ਮਾਲੇਰਕੋਟਲਾ ‘ਚ 'ਆਪ' ਨੂੰ ਵੱਡਾ ਸਿਆਸੀ ਹੁਲਾਰਾ: ਆਜ਼ਾਦ ਕੌਂਸਲਰਾਂ ਸਣੇ ਇਨ੍ਹਾਂ ਆਗੂਆਂ ਨੇ ਫੜ੍ਹਿਆ 'AAP' ਦਾ ਪੱਲਾ, CM ਮਾਨ ਨਾਲ ਤਸਵੀਰਾਂ ਆਈਆਂ ਸਾਹਮਣੇ

ਆਮ ਆਦਮੀ ਪਾਰਟੀ (AAP) ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਮਾਲੇਰਕੋਟਲਾ ਤੋਂ ਡਾ. ਗੁਲਜ਼ਾਰ ਮੁਹੰਮਦ ਅਤੇ ਆਜ਼ਾਦ ਤੌਰ 'ਤੇ ਜਿੱਤੇ ਤਿੰਨ ਮਿਉਂਸਿਪਲ ਕੌਂਸਲਰਾਂ ਨੇ ਆਪਣੇ ਸਾਥੀਆਂ ਸਮੇਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 'ਆਪ' ਦਾ ਪੱਲਾ ਫੜ ਲਿਆ ਹੈ।

By:  Lajwinder Kaur August 22nd 2026 06:21 PM -- Updated: August 22nd 2026 06:35 PM

ਆਮ ਆਦਮੀ ਪਾਰਟੀ (AAP) ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਮਾਲੇਰਕੋਟਲਾ ਤੋਂ ਡਾ. ਗੁਲਜ਼ਾਰ ਮੁਹੰਮਦ ਅਤੇ ਆਜ਼ਾਦ ਤੌਰ 'ਤੇ ਜਿੱਤੇ ਤਿੰਨ ਮਿਉਂਸਿਪਲ ਕੌਂਸਲਰਾਂ ਨੇ ਆਪਣੇ ਸਾਥੀਆਂ ਸਮੇਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 'ਆਪ' ਦਾ ਪੱਲਾ ਫੜ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੀਆਂ ਇਨ੍ਹਾਂ ਸਾਰੀਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕਰਵਾਇਆ।

ਪਾਰਟੀ ਆਗੂ ਰਹੇ ਮੌਜੂਦ

ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਇਕਬਾਲ ਫ਼ੌਜੀ, ਮੁਹੰਮਦ ਬਸ਼ੀਰ, ਮੁਹੰਮਦ ਹਬੀਬ, ਸੁਰੱਈਆ ਬੇਗ਼ਮ, ਮੁਹੰਮਦ ਮੁਮਤਾਜ਼ (ਤਾਜ਼), ਜ਼ਾਹਿਦਾ ਪ੍ਰਵੀਨ, ਮੁਹੰਮਦ ਅਸਲਮ (ਕਾਲ਼ਾ) ਸਮੇਤ ਕਈ ਹੋਰ ਆਗੂ ਹਾਜ਼ਰ ਸਨ। ਇਸ ਦੇ ਨਾਲ ਹੀ ਪੰਜਾਬ ਵਕਫ਼ ਬੋਰਡ ਦੇ ਚੇਅਰਮੈਨ ਮੁਹੰਮਦ ਓਵੈਸ, ਪੰਜਾਬ ਵਕਫ਼ ਬੋਰਡ ਦੇ ਮੈਂਬਰ ਸ਼ਹਿਬਾਜ਼ ਰਾਣਾ ਅਤੇ ਟ੍ਰੇਡ ਵਿੰਗ ਕਮਿਸ਼ਨ ਪੰਜਾਬ ਦੇ ਜ਼ਿਲ੍ਹਾ ਚੇਅਰਮੈਨ ਆਜ਼ਮ ਰਾਣਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਇਸ ਸ਼ਮੂਲੀਅਤ ਨਾਲ ਇਲਾਕੇ ਵਿੱਚ ਆਮ ਆਦਮੀ ਪਾਰਟੀ ਦਾ ਸੰਗਠਨ ਹੋਰ ਜ਼ਿਆਦਾ ਮਜ਼ਬੂਤ ਹੋ ਗਿਆ ਹੈ।

ਪਿਛਲੇ 4 ਸਾਲਾਂ ਵਿੱਚ ਪੰਜਾਬ ਸਰਕਾਰ ਦੇ ਮੁੱਖ ਕੰਮ ਅਤੇ ਪ੍ਰਾਪਤੀਆਂ

ਪਿਛਲੇ ਚਾਰ ਸਾਲਾਂ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਵਿਕਾਸ ਅਤੇ ਲੋਕਾਂ ਨੂੰ ਵੱਡੀਆਂ ਸਹੂਲਤਾਂ ਦੇਣ ਲਈ ਕਈ ਅਹਿਮ ਕਦਮ ਚੁੱਕੇ ਹਨ। ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ 600 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਨਾਲ ਲਗਭਗ ਸਾਰੇ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ। ਇਸ ਤੋਂ ਇਲਾਵਾ ਔਰਤਾਂ ਦੇ ਸਸ਼ਕਤੀਕਰਨ ਅਤੇ ਭਲਾਈ ਲਈ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਵਰਗੀ ਅਹਿਮ ਯੋਜਨਾ ਸ਼ੁਰੂ ਕੀਤੀ ਗਈ ਹੈ।

ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਵੱਡੇ ਸੁਧਾਰ ਕਰਦਿਆਂ 'ਆਮ ਆਦਮੀ ਕਲੀਨਿਕ' ਅਤੇ ਸ਼ਾਨਦਾਰ 'ਸਕੂਲ ਆਫ਼ ਐਮੀਨੈਂਸ' ਬਣਾਏ ਗਏ ਹਨ। ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਲੱਖਾਂ ਸਰਕਾਰੀ ਨੌਕਰੀਆਂ ਪਾਰਦਰਸ਼ੀ ਢੰਗ ਨਾਲ ਦਿੱਤੀਆਂ ਗਈਆਂ ਹਨ ਅਤੇ ਕਿਸਾਨਾਂ ਦੀ ਸਹੂਲਤ ਲਈ ਨਹਿਰੀ ਪਾਣੀ ਦੀ ਪਹੁੰਚ ਨੂੰ ਅਖ਼ੀਰਲੇ ਸਿਰੇ ਤੱਕ ਯਕੀਨੀ ਬਣਾਇਆ ਗਿਆ ਹੈ।

© Copyright Galactic Television & Communications Pvt. Ltd. 2026. All rights reserved.