ਬੰਗਾਲ ਦੀ ਸਿਆਸਤ 'ਚ ਵੱਡਾ ਭੂਚਾਲ! ਮਮਤਾ ਬੈਨਰਜੀ ਨੂੰ ਇੱਕ ਹੋਰ ਵੱਡਾ ਝਟਕਾ: TMC ਪ੍ਰਧਾਨ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

By:  Lajwinder Kaur July 4th 2026 02:11 PM -- Updated: July 4th 2026 03:01 PM

ਵਿਧਾਨ ਸਭਾ ਚੋਣਾਂ ਵਿੱਚ ਮਿਲੀ ਹਾਰ ਤੋਂ ਬਾਅਦ ਪਹਿਲਾਂ ਹੀ ਸੰਕਟ ਦਾ ਸਾਹਮਣਾ ਕਰ ਰਹੀ ਤ੍ਰਿਣਮੂਲ ਕਾਂਗਰਸ (TMC) ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਮੁੱਖ ਮੰਤਰੀ ਮਮਤਾ ਬੈਨਰਜੀ ਦੀ ਬੇਹੱਦ ਕਰੀਬੀ ਅਤੇ ਟੀਐਮਸੀ ਦੀ 'ਸੱਜਾ ਹੱਥ' ਮੰਨੀ ਜਾਣ ਵਾਲੀ ਚੰਦ੍ਰਿਮਾ ਭੱਟਾਚਾਰੀਆ ਨੇ ਪਾਰਟੀ ਦੇ ਸਾਰੇ ਸੰਗਠਨਾਤਮਕ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਅਸਤੀਫ਼ੇ ਨੇ ਪਾਰਟੀ ਦੇ ਅੰਦਰੂਨੀ ਹਾਲਾਤਾਂ ਨੂੰ ਲੈ ਕੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ।

ਉਨ੍ਹਾਂ ਨੇ ਮਮਤਾ ਬੈਨਰਜੀ ਨੂੰ ਪੱਤਰ ਲਿਖ ਕੇ ਨਾ ਸਿਰਫ਼ ਸੂਬਾ ਪ੍ਰਧਾਨ ਦਾ ਅਹੁਦਾ ਛੱਡ ਦਿੱਤਾ ਹੈ, ਸਗੋਂ ਪਾਰਟੀ ਅਤੇ ਇਸ ਨਾਲ ਜੁੜੀ ਹੋਈ ਆਪਣੀ ਹਰ ਤਰ੍ਹਾਂ ਦੀ ਜ਼ਿੰਮੇਵਾਰੀ ਤੋਂ ਵੀ ਖੁਦ ਨੂੰ ਵੱਖ ਕਰ ਲਿਆ ਹੈ।

ਵੱਡਾ ਸਿਆਸੀ ਝਟਕਾ

ਟੀਐਮਸੀ ਵਿੱਚ ਚੱਲ ਰਹੀ ਇਸ ਉਥਲ-ਪੁਥਲ ਦੇ ਵਿਚਕਾਰ, ਮਮਤਾ ਬੈਨਰਜੀ ਦੀਆਂ ਸਭ ਤੋਂ ਭਰੋਸੇਮੰਦ ਸਹਿਯੋਗੀਆਂ ਵਿੱਚੋਂ ਇੱਕ ਚੰਦ੍ਰਿਮਾ ਭੱਟਾਚਾਰੀਆ ਦਾ ਇਸ ਤਰ੍ਹਾਂ ਅਚਾਨਕ ਪਾਰਟੀ ਛੱਡਣਾ ਟੀਐਮਸੀ ਲਈ ਇੱਕ ਬਹੁਤ ਵੱਡਾ ਸਿਆਸੀ ਝਟਕਾ ਮੰਨਿਆ ਜਾ ਰਿਹਾ ਹੈ। ਉਨ੍ਹਾਂ ਦੇ ਇਸ ਕਦਮ ਨਾਲ ਪਾਰਟੀ ਦੀ ਸਿਆਸੀ ਸਥਿਤੀ ਹੋਰ ਵੀ ਕਮਜ਼ੋਰ ਹੁੰਦੀ ਨਜ਼ਰ ਆ ਰਹੀ ਹੈ।

ਸਾਈਨਿੰਗ ਅਥਾਰਟੀ ਵਾਲੀ ਵੀ ਜ਼ਿੰਮੇਵਾਰੀ ਛੱਡੀ

ਆਪਣੇ ਪੱਤਰ ਵਿੱਚ ਉਨ੍ਹਾਂ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਆਲ ਇੰਡੀਆ ਤ੍ਰਿਣਮੂਲ ਕਾਂਗਰਸ ਅਤੇ ਇਸ ਨਾਲ ਜੁੜੇ ਹੋਰ ਸੰਗਠਨਾਂ ਦੇ ਵੱਖ-ਵੱਖ ਬੈਂਕ ਖਾਤਿਆਂ ਵਿੱਚ 'ਸਾਈਨਿੰਗ ਅਥਾਰਟੀ' (Authorized Signatory) ਵਜੋਂ ਆਪਣੀ ਜ਼ਿੰਮੇਵਾਰੀ ਵੀ ਵਾਪਸ ਲੈ ਰਹੀ ਹੈ। ਯਾਨੀ ਕਿ ਹੁਣ ਉਨ੍ਹਾਂ ਕੋਲ ਪਾਰਟੀ ਦੇ ਵਿੱਤੀ ਲੈਣ-ਦੇਣ ਨਾਲ ਸਬੰਧਤ ਕੋਈ ਵੀ ਅਧਿਕਾਰ ਨਹੀਂ ਰਹੇਗਾ।

