ਪੰਜਾਬ ਦੀ ਸਿਆਸਤ 'ਚ ਸੋਗ ਦੀ ਲਹਿਰ: 'ਆਪ' ਵਿਧਾਇਕ ਦੇ ਘਰ ਪਸਰਿਆ ਮਾਤਮ, ਵੱਡੇ ਭਰਾ ਦਾ ਹੋਇਆ ਦੇਹਾਂਤ

ਮੋਗਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਵੱਡੇ ਭਰਾ ਗੁਰਪ੍ਰੀਤ ਸਿੰਘ ਬਿਲਾਸਪੁਰ ਦਾ ਮੰਗਲਵਾਰ ਰਾਤ ਨੂੰ ਦੇਹਾਂਤ ਹੋ ਗਿਆ।

By:  Lajwinder Kaur November 25th 2026 01:53 PM -- Updated: November 25th 2026 01:58 PM

ਮੋਗਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਵੱਡੇ ਭਰਾ ਗੁਰਪ੍ਰੀਤ ਸਿੰਘ ਬਿਲਾਸਪੁਰ ਦਾ ਮੰਗਲਵਾਰ ਰਾਤ ਨੂੰ ਦੇਹਾਂਤ ਹੋ ਗਿਆ।

ਇਸ ਵਜ੍ਹਾ ਕਰਕੇ ਹੋਇਆ ਅਕਾਲ ਚਲਾਣਾ

ਜਾਣਕਾਰੀ ਅਨੁਸਾਰ, ਗੁਰਪ੍ਰੀਤ ਸਿੰਘ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਦੀਨਾ ਸਾਹਿਬ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਬਿਲਾਸਪੁਰ ਦਾ ਅੰਤਿਮ ਸੰਸਕਾਰ ਅੱਜ (ਬੁੱਧਵਾਰ) ਬਾਅਦ ਦੁਪਹਿਰ 2 ਵਜੇ ਉਨ੍ਹਾਂ ਦੇ ਜੱਦੀ ਪਿੰਡ ਬਿਲਾਸਪੁਰ ਵਿਖੇ ਕੀਤਾ ਜਾਵੇਗਾ।

ਕਲਾ, ਸਾਹਿਤ ਅਤੇ ਪੱਤਰਕਾਰੀ ਜਗਤ ਨਾਲ ਸੀ ਗੂੜ੍ਹਾ ਨਾਤਾ

ਗੁਰਪ੍ਰੀਤ ਸਿੰਘ ਬਿਲਾਸਪੁਰ ਕਲਾ ਅਤੇ ਸਾਹਿਤ ਜਗਤ ਵਿੱਚ ਕਾਫ਼ੀ ਸਰਗਰਮ ਸ਼ਖ਼ਸੀਅਤ ਸਨ। ਉਹ ਲੰਬੇ ਸਮੇਂ ਤੋਂ ਥੀਏਟਰ (ਰੰਗਮੰਚ) ਨਾਲ ਜੁੜੇ ਹੋਏ ਸਨ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਕੁਝ ਸਮੇਂ ਲਈ ਪੱਤਰਕਾਰ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾਈਆਂ ਸਨ।

ਸਿਆਸੀ ਅਤੇ ਸਮਾਜਿਕ ਹਲਕਿਆਂ ਵੱਲੋਂ ਦੁੱਖ ਦਾ ਪ੍ਰਗਟਾਵਾ

ਗੁਰਪ੍ਰੀਤ ਸਿੰਘ ਬਿਲਾਸਪੁਰ ਦੇ ਬੇਵਕਤ ਵਿਛੋੜੇ 'ਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਸਾਹਿਤਕਾਰਾਂ ਅਤੇ ਸਮਾਜਿਕ ਸੰਗਠਨਾਂ ਦੇ ਨੁਮਾਇੰਦਿਆਂ ਨੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਸਮੂਹ ਦੁਖੀ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ ਹੈ।

© Copyright Galactic Television & Communications Pvt. Ltd. 2026. All rights reserved.