ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਜੰਤਰ-ਮੰਤਰ 'ਤੇ ਜਸ਼ਨ: ਅਭਿਜੀਤ ਦੀਪਕੇ ਬੋਲੇ- ‘ਝੁਕਤੀ ਹੈ ਦੁਨੀਆ,ਝੁਕਾਣੇ ਵਾਲਾ ਚਾਹੀਏ’
ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਜੰਤਰ-ਮੰਤਰ ਵਿਖੇ ਵਿਦਿਆਰਥੀਆਂ ਨੇ ਜ਼ੋਰਦਾਰ ਜਸ਼ਨ ਮਨਾਏ। ਇਸ ਮੁੱਤੇ 'ਤੇ 'ਕਾਕਰੋਚ ਜਨਤਾ ਪਾਰਟੀ' ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਕਿਹਾ ਕਿ ਉਨ੍ਹਾਂ ਨੇ ਸਰਕਾਰ ਨੂੰ ਝੁਕਾ ਕੇ ਦਿਖਾ ਦਿੱਤਾ ਹੈ ਕਿਉਂਕਿ "ਝੁਕਤੀ ਹੈ ਦੁਨੀਆ, ਝੁਕਾਣੇ ਵਾਲਾ ਚਾਹੀਏ।"
ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੀਂ ਦਿੱਲੀ ਦੇ ਜੰਤਰ-ਮੰਤਰ ਵਿਖੇ ਵਿਦਿਆਰਥੀਆਂ ਅਤੇ ਨੌਜਵਾਨਾਂ ਵੱਲੋਂ ਜ਼ੋਰਦਾਰ ਜਸ਼ਨ ਦੀ ਲਹਿਰ ਦੌੜ ਪਈ ਹੈ। ਇਸ ਮੌਕੇ 'ਕਾਕਰੋਚ ਜਨਤਾ ਪਾਰਟੀ' (CJP) ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਆਗੂਆਂ, ਵਰਕਰਾਂ ਤੇ ਪ੍ਰਦਰਸ਼ਨ ਚ ਸ਼ਾਮਿਲ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਕਰ ਦਿਖਾਇਆ ਹੈ।
ਉਨ੍ਹਾਂ ਸਰਕਾਰ ਨੂੰ ਘੇਰਦਿਆਂ ਕਿਹਾ, "ਜਿਹੜੇ ਲੋਕ ਇਹ ਕਹਿੰਦੇ ਸਨ ਕਿ ਇਸ ਸਰਕਾਰ ਵਿੱਚ ਅਸਤੀਫ਼ੇ ਨਹੀਂ ਹੁੰਦੇ, ਅਸੀਂ ਉਨ੍ਹਾਂ ਨੂੰ ਇਹ ਕਹਿਣਾ ਚਾਹੁੰਦੇ ਹਾਂ ਕਿ 'ਝੁਕਤੀ ਹੈ ਦੁਨੀਆ, ਝੁਕਾਣੇ ਵਾਲਾ ਚਾਹੀਏ'।"
ਇਸ ਇਤਿਹਾਸਕ ਪਲਾਂ ਦੌਰਾਨ 'ਕਾਕਰੋਚ ਪਾਰਟੀ' ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ 'ਐਕਸ' (X) ਉੱਤੇ ਵੀ ਪੋਸਟ ਸਾਂਝੀ ਕੀਤੀ ਗਈ, ਜਿਸ ਵਿੱਚ ਲਿਖਿਆ ਗਿਆ— "Cockroaches won.. Democracy won!"
ਇਸ ਜਿੱਤ ਨੂੰ ਦੇਸ਼ ਦੇ ਨੌਜਵਾਨਾਂ ਅਤੇ ਵਿਦਿਆਰਥੀ ਏਕਤਾ ਦੀ ਵੱਡੀ ਜਿੱਤ ਵਜੋਂ ਵੇਖਿਆ ਜਾ ਰਿਹਾ ਹੈ। Jai Hind!
ਦੱਸ ਦਈਏ ਕੁੱਝ ਸਮੇਂ ਪਹਿਲਾਂ ਹੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ। ਉਨ੍ਹਾਂ ਨੇ ਐਕਸ ਉੱਤੇ ਪੋਸਟ ਕਰਕੇ ਦੱਸਿਆ ਹੈ ਕਿ ਉਨ੍ਹਾਂ ਨੇ ਆਪਣਾ ਅਸਤੀਫ਼ਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭੇਜ ਦਿੱਤਾ ਹੈ। NEET-UG ਪ੍ਰੀਖਿਆ ਵਿੱਚ ਹੋਈਆਂ ਗੜਬੜੀਆਂ ਨੂੰ ਲੈ ਕੇ ਦੇਸ਼ ਭਰ ਵਿੱਚ ਚੱਲ ਰਹੇ ਵਿਵਾਦ ਅਤੇ ਜੰਤਰ-ਮੰਤਰ 'ਤੇ ਜਾਰੀ ਵਿਦਿਆਰਥੀ ਅੰਦੋਲਨ ਦੇ ਮੱਦੇਨਜ਼ਰ ਉਨ੍ਹਾਂ ਨੇ ਇਹ ਅਹਿਮ ਫ਼ੈਸਲਾ ਲਿਆ ਹੈ।