ਪਾਰਟੀ ਦਾ ਇੱਕ ਮਜ਼ਬੂਤ ਚਿਹਰਾ ਸੀ ਚੰਦ੍ਰਿਮਾ 

ਚੰਦ੍ਰਿਮਾ ਭੱਟਾਚਾਰੀਆ ਲੰਬੇ ਸਮੇਂ ਤੋਂ ਤ੍ਰਿਣਮੂਲ ਕਾਂਗਰਸ ਦਾ ਇੱਕ ਮਜ਼ਬੂਤ ਚਿਹਰਾ ਰਹੀਆਂ ਹਨ ਅਤੇ ਸਰਕਾਰ ਤੋਂ ਲੈ ਕੇ ਸੰਗਠਨ ਤੱਕ ਉਨ੍ਹਾਂ ਦੀ ਮਜ਼ਬੂਤ ਪਕੜ ਮੰਨੀ ਜਾਂਦੀ ਰਹੀ ਹੈ। ਫਿਲਹਾਲ ਇਸ ਮਾਮਲੇ 'ਤੇ ਤ੍ਰਿਣਮੂਲ ਕਾਂਗਰਸ ਜਾਂ ਮਮਤਾ ਬੈਨਰਜੀ ਵੱਲੋਂ ਕੋਈ ਅਧਿਕਾਰਤ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ, ਪਰ ਇਸ ਘਟਨਾਕ੍ਰਮ ਨੇ ਬੰਗਾਲ ਦੀ ਸਿਆਸਤ ਵਿੱਚ ਅਚਾਨਕ ਹਲਚਲ ਪੈਦਾ ਕਰ ਦਿੱਤੀ ਹੈ।


Related Post

ਸਰਕਾਰ ਦਾ ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਤੇ 53 RAS ਅਧਿਕਾਰੀਆਂ ਦੇ ਤਬਾਦਲੇ, 14 ਟ੍ਰੇਨੀ IAS ਦੀ ਵੀ ਪੋਸਟਿੰਗ
CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨਾਲ ਮੱਚਿਆ ਹੜਕੰਪ; ਸੁਰੱਖਿਆ ਏਜੰਸੀਆਂ ‘ਚ ਮੱਚੀ ਖਲਬਲੀ, ਧਮਕੀ ਦੇਣ ਵਾਲਾ ਦੋਸ਼ੀ ਕਾਬੂ…, ਜਾਣੋ ਪੂਰਾ ਮਾਮਲਾ!
BJP ਵੱਲੋਂ ਵੱਡਾ ਐਕਸ਼ਨ: ਨਿਤਿਨ ਨਬੀਨ ਦੀ ਨਵੀਂ ਟੀਮ ਦਾ ਐਲਾਨ! ਪੰਜਾਬ ਦੇ ਦੋ ਸੀਨੀਅਰ ਨੇਤਾਵਾਂ ਸਣੇ ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਪੁੱਤਰ ਦੀ ਗੋਲੀਆਂ ਮਾਰ ਕੇ ਹੱਤਿਆ, ਸਿਆਸੀ ਗਲਿਆਰਿਆਂ ‘ਚ ਛਾਇਆ ਮਾਤਮ, ਪ੍ਰਸ਼ਾਸ਼ਨ ‘ਚ ਮੱਚਿਆ ਹੜਕੰਪ…
ਲਾਲ ਕਿਲ੍ਹੇ ਤੋਂ PM ਮੋਦੀ ਦਾ ਵੱਡਾ ਐਲਾਨ, ਦੇਸ਼ ਭਰ ‘ਚ ਬਣਾਈਆਂ ਜਾਣਗੀਆਂ 6 ਕਰੋੜ ਲੱਖਪਤੀ ਦੀਦੀ
ਗੁਰਬਾਣੀ ਲਾਈਵ ਪ੍ਰਸਾਰਣ ਮਾਮਲਾ: ਦਿੱਲੀ ਹਾਈ ਕੋਰਟ ਨੇ GTC ਪੰਜਾਬੀ ’ਤੇ ਤੁਰੰਤ ਰੋਕ ਲਗਾਉਣ ਤੋਂ ਕੀਤਾ ਇਨਕਾਰ, 23 ਸਤੰਬਰ ਨੂੰ ਹੋਵੇਗੀ ਅਗਲੀ ਸੁਣਵਾਈ

© Copyright Galactic Television & Communications Pvt. Ltd. 2026. All rights reserved.