ਮਿਊਜ਼ਿਕ ਜਗਤ ਤੋਂ ਮੰਦਭਾਗੀ ਖਬਰ! ਮਸ਼ਹੂਰ ਪੰਜਾਬੀ ਗਾਇਕਾ ਇੰਦਰ ਕੌਰ ਦਾ ਬੇਰਹਿਮੀ ਨਾਲ ਕਤਲ, ਨਹਿਰ 'ਚੋਂ ਮਿਲੀ ਲਾਸ਼

By:  Lajwinder Kaur May 19th 2026 02:27 PM -- Updated: May 19th 2026 02:46 PM

ਲੁਧਿਆਣਾ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। 6 ਦਿਨ ਪਹਿਲਾਂ ਗੰਨ ਪੁਆਇੰਟ 'ਤੇ ਅਗਵਾ ਹੋਈ ਪੰਜਾਬੀ ਗਾਇਕਾ ਇੰਦਰ ਕੌਰ ਉਰਫ਼ ਯਸ਼ਇੰਦਰ ਕੌਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਇੰਦਰ ਕੌਰ ਦੀ ਲਾਸ਼ ਨੀਲੋਂ ਦੇ ਨੇੜੇ ਨਹਿਰ ਵਿੱਚੋਂ ਬਰਾਮਦ ਹੋਈ ਹੈ। ਪਰਿਵਾਰ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਦੀ ਪਛਾਣ ਕਰ ਲਈ ਹੈ। ਫਿਲਹਾਲ ਮ੍ਰਿਤਕ ਦੇਹ ਨੂੰ ਸਮਰਾਲਾ ਦੇ ਸਿਵਲ ਹਸਪਤਾਲ ਵਿੱਚ ਰਖਵਾਇਆ ਗਿਆ ਹੈ।

ਗਾਇਕਾ ਦੇ ਭਰਾ ਜੋਤਇੰਦਰ ਸਿੰਘ ਦੀ ਸ਼ਿਕਾਇਤ 'ਤੇ ਪੁਲਿਸ ਨੇ ਲੰਘੀ 15 ਮਈ ਨੂੰ ਹੀ ਮੋਗਾ ਦੇ ਰਹਿਣ ਵਾਲੇ ਸੁਖਵਿੰਦਰ ਸਿੰਘ ਉਰਫ਼ ਸੁੱਖਾ ਅਤੇ ਉਸਦੇ ਸਾਥੀ ਕਰਮਜੀਤ ਸਿੰਘ ਖ਼ਿਲਾਫ਼ ਐੱਫ.ਆਈ.ਆਰ. (FIR) ਦਰਜ ਕਰ ਲਈ ਸੀ, ਪਰ ਪਰਿਵਾਰ ਦਾ ਦੋਸ਼ ਹੈ ਕਿ ਪੁਲਿਸ ਨੇ ਸਮੇਂ ਸਿਰ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ।

ਵਿਆਹ ਤੋਂ ਇਨਕਾਰ ਕਰਨ 'ਤੇ ਦਿੱਤਾ ਵਾਰਦਾਤ ਨੂੰ ਅੰਜਾਮ

ਮ੍ਰਿਤਕਾ ਦੇ ਭਰਾ ਜੋਤਇੰਦਰ ਸਿੰਘ ਨੇ ਦੱਸਿਆ ਕਿ ਉਸਦੀ ਭੈਣ ਯਸ਼ਇੰਦਰ ਉਰਫ਼ ਇੰਦਰ ਕੌਰ 13 ਮਈ ਦੀ ਰਾਤ ਨੂੰ ਕਰੀਬ 8:30 ਵਜੇ ਆਪਣੀ ਫੋਰਡ ਫਿਗੋ ਕਾਰ ਵਿੱਚ ਘਰ ਦਾ ਰਾਸ਼ਨ (ਗਰੋਸਰੀ) ਲੈਣ ਬਾਜ਼ਾਰ ਗਈ ਸੀ। ਜਦੋਂ ਉਹ ਦੇਰ ਰਾਤ ਤੱਕ ਵਾਪਸ ਨਾ ਆਈ ਤਾਂ ਪਰਿਵਾਰ ਨੇ ਭਾਲ ਸ਼ੁਰੂ ਕੀਤੀ। ਜਾਂਚ ਦੌਰਾਨ ਪਤਾ ਲੱਗਿਆ ਕਿ ਉਸਦੀ ਦੋਸਤੀ ਮੋਗਾ ਦੇ ਪਿੰਡ ਭਲੂਰ ਦੇ ਰਹਿਣ ਵਾਲੇ ਸੁਖਵਿੰਦਰ ਸਿੰਘ ਉਰਫ਼ ਸੁੱਖਾ ਨਾਲ ਸੀ।

ਜੋਤਇੰਦਰ ਨੇ ਦੋਸ਼ ਲਾਇਆ ਕਿ ਸੁਖਵਿੰਦਰ ਸਿੰਘ ਉਸਦੀ ਭੈਣ ਨਾਲ ਵਿਆਹ ਕਰਵਾਉਣਾ ਚਾਹੁੰਦਾ ਸੀ, ਪਰ ਇੰਦਰ ਕੌਰ ਨੇ ਮਨ੍ਹਾ ਕਰ ਦਿੱਤਾ ਸੀ। ਇਸੇ ਰੰਜਿਸ਼ ਦੇ ਚਲਦਿਆਂ ਸੁਖਵਿੰਦਰ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਪਹਿਲਾਂ ਪਿਸਤੌਲ ਦੀ ਨੋਕ 'ਤੇ ਇੰਦਰ ਕੌਰ ਨੂੰ ਅਗਵਾ ਕੀਤਾ ਅਤੇ ਫਿਰ ਉਸਦਾ ਕਤਲ ਕਰਕੇ ਲਾਸ਼ ਨਹਿਰ ਵਿੱਚ ਸੁੱਟ ਦਿੱਤੀ।

ਕੈਨੇਡਾ ਤੋਂ ਕਤਲ ਕਰਨ ਆਇਆ ਸੀ ਮੁਲਜ਼ਮ!

