CJP ਦੀ ‘Lehra Do Tiranga’ ਰੈਲੀ ਤੋਂ ਪਹਿਲਾਂ ਕਨਾਟ ਪਲੇਸ ਛਾਉਣੀ ’ਚ ਤਬਦੀਲ, ਸੈਂਟਰਲ ਪਾਰਕ ਬੰਦ, ਦੀਪਕੇ ਨੂੰ ਨੋਟਿਸ...

ਦਿੱਲੀ ਵਿੱਚ ਕੌਕਰੋਚ ਜਨਤਾ ਪਾਰਟੀ (CJP) ਦੀ ‘ਲਹਿਰਾ ਦੋ ਤਿਰੰਗਾ’ ਰੈਲੀ ਤੋਂ ਪਹਿਲਾਂ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਕਨਾਟ ਪਲੇਸ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਅਤੇ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਸੈਂਟਰਲ ਪਾਰਕ ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਪੂਰੇ ਇਲਾਕੇ ’ਤੇ ਸੀਸੀਟੀਵੀ ਕੈਮਰਿਆਂ ਰਾਹੀਂ ਨਜ਼ਰ ਰੱਖੀ ਜਾ ਰਹੀ ਹੈ।

By:  Lajwinder Kaur October 16th 2026 04:30 PM -- Updated: October 16th 2026 04:37 PM

ਦਿੱਲੀ ਵਿੱਚ ਕੌਕਰੋਚ ਜਨਤਾ ਪਾਰਟੀ (CJP) ਦੀ ‘ਲਹਿਰਾ ਦੋ ਤਿਰੰਗਾ’ ਰੈਲੀ ਤੋਂ ਪਹਿਲਾਂ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਕਨਾਟ ਪਲੇਸ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਅਤੇ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਸੈਂਟਰਲ ਪਾਰਕ ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਪੂਰੇ ਇਲਾਕੇ ’ਤੇ ਸੀਸੀਟੀਵੀ ਕੈਮਰਿਆਂ ਰਾਹੀਂ ਨਜ਼ਰ ਰੱਖੀ ਜਾ ਰਹੀ ਹੈ।

ਪਾਰਟੀ ਨੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਮ 5 ਵਜੇ ਕਨਾਟ ਪਲੇਸ ਦੇ ਸੈਂਟਰਲ ਪਾਰਕ ਵਿੱਚ ਪਹੁੰਚਣ ਲਈ ਕਿਹਾ ਹੈ। ਰੈਲੀ ਤੋਂ ਪਹਿਲਾਂ ਦਿੱਲੀ ਵਿੱਚ 28 ਹਜ਼ਾਰ ਤੋਂ ਵੱਧ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਸ ਕਾਰਨ ਕਨਾਟ ਪਲੇਸ ਦੇ ਆਲੇ-ਦੁਆਲੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

CJP ਦੇ ਸੰਸਥਾਪਕ ਨੂੰ ਪੁਲਿਸ ਨੇ ਦਿੱਤਾ ਨੋਟਿਸ

ਇਸ ਤੋਂ ਪਹਿਲਾਂ ਦਿੱਲੀ ਪੁਲਿਸ ਝੰਡੇਵਾਲਾਨ ਸਥਿਤ ਉਸ ਬੰਗਲੇ ਵਿੱਚ ਪਹੁੰਚੀ, ਜਿੱਥੇ CJP ਦੇ ਸੰਸਥਾਪਕ ਅਭਿਜੀਤ ਦੀਪਕੇ ਰੁਕੇ ਹੋਏ ਹਨ। ਪੁਲਿਸ ਨੇ ਉਨ੍ਹਾਂ ਨੂੰ ਪ੍ਰਦਰਸ਼ਨ ਨਾ ਕਰਨ ਸਬੰਧੀ ਨੋਟਿਸ ਦਿੱਤਾ।

ਇਸ ਦੌਰਾਨ ਅਭਿਜੀਤ ਦੀਪਕੇ ਦੀ ਪੁਲਿਸ ਨਾਲ ਬਹਿਸ ਵੀ ਹੋ ਗਈ। ਉਨ੍ਹਾਂ ਨੇ ਕਿਹਾ ਕਿ ਇਹ ਕੋਈ ਰੈਲੀ ਜਾਂ ਪ੍ਰਦਰਸ਼ਨ ਨਹੀਂ ਹੈ। ਉਹ ਸਿਰਫ਼ ਸੈਂਟਰਲ ਪਾਰਕ ਵਿੱਚ ਜਾ ਕੇ ਤਿਰੰਗਾ ਲਹਿਰਾਉਣਾ ਚਾਹੁੰਦੇ ਹਨ।

ਗ੍ਰਿਫ਼ਤਾਰੀ ਦਾ ਖਦਸ਼ਾ ਵੀ ਜਤਾਇਆ

ਅਭਿਜੀਤ ਦੀਪਕੇ ਨੇ ਵੀਰਵਾਰ ਰਾਤ ਨੂੰ ਪ੍ਰੈੱਸ ਕਾਨਫਰੰਸ ਕਰਕੇ ਆਪਣੀ ਗ੍ਰਿਫ਼ਤਾਰੀ ਦਾ ਖਦਸ਼ਾ ਜਤਾਇਆ ਸੀ। ਰਿਪੋਰਟ ਮੁਤਾਬਕ, ਪੁਲਿਸ ਵੱਲੋਂ ਉਨ੍ਹਾਂ ਨੂੰ ਹਿਰਾਸਤ ਵਿੱਚ ਵੀ ਲਿਆ ਜਾ ਸਕਦਾ ਹੈ।

CJP ਦੇ ਪ੍ਰਦਰਸ਼ਨ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਕਨਾਟ ਪਲੇਸ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਸੈਂਟਰਲ ਪਾਰਕ ਬੰਦ ਹੋਣ ਕਾਰਨ ਆਮ ਲੋਕਾਂ ਦੀ ਉੱਥੇ ਆਵਾਜਾਈ ਵੀ ਰੋਕ ਦਿੱਤੀ ਗਈ ਹੈ।

© Copyright Galactic Television & Communications Pvt. Ltd. 2026. All rights reserved.