CJP ਦੇ ਪ੍ਰਦਰਸ਼ਨ ਤੋਂ ਪਹਿਲਾਂ ਯੂਟਿਊਬਰ ਧਰੁਵ ਰਾਠੀ ਹਿਰਾਸਤ ’ਚ, 150 ਲੋਕਾਂ ਨੂੰ ਪੁਲਿਸ ਨੇ ਚੁੱਕਿਆ; ਦਿੱਲੀ-ਗੁਰੂਗ੍ਰਾਮ ਸਮੇਤ 3 ਬਾਰਡਰਾਂ ’ਤੇ ਨਾਕੇਬੰਦੀ, 32 ਟ੍ਰੇਨਾਂ ਰੱਦ
ਕਾਕਰੋਚ ਜਨਤਾ ਪਾਰਟੀ (CJP) ਵੱਲੋਂ ਸ਼ਨੀਵਾਰ ਨੂੰ ਦਿੱਲੀ ਦੇ ਜੰਤਰ-ਮੰਤਰ 'ਤੇ ਦਿੱਤੇ ਗਏ ਪ੍ਰਦਰਸ਼ਨ ਦੇ ਸੱਦੇ ਨੂੰ ਦੇਖਦਿਆਂ ਦਿੱਲੀ ਅਤੇ ਹਰਿਆਣਾ ਦੇ ਸਰਹੱਦੀ ਖੇਤਰਾਂ ਵਿੱਚ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ। ਰਾਤ ਨੂੰ ਹੀ ਗੁਰੂਗ੍ਰਾਮ 'ਚ ਹਰਿਆਣਾ-ਦਿੱਲੀ ਬਾਰਡਰਾਂ ਨੂੰ ਸੀਲ ਕਰ ਦਿੱਤਾ ਗਿਆ ਸੀ, ਜਦੋਂ ਕਿ ਸਵੇਰੇ ਅੱਠ ਵਜੇ ਸਥਿਤੀ ਸੁਖਾਵੀਂ ਦੇਖਦਿਆਂ ਬੈਰੀਕੇਡ ਹਟਾ ਦਿੱਤੇ ਗਏ
ਕਾਕਰੋਚ ਜਨਤਾ ਪਾਰਟੀ (CJP) ਵੱਲੋਂ ਸ਼ਨੀਵਾਰ ਨੂੰ ਦਿੱਲੀ ਦੇ ਜੰਤਰ-ਮੰਤਰ 'ਤੇ ਦਿੱਤੇ ਗਏ ਪ੍ਰਦਰਸ਼ਨ ਦੇ ਸੱਦੇ ਨੂੰ ਦੇਖਦਿਆਂ ਦਿੱਲੀ ਅਤੇ ਹਰਿਆਣਾ ਦੇ ਸਰਹੱਦੀ ਖੇਤਰਾਂ ਵਿੱਚ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ। ਰਾਤ ਨੂੰ ਹੀ ਗੁਰੂਗ੍ਰਾਮ 'ਚ ਹਰਿਆਣਾ-ਦਿੱਲੀ ਬਾਰਡਰਾਂ ਨੂੰ ਸੀਲ ਕਰ ਦਿੱਤਾ ਗਿਆ ਸੀ, ਜਦੋਂ ਕਿ ਸਵੇਰੇ ਅੱਠ ਵਜੇ ਸਥਿਤੀ ਸੁਖਾਵੀਂ ਦੇਖਦਿਆਂ ਬੈਰੀਕੇਡ ਹਟਾ ਦਿੱਤੇ ਗਏ।
ਇਸ ਤੋਂ ਇਲਾਵਾ ਫਰੀਦਾਬਾਦ, ਝੱਜਰ ਅਤੇ ਸੋਨੀਪਤ ਬਾਰਡਰਾਂ 'ਤੇ ਦਿੱਲੀ ਪੁਲਿਸ ਵੱਲੋਂ ਭਾਰੀ ਨਾਕੇਬੰਦੀ ਕੀਤੀ ਗਈ ਹੈ। ਰੋਹਤਕ ਵਿੱਚ ਧਾਰਾ-163 ਲਾਗੂ ਕਰ ਦਿੱਤੀ ਗਈ ਹੈ। ਦੂਜੇ ਪਾਸੇ, ਪ੍ਰਦਰਸ਼ਨ ਦੇ ਸਿਆਸੀ ਰੂਪ ਧਾਰਨ ਕਰਦਿਆਂ ਹੀ ਗੁਰੂਗ੍ਰਾਮ ਅਤੇ ਸੋਨੀਪਤ ਵਿੱਚ ਕਾਂਗਰਸ ਅਤੇ NSUI ਦੇ ਜ਼ਿਲ੍ਹਾ ਪ੍ਰਧਾਨਾਂ ਸਮੇਤ ਕਈ ਵੱਡੇ ਆਗੂਆਂ ਨੂੰ ਹਾਊਸ ਅਰੈਸਟ (ਨਜ਼ਰਬੰਦ) ਕੀਤਾ ਗਿਆ ਹੈ। ਰੇਵਾੜੀ ਵਿੱਚ CJP ਕਾਰਜਕਰਤਾਵਾਂ ਅਤੇ ਰੋਹਤਕ ਵਿੱਚ ਕਿਸਾਨ ਆਗੂ ਔਰਤ ਨੂੰ ਵੀ ਨਜ਼ਰਬੰਦ ਕੀਤਾ ਗਿਆ ਹੈ।
ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਪ੍ਰਭਾਵਿਤ