ਪੀੜਤ ਭਰਾ ਨੇ ਇੱਕ ਹੋਰ ਵੱਡਾ ਖੁਲਾਸਾ ਕਰਦਿਆਂ ਦੱਸਿਆ ਕਿ ਸੁਖਵਿੰਦਰ ਸਿੰਘ ਖ਼ਾਸ ਤੌਰ 'ਤੇ ਉਸਦੀ ਭੈਣ ਦਾ ਕਤਲ ਕਰਨ ਲਈ ਕੈਨੇਡਾ ਤੋਂ ਪੰਜਾਬ ਆਇਆ ਸੀ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਵਾਪਸ ਕੈਨੇਡਾ ਫਰਾਰ ਹੋ ਚੁੱਕਾ ਹੈ।

ਦੂਜੇ ਪਾਸੇ, ਥਾਣਾ ਜਮਾਲਪੁਰ ਦੇ ਐੱਸ.ਐੱਚ.ਓ. (SHO) ਬਲਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਨੀਲੋਂ ਨਹਿਰ ਵਿੱਚ ਲਾਸ਼ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਪਰਿਵਾਰ ਨੂੰ ਪਛਾਣ ਲਈ ਬੁਲਾਇਆ। ਪਰਿਵਾਰ ਵੱਲੋਂ ਸ਼ਨਾਖ਼ਤ ਕੀਤੇ ਜਾਣ ਤੋਂ ਬਾਅਦ ਪੁਲਿਸ ਹੁਣ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਅਤੇ ਮੁਲਜ਼ਮਾਂ ਦੀ ਭਾਲ ਵਿੱਚ ਜੁਟ ਗਈ ਹੈ।

Related Post

ਸਰਬਸੰਮਤੀ ਨਾਲ ਚੁਣਿਆ ਗਿਆ ਦੋਰਾਹਾ ਨਗਰ ਕੌਂਸਲ ਦਾ ਪ੍ਰਧਾਨ; ਜਾਣੋ ਕਿਹੜੇ ‘ਆਪ’ ਆਗੂ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਕਟੜਾ ਸਪੈਸ਼ਲ ਟ੍ਰੇਨ 'ਚ ਵੱਡਾ ਹਾਦਸਾ: ਲੁਧਿਆਣਾ ਨੇੜੇ ਡੱਬੇ ਹੋਏ ਵੱਖ, ਯਾਤਰੀਆਂ 'ਚ ਦਹਿਸ਼ਤ
ਲੁਧਿਆਣਾ ਦੀ ਫੈਕਟਰੀ 'ਚ ਜ਼ਹਿਰੀਲੀ ਗੈਸ ਲੀਕ, ਪਿਓ-ਪੁੱਤ ਸਣੇ 3 ਦੀ ਮੌਤ; ਕਈ ਮਜ਼ਦੂਰ ਬੇਹੋਸ਼, ਭੱਜਣ ਦਾ ਵੀ ਨਹੀਂ ਮਿਲਿਆ ਮੌਕਾ…
ਰਾਏਕੋਟ 'ਚ ਚੋਣਾਂ ਦੌਰਾਨ ਖ਼ੂਨੀ ਝੜਪ: 'ਆਪ' ਤੇ ਕਾਂਗਰਸ ਵਰਕਰ ਆਹਮੋ-ਸਾਹਮਣੇ; ਤੇਜ਼ਧਾਰ ਹਥਿਆਰਾਂ ਨਾਲ ਹਮਲੇ 'ਚ ਕਾਂਗਰਸੀ ਉਮੀਦਵਾਰ ਗੰਭੀਰ ਜ਼ਖ਼ਮੀ, DMC ਰੈਫ਼ਰ
ਲੁਧਿਆਣਾ ਨਿਗਮ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਿਲਜੀਤ ਦੋਸਾਂਝ ਵੀ ਨਿਸ਼ਾਨੇ 'ਤੇ; ਈਮੇਲ ਮਿਲਣ ਤੋਂ ਬਾਅਦ ਮੱਚਿਆ ਹੜਕੰਪ
ਪੰਜਾਬ ‘ਚ ਸਾਈਬਰ ਠੱਗੀ ਦਾ ਨਵਾਂ ਤਰੀਕਾ: 'ਕਾਕਰੋਚ ਜਨਤਾ ਪਾਰਟੀ' ਦੇ ਨਾਂ 'ਤੇ ਆ ਰਿਹਾ ਲਿੰਕ, ਕਲਿੱਕ ਕਰਦਿਆਂ ਹੀ ਬੈਂਕ ਖਾਤਾ ਹੋ ਰਿਹਾ ਖਾਲੀ!

© Copyright Galactic Television & Communications Pvt. Ltd. 2026. All rights reserved.