਗੋਲੀਆਂ, ਦਹਿਲ ਉੱਠਿਆ ਜਲੰਧਰ, ਦੋਹਰੇ ਕਤਲ ਕਾਂਡ ਦਾ ਮੁਲਜ਼ਮ 'ਗੁੱਲੂ' ਗੋਲੀ ਲੱਗਣ ਨਾਲ ਜ਼ਖ਼ਮੀ…

© Copyright Galactic Television & Communications Pvt. Ltd. 2026. All rights reserved.