ਲੁਧਿਆਣਾ 'ਚ ਭਾਜਪਾ ਵੱਲੋਂ ਸੰਗਠਨ ਦਾ ਵਿਸਥਾਰ, 6 ਵੱਖ-ਵੱਖ ਸੈੱਲਾਂ ਦੇ ਪ੍ਰਧਾਨ ਨਿਯੁਕਤ; ਸੌਂਪੀਆਂ ਗਈਆਂ ਅਹਿਮ ਜ਼ਿੰਮੇਵਾਰੀਆਂ

ਲੁਧਿਆਣਾ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਸੈੱਲਾਂ ਦੇ ਨਵੇਂ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਹੈ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਨੇ 6 ਅਧਿਕਾਰੀਆਂ ਨੂੰ ਵੱਖ-ਵੱਖ ਸੈੱਲਾਂ ਦੀ ਜ਼ਿੰਮੇਵਾਰੀ ਸੌਂਪੀ ਹੈ।

By:  Lajwinder Kaur November 7th 2026 05:58 PM -- Updated: November 7th 2026 06:07 PM

ਲੁਧਿਆਣਾ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਸੈੱਲਾਂ ਦੇ ਨਵੇਂ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਹੈ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਨੇ 6 ਅਧਿਕਾਰੀਆਂ ਨੂੰ ਵੱਖ-ਵੱਖ ਸੈੱਲਾਂ ਦੀ ਜ਼ਿੰਮੇਵਾਰੀ ਸੌਂਪੀ ਹੈ। ਇਨ੍ਹਾਂ ਨਿਯੁਕਤੀਆਂ ਦਾ ਉਦੇਸ਼ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਪਾਰਟੀ ਨਾਲ ਜੋੜਨਾ ਅਤੇ ਸੰਗਠਨ ਦਾ ਵਿਸਥਾਰ ਕਰਨਾ ਹੈ।

ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਨਿਯੁਕਤੀਆਂ ਅਨੁਸਾਰ ਵਿਨੋਦ ਕਾਲੀਆ ਨੂੰ ਸੀਨੀਅਰ ਸਿਟੀਜ਼ਨ ਸੈੱਲ ਦਾ ਜ਼ਿਲ੍ਹਾ ਪ੍ਰਧਾਨ, ਨਰਿੰਦਰ ਦੱਤਾ ਨੂੰ ਐਨਜੀਓ ਸੈੱਲ ਦਾ ਪ੍ਰਧਾਨ, ਸੌਰਭ ਸਿੰਘ ਠਾਕੁਰ ਨੂੰ ਪੂਰਵਾਂਚਲ ਸੈੱਲ ਦਾ ਪ੍ਰਧਾਨ ਅਤੇ ਸੰਜੇ ਸ਼ਰਮਾ ਨੂੰ ਟਰਾਂਸਪੋਰਟ ਸੈੱਲ ਦਾ ਪ੍ਰਧਾਨ ਬਣਾਇਆ ਗਿਆ ਹੈ।

ਇਸ ਤੋਂ ਇਲਾਵਾ ਕ੍ਰਾਂਤੀ ਡੋਗਰਾ ਨੂੰ ਹਿਮਾਚਲ ਸੈੱਲ ਦਾ ਪ੍ਰਧਾਨ ਅਤੇ ਰੌਬਿਨ ਚੁੱਘ ਨੂੰ ਪੁਲਿਸ ਅਤੇ ਪ੍ਰਸ਼ਾਸਨਿਕ ਸੈੱਲ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਸੰਗਠਨ ਨੂੰ ਮਜ਼ਬੂਤ ਕਰਨ ਲਈ ਕੀਤੀਆਂ ਨਿਯੁਕਤੀਆਂ

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਨੇ ਕਿਹਾ ਕਿ ਭਾਜਪਾ ਦਾ ਉਦੇਸ਼ ਸਮਾਜ ਦੇ ਹਰ ਵਰਗ ਨੂੰ ਸੰਗਠਨ ਨਾਲ ਜੋੜਨਾ ਅਤੇ ਜਨਤਕ ਸੇਵਾ ਤੇ ਰਾਸ਼ਟਰੀ ਹਿੱਤ ਲਈ ਕੰਮ ਕਰਨਾ ਹੈ। ਉਨ੍ਹਾਂ ਉਮੀਦ ਜਤਾਈ ਕਿ ਨਵੇਂ ਨਿਯੁਕਤ ਕੀਤੇ ਗਏ ਸਾਰੇ ਅਧਿਕਾਰੀ ਪੂਰੀ ਲਗਨ ਅਤੇ ਸਮਰਪਣ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ ਅਤੇ ਪਾਰਟੀ ਦੀ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣਗੇ।

ਨਸ਼ੇ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਖ਼ਿਲਾਫ਼ ਕੰਮ ਕਰਨਗੇ ਰੌਬਿਨ ਚੁੱਘ

ਨਵ-ਨਿਯੁਕਤ ਪੁਲਿਸ ਅਤੇ ਪ੍ਰਸ਼ਾਸਨਿਕ ਸੈੱਲ ਦੇ ਪ੍ਰਧਾਨ ਰੌਬਿਨ ਚੁੱਘ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਜਿੱਥੇ ਵੀ ਨਸ਼ੇ ਦੀ ਸਪਲਾਈ ਜਾਂ ਗੈਰ-ਕਾਨੂੰਨੀ ਗਤੀਵਿਧੀਆਂ ਹੋ ਰਹੀਆਂ ਹਨ, ਉਨ੍ਹਾਂ ਨੂੰ ਰੋਕਣ ਲਈ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਵੀ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ ਅਤੇ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਯਤਨ ਕੀਤੇ ਜਾਣਗੇ।

© Copyright Galactic Television & Communications Pvt. Ltd. 2026. All rights reserved.