ਜਲੰਧਰ 'ਚ 24 ਅਕਤੂਬਰ ਨੂੰ ਸਰਕਾਰੀ/ ਪ੍ਰਾਈਵੇਟ ਸਕੂਲਾਂ-ਕਾਲਜਾਂ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਜਲੰਧਰ ਤੋਂ ਅਹਿਮ ਖ਼ਬਰ ਸਾਹਮਣੇ ਆਈ ਹੈ। ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸ਼ਹਿਰ ਵਿੱਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 24 ਅਕਤੂਬਰ ਨੂੰ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ, ਕਾਲਜਾਂ ਅਤੇ ਆਈ.ਟੀ.ਆਈ. ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਹੁਕਮ ਜਾਰੀ ਕੀਤੇ ਹਨ।

By:  Lajwinder Kaur October 22nd 2026 05:46 PM -- Updated: October 22nd 2026 06:02 PM

ਲਓ ਜੀ ਜੇਕਰ ਤੁਸੀਂ ਜਲੰਧਰ ਸ਼ਹਿਰ 'ਚ ਰਹਿੰਦੇ ਹੋ ਤਾਂ ਤੁਹਾਡੇ ਲਈ ਇੱਕ ਚੰਗੀ ਖਬਰ ਸਾਹਮਣੇ ਆਈ ਹੈ। 24 ਅਕਤੂਬਰ ਵਾਲੇ ਦਿਨ ਅੱਧੇ ਦਿਨ ਦੀ ਛੁੱਟੀ ਰਹੇਗੀ। 25 ਅਕਤੂਬਰ ਨੂੰ ਐਤਵਾਰ ਦੀ ਛੁੱਟੀ ਰਹੇਗੀ। 

ਜਲੰਧਰ ਤੋਂ ਅਹਿਮ ਖ਼ਬਰ ਸਾਹਮਣੇ ਆਈ ਹੈ। ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸ਼ਹਿਰ ਵਿੱਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 24 ਅਕਤੂਬਰ ਨੂੰ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ, ਕਾਲਜਾਂ ਅਤੇ ਆਈ.ਟੀ.ਆਈ. ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਹੁਕਮ ਜਾਰੀ ਕੀਤੇ ਹਨ।


ਜਾਰੀ ਹੁਕਮਾਂ ਅਨੁਸਾਰ, 24 ਅਕਤੂਬਰ 2026 ਨੂੰ ਦੁਪਹਿਰ 12 ਵਜੇ ਤੋਂ ਬਾਅਦ ਜਲੰਧਰ ਨਗਰ ਨਿਗਮ ਦੀ ਹੱਦ ਅੰਦਰ ਆਉਂਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ, ਕਾਲਜਾਂ ਅਤੇ ਆਈ.ਟੀ.ਆਈ. ਵਿੱਚ ਛੁੱਟੀ ਰਹੇਗੀ।

ਪ੍ਰਸ਼ਾਸਨ ਨੇ ਇਹ ਫੈਸਲਾ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸ਼ਹਿਰ ਵਿੱਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਲਿਆ ਹੈ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨ ਅਤੇ ਆਮ ਜਨਤਾ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਕੀਤਾ ਗਿਆ ਹੈ।

ਸਕੂਲਾਂ, ਕਾਲਜਾਂ ਅਤੇ ਆਈ.ਟੀ.ਆਈ. ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਆਪਣੀ ਯੋਜਨਾ ਬਣਾਉਣ।


Related Post

ਜਲੰਧਰ 'ਚ ਕਾਂਗਰਸ ਨੂੰ ਵੱਡਾ ਝਟਕਾ: ਸਾਬਕਾ ਕੌਂਸਲਰ ਦਾ ਭਰਾ ਤੇ ਭਤੀਜਾ 'ਆਪ' 'ਚ ਸ਼ਾਮਲ
ਅਮਿਤ ਸ਼ਾਹ ਦਾ ਵੱਡਾ ਦਾਅਵਾ- ‘31 ਦਸੰਬਰ 2029 ਤੋਂ ਪਹਿਲਾਂ ਪੰਜਾਬ ਨੂੰ ਚਿੱਟੇ ਤੋਂ ਕਰਾਂਗੇ ਮੁਕਤ’; ਭਾਜਪਾ ਨੂੰ ਇੱਕ ਮੌਕਾ ਦੇਣ ਦੀ ਕੀਤੀ ਅਪੀਲ
ਵੱਡੀ ਖਬਰ! ਅਮਿਤ ਸ਼ਾਹ ਦੀ ਰੈਲੀ ਦੀ ਸਟੇਜ ਹੇਠਾਂ IED ਲਗਾ ਕੇ ਉਡਾਉਣ ਦੀ ਧਮਕੀ; ਜਲੰਧਰ-ਅੰਮ੍ਰਿਤਸਰ ਦੇ ਸਕੂਲਾਂ ਨੂੰ ਵੀ ਆਈ ਧਮਕੀ, ਖੁਫੀਆ ਏਜੰਸੀਆਂ ਤੇ ਪੁਲਿਸ ਅਲਰਟ 'ਤੇ
LPU ਬਵਾਲ ਮਾਮਲਾ: ਯੂਨੀਵਰਸਿਟੀ 10 ਦਿਨਾਂ ਲਈ ਬੰਦ, ਵਿਦਿਆਰਥੀਆਂ ਨੂੰ ਛੁੱਟੀ, ਇੰਟਰਨੈੱਟ ਸੇਵਾ ਬੰਦ; CM ਮਾਨ ਨੇ ਦਿੱਤੇ ਸਖ਼ਤ ਕਾਰਵਾਈ ਦੇ ਹੁਕਮ
ਆਪ ਹੋਈ ਹੋਰ ਮਜ਼ਬੂਤ! ਟਕਸਾਲੀ ਅਕਾਲੀ ਆਗੂ ਆਪਣੇ ਸਾਥੀਆਂ ਸਣੇ AAP ‘ਚ ਹੋਏ ਸ਼ਾਮਿਲ
ਪੰਜਾਬੀ ਦੇਣ ਧਿਆਨ! ਜਾਰੀ ਹੋਏ ਸਖਤ ਹੁਕਮ, ਬਿਨਾਂ ਹਾਈ ਸਿਕਿਓਰਟੀ ਨੰਬਰ ਪਲੇਟ ਵਾਲੀਆਂ ਗੱਡੀਆਂ ਨੂੰ ਪੈਟਰੋਲ-ਡੀਜ਼ਲ ਨਹੀਂ, ਰੈਸਟੋਰੈਂਟਾਂ ‘ਚ ਹਥਿਆਰਾਂ ‘ਤੇ ਰੋਕ

© Copyright Galactic Television & Communications Pvt. Ltd. 2026. All rights reserved.