ਸਿਆਸੀ ਗਲਿਆਰਿਆਂ 'ਚ ਮੱਚੀ ਤਰਥੱਲੀ! ਸੁਖਜਿੰਦਰ ਰੰਧਾਵਾ ਅਤੇ ਚਰਨਜੀਤ ਚੰਨੀ ਸਮੇਤ ਕਈ ਆਗੂ ਹਿਰਾਸਤ 'ਚ, ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਇਆ ਪ੍ਰਦਰਸ਼ਨ

ਕੇਂਦਰੀ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ਨੇੜੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਏ ਇਸ ਪ੍ਰਦਰਸ਼ਨ ਚ ਪੰਜਾਬ ਸਣੇ ਕਈ ਸੂਬਿਆਂ ਦੇ ਨਾਮੀ ਕਾਂਗਰਸੀ ਲੀਡਰ ਸ਼ਾਮਿਲ ਹੋਏ।

By:  Lajwinder Kaur July 21st 2026 04:14 PM -- Updated: July 21st 2026 04:42 PM

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਲੋਕ ਸਭਾ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਵਾਡਰਾ, ਕੇਸੀ ਵੇਣੂਗੋਪਾਲ, ਪਵਨ ਖੇੜਾ ਸਮੇਤ ਕਈ ਸੀਨੀਅਰ ਨੇਤਾਵਾਂ ਨੇ ਲੋਕ ਕਲਿਆਣ ਮਾਰਗ 'ਤੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ ਕੀਤਾ। ਉਨ੍ਹਾਂ ਨੌਜਵਾਨ ਵਿਦਿਆਰਥੀਆਂ ’ਤੇ ਹੋਏ ਕਥਿਤ ਅੱਤਿਆਚਾਰਾਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕੀਤੀ।

ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਏ ਇਸ ਪ੍ਰਦਰਸ਼ਨ 'ਚ ਪੰਜਾਬ ਸਣੇ ਕਈ ਸੂਬਿਆਂ ਦੇ ਨਾਮੀ ਕਾਂਗਰਸੀ ਲੀਡਰ ਸ਼ਾਮਿਲ ਹੋਏ। ਪ੍ਰਦਰਸ਼ਨ ਦੌਰਾਨ ਉਸ ਸਮੇਂ ਸਿਆਸੀ ਗਲਿਆਰਿਆਂ ਵਿੱਚ ਭਾਰੀ ਹੜਕੰਪ ਮੱਚ ਗਿਆ, ਜਦੋਂ ਦਿੱਲੀ ਪੁਲਿਸ ਨੇ ਕਾਂਗਰਸ ਦੇ ਕਈ ਵੱਡੇ ਸੰਸਦ ਮੈਂਬਰਾਂ ਅਤੇ ਦਿੱਗਜ ਲੀਡਰਾਂ ਨੂੰ ਹਿਰਾਸਤ (ਡਿਟੇਨ) ਵਿੱਚ ਲੈ ਲਿਆ।

ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਵਿਰੋਧ

ਕਾਂਗਰਸੀ ਆਗੂਆਂ ਅਤੇ ਸੰਸਦ ਮੈਂਬਰਾਂ ਵੱਲੋਂ ਕੇਂਦਰੀ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਇਹ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।

ਸੁਖਜਿੰਦਰ ਰੰਧਾਵਾ ਅਤੇ ਚਰਨਜੀਤ ਚੰਨੀ ਸਮੇਤ ਕਈ ਲੀਡਰ ਹਿਰਾਸਤ 'ਚ

ਪ੍ਰਦਰਸ਼ਨ ਦੌਰਾਨ ਸੁਰੱਖਿਆ ਕਰਮਚਾਰੀਆਂ ਨੇ ਸਖ਼ਤ ਕਦਮ ਚੁੱਕਦਿਆਂ ਕਈ ਕਾਂਗਰਸੀ ਸੰਸਦਾਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਦੌਰਾਨ ਪੰਜਾਬ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਪੁਲਿਸ ਵੱਲੋਂ ਡਿਟੇਨ ਕੀਤੇ ਜਾਣ ਦੀ ਸੂਚਨਾ ਹੈ। ਪੁਲਿਸ ਦੀ ਇਸ ਕਾਰਵਾਈ ਨਾਲ ਮੌਕੇ 'ਤੇ ਸਿਆਸੀ ਗਰਮੀ ਕਾਫ਼ੀ ਵਧ ਗਈ ਹੈ।


Related Post

ਸਿਆਸਤ ‘ਚ ਵੱਡਾ ਧਮਾਕਾ! ਨਾਮੀ ਵਿਧਾਇਕ ਘਰੋਂ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ ਹੈ ਕੀ?
ਕਾਕਰੋਚ ਜਨਤਾ ਪਾਰਟੀ ਦਾ ਦਾਅਵਾ; ਦਿੱਲੀ ਪੁਲਿਸ ਨੇ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ 'ਚ, ਹਾਲਾਂਕਿ ਪੁਲਿਸ ਨੇ ਕੀਤਾ ਇਨਕਾਰ
ਸੰਸਦ ਤੱਕ ਪਹੁੰਚੇ CJP ਪ੍ਰਦਰਸ਼ਨਕਾਰੀ, ਪੁਲਿਸ ਨੇ ਲਾਠੀਚਾਰਜ ਦੀ ਵਰਤੋਂ ਸਣੇ ਸੁੱਟੇ ਹੰਝੂ ਗੈਸ ਦੇ ਗੋਲੇ, ਜਾਣੋ ਕਿਸ ਵਜ੍ਹਾ ਕਰਕੇ ਦਿਪਕੇ ਨੇ ਤੋੜਿਆ ਅਨਸ਼ਨ
ਸੰਸਦ ਮਾਰਚ ਸ਼ੁਰੂ ਹੁੰਦੇ ਹੀ ਪੁਲਿਸ ਦਾ ਲਾਠੀਚਾਰਜ, ਜੰਤਰ-ਮੰਤਰ 'ਤੇ ਝੜਪ ਤੋਂ ਬਾਅਦ ਆਰ.ਪੀ.ਐੱਫ. ਦਾ ਐਕਸ਼ਨ, ਕਈ ਪ੍ਰਦਰਸ਼ਨਕਾਰੀ ਹੋਏ ਜ਼ਖਮੀ...
ਸੋਨਮ ਵਾਂਗਚੁਕ ਨੂੰ ਜੰਤਰ-ਮੰਤਰ ਤੋਂ ਹਟਾਏ ਜਾਣ ਤੋਂ ਬਾਅਦ CJP ਚੀਫ਼ ਅਭਿਜੀਤ ਦੀਪਕੇ ਦੀਆਂ ਅੱਖਾਂ ਤੋਂ ਝਲਕੇ ਹੰਝੂ, ਹੁਣ ਖੁਦ ਬੈਠੇ ਭੁੱਖ ਹੜਤਾਲ ‘ਤੇ
ਜੰਤਰ-ਮੰਤਰ 'ਤੇ ਤੜਕੇ-ਤੜਕੇ ਪੁਲਿਸ ਦਾ ਵੱਡਾ ਐਕਸ਼ਨ! Sonam Wangchuk ਨੂੰ ਚੁੱਕ ਕੇ ਹਸਪਤਾਲ ਲੈ ਗਈ ਪੁਲਿਸ, ਪ੍ਰਦਰਸ਼ਨਕਾਰੀਆਂ ਨੇ ਜਤਾਇਆ ਰੋਸ

© Copyright Galactic Television & Communications Pvt. Ltd. 2026. All rights reserved.