ਮਾਨਸਾ ’ਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦਾ ਗੋ.ਲੀ.ਆਂ ਮਾ.ਰ ਕੇ ਕ@ਤਲ, ਮੈਡੀਕਲ ਸਟੋਰ ਮਾਲਕ ’ਤੇ ਲੱਗੇ ਦੋਸ਼

ਪੰਜਾਬ ਦੇ ਮਾਨਸਾ ਤੋਂ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਸ਼ਰੇਆਮ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਇਲਾਕੇ ਦੇ ਵਿੱਚ ਹਾਹਾਕਾਰ ਮੱਚ ਗਈ।

By:  Lajwinder Kaur October 13th 2026 11:19 AM -- Updated: October 13th 2026 12:04 PM

ਪੰਜਾਬ ਦੇ ਮਾਨਸਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ, ਮੰਗਲਵਾਰ ਸਵੇਰੇ ਇੱਕ ਮੈਡੀਕਲ ਸਟੋਰ ’ਤੇ ਹੋਏ ਵਿਵਾਦ ਦੌਰਾਨ ਉਨ੍ਹਾਂ ਨੂੰ ਗੋਲੀਆਂ ਮਾਰੀਆਂ ਗਈਆਂ। ਇਸ ਘਟਨਾ ਵਿੱਚ ਉਨ੍ਹਾਂ ਦਾ ਇੱਕ ਸਾਥੀ ਵੀ ਗੰਭੀਰ ਜ਼ਖ਼ਮੀ ਹੋ ਗਿਆ ਹੈ।

ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਭਾਰੀ ਗਿਣਤੀ ਵਿੱਚ ਪੁਲਿਸ ਫੋਰਸ ਮੌਕੇ ’ਤੇ ਪਹੁੰਚ ਗਈ। ਦੂਜੇ ਪਾਸੇ, ਪਰਵਿੰਦਰ ਝੋਟਾ ਦੇ ਸਮਰਥਕ ਵੀ ਉਨ੍ਹਾਂ ਦੇ ਘਰ ਇਕੱਠੇ ਹੋਣੇ ਸ਼ੁਰੂ ਹੋ ਗਏ।

ਨਸ਼ਾ ਵੇਚਣ ਦੇ ਮਾਮਲੇ ਨੂੰ ਲੈ ਕੇ ਹੋਇਆ ਵਿਵਾਦ

ਮੁੱਢਲੀ ਜਾਣਕਾਰੀ ਅਨੁਸਾਰ, ਪਰਵਿੰਦਰ ਸਿੰਘ ਝੋਟਾ ਇੱਕ ਮੈਡੀਕਲ ਸਟੋਰ ’ਤੇ ਪਹੁੰਚੇ ਸਨ। ਉਨ੍ਹਾਂ ਨੇ ਸਵਾਲ ਕੀਤਾ ਕਿ ਸਵੇਰੇ ਇੱਥੋਂ ਕਿਸੇ ਵਿਅਕਤੀ ਨੂੰ ਨਸ਼ਾ ਕਿਸ ਨੇ ਵੇਚਿਆ ਸੀ। ਇਸ ਗੱਲ ਨੂੰ ਲੈ ਕੇ ਉਨ੍ਹਾਂ ਦੀ ਮੈਡੀਕਲ ਸਟੋਰ ਦੇ ਮਾਲਕ ਨਾਲ ਬਹਿਸ ਹੋ ਗਈ।

ਦੋਸ਼ ਹੈ ਕਿ ਇਸੇ ਵਿਵਾਦ ਦੌਰਾਨ ਮੈਡੀਕਲ ਸਟੋਰ ਦੇ ਮਾਲਕ ਨੇ ਪਰਵਿੰਦਰ ਝੋਟਾ ’ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਇੰਨੇ ਨੇੜਿਓਂ ਮਾਰੀਆਂ ਗਈਆਂ ਕਿ ਉਹ ਉਨ੍ਹਾਂ ਦੇ ਸਰੀਰ ਨੂੰ ਪਾਰ ਕਰ ਗਈਆਂ। ਘਟਨਾ ਤੋਂ ਬਾਅਦ ਮੁਲਜ਼ਮ ਮੈਡੀਕਲ ਸਟੋਰ ਬੰਦ ਕਰਕੇ ਉੱਥੋਂ ਫ਼ਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਐੱਸ.ਐੱਸ.ਪੀ. ਵੈਭਵ ਚੌਧਰੀ ਪੁਲਿਸ ਫ਼ੋਰਸ ਸਮੇਤ ਮੌਕੇ 'ਤੇ ਪਹੁੰਚੇ ਅਤੇ ਜਲਦੀ ਹੀ ਮੁਲਜ਼ਮ ਨੂੰ ਫੜਨ ਦੀ ਗੱਲ ਕਹੀ। ਦੂਜੇ ਪਾਸੇ, ਝੋਟਾ ਦੇ ਸਮਰਥਕ ਉਨ੍ਹਾਂ ਦੇ ਘਰ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ ਅਤੇ ਉਨ੍ਹਾਂ ਨੇ ਸ਼ਹਿਰ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ।

ਲੰਬੇ ਸਮੇਂ ਤੋਂ ਨਸ਼ਿਆਂ ਖ਼ਿਲਾਫ਼ ਚਲਾ ਰਹੇ ਸਨ ਮੁਹਿੰਮ

ਪਰਵਿੰਦਰ ਸਿੰਘ ਝੋਟਾ ਮਾਨਸਾ ਵਿੱਚ ਲੰਬੇ ਸਮੇਂ ਤੋਂ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰ ਰਹੇ ਸਨ। ਉਹ ਨਸ਼ਾ ਵੇਚਣ ਵਾਲਿਆਂ ਨੂੰ ਰੋਕਣ ਦੇ ਨਾਲ-ਨਾਲ ਅਜਿਹੇ ਲੋਕਾਂ ਨੂੰ ਫੜਨ ਦੀਆਂ ਕੋਸ਼ਿਸ਼ਾਂ ਵੀ ਕਰਦੇ ਸਨ।

ਇਸ ਮੁੱਦੇ ਨੂੰ ਲੈ ਕੇ ਉਨ੍ਹਾਂ ਦੇ ਕਈ ਵਾਰ ਝਗੜੇ ਵੀ ਹੋ ਚੁੱਕੇ ਸਨ। ਦੱਸਿਆ ਜਾਂਦਾ ਹੈ ਕਿ ਉਨ੍ਹਾਂ ਦੀ ਪਹਿਲਕਦਮੀ ’ਤੇ ਕਈ ਪਿੰਡਾਂ ਦੀਆਂ ਪੰਚਾਇਤਾਂ ਨੇ ਨਸ਼ਿਆਂ ਖ਼ਿਲਾਫ਼ ਮਤੇ ਵੀ ਪਾਸ ਕੀਤੇ ਸਨ।

ਪਰਵਿੰਦਰ ਝੋਟਾ ਦੇ ਕਤਲ ਤੋਂ ਬਾਅਦ ਇਲਾਕੇ ਵਿੱਚ ਚਿੰਤਾ ਦਾ ਮਾਹੌਲ ਹੈ। ਪੁਲਿਸ ਵੱਲੋਂ ਘਟਨਾ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।


© Copyright Galactic Television & Communications Pvt. Ltd. 2026. All rights reserved.