ਇਸ ਆਂਦੋਲਨ ਦਾ ਅਸਰ ਰੇਲ ਅਤੇ ਮੈਟਰੋ ਆਵਾਜਾਈ 'ਤੇ ਵੀ ਪਿਆ ਹੈ। ਅੰਬਾਲਾ ਰੂਟ ਦੀਆਂ 14, ਫਰੀਦਾਬਾਦ ਦੀਆਂ 7 ਅਤੇ ਹਿਸਾਰ ਰੂਟ ਦੀਆਂ 11 (ਕੁੱਲ 32) ਟ੍ਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ। ਉੱਥੇ ਹੀ, ਫਰੀਦਾਬਾਦ-ਦਿੱਲੀ ਰੂਟ 'ਤੇ 7 ਮੈਟਰੋ ਸਟੇਸ਼ਨਾਂ ਦੇ ਗੇਟ ਬੰਦ ਕਰ ਦਿੱਤੇ ਗਏ ਹਨ, ਜਿਸ ਨਾਲ ਰੋਜ਼ਾਨਾ ਸਫ਼ਰ ਕਰਨ ਵਾਲੇ ਲਗਭਗ 50 ਹਜ਼ਾਰ ਯਾਤਰੀਆਂ ਨੂੰ ਭਾਰੀ ਦਿਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਯੂਟਿਊਬਰ ਧਰੁਵ ਰਾਠੀ ਸਮੇਤ 150 ਲੋਕ ਹਿਰਾਸਤ 'ਚ
ਜੰਤਰ-ਮੰਤਰ 'ਤੇ ਪ੍ਰਦਰਸ਼ਨ ਤੋਂ ਪਹਿਲਾਂ ਪੁਲਿਸ ਪੂਰੀ ਤਰ੍ਹਾਂ ਹਰਕਤ ਵਿੱਚ ਆ ਗਈ ਹੈ। ਪ੍ਰਦਰਸ਼ਨ ਵਾਲੀ ਥਾਂ 'ਤੇ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਲਗਭਗ 150 ਲੋਕਾਂ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। CJP ਦੇ X (ਟਵਿੱਟਰ) ਹੈਂਡਲ ਮੁਤਾਬਕ, ਸਵੇਰੇ 8 ਵਜੇ ਦੇ ਕਰੀਬ ਗੁਰੂਗ੍ਰਾਮ ਸਥਿਤ ਯੂਟਿਊਬਰ ਧਰੁਵ ਰਾਠੀ ਦੇ ਘਰੋਂ ਸਾਦੇ ਕੱਪੜਿਆਂ 'ਚ ਆਈ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ 'ਚ ਲਿਆ।
ਜੰਤਰ-ਮੰਤਰ ਅਤੇ ਆਲੇ-ਦੁਆਲੇ ਸੁਰੱਖਿਆ ਦੇ ਸਖ਼ਤ ਪ੍ਰਬੰਧ
ਪ੍ਰਦਰਸ਼ਨ ਨੂੰ ਦੇਖਦੇ ਹੋਏ ਜੰਤਰ-ਮੰਤਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਵੱਡੀ ਗਿਣਤੀ ਵਿੱਚ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਰਿਪੋਰਟ ਮੁਤਾਬਕ, ਲਗਭਗ 20 ਹਜ਼ਾਰ ਪੁਲਿਸ ਮੁਲਾਜ਼ਮਾਂ ਅਤੇ 23 ਹਜ਼ਾਰ ਕੇਂਦਰੀ ਹਥਿਆਰਬੰਦ ਪੁਲਿਸ ਬਲ (CAPF) ਦੇ ਜਵਾਨਾਂ ਦੀ ਤਾਇਨਾਤੀ ਕੀਤੀ ਗਈ ਹੈ। ਪੁਲਿਸ ਵੱਲੋਂ ਪ੍ਰਦਰਸ਼ਨ ਵਾਲੀ ਥਾਂ ਵੱਲ ਜਾਣ ਵਾਲੇ ਲੋਕਾਂ ’ਤੇ ਨਜ਼ਰ ਰੱਖੀ ਜਾ ਰਹੀ ਹੈ। ਦਿੱਲੀ ਦੇ ਰੇਲਵੇ ਸਟੇਸ਼ਨਾਂ ’ਤੇ ਹਾਲਾਤ ਆਮ ਨਾਕਾਬੰਦੀ ਦੇ ਬਾਵਜੂਦ ਪੁਰਾਣੀ ਦਿੱਲੀ ਰੇਲਵੇ ਸਟੇਸ਼ਨ ’ਤੇ ਹਾਲਾਤ ਆਮ ਦੱਸੇ ਗਏ ਹਨ। ਇੱਥੇ ਯਾਤਰੀਆਂ ਦੀ ਭੀੜ ਘੱਟ ਹੈ ਅਤੇ ਲੋਕ ਮੈਟਰੋ ਜਾਂ ਆਪਣੇ ਵਾਹਨਾਂ ਰਾਹੀਂ ਸਟੇਸ਼ਨ ਪਹੁੰਚ ਰਹੇ ਹਨ। ਹਜ਼ਰਤ ਨਿਜ਼ਾਮੂਦੀਨ ਰੇਲਵੇ ਸਟੇਸ਼ਨ ’ਤੇ ਵੀ ਆਮ ਦਿਨਾਂ ਦੇ ਮੁਕਾਬਲੇ ਵੱਧ ਭੀੜ ਨਹੀਂ ਦੇਖੀ ਗਈ। ਯਾਤਰੀਆਂ ਨੂੰ ਸਟੇਸ਼ਨ ਤੱਕ ਪਹੁੰਚਣ ਵਿੱਚ ਜ਼ਿਆਦਾ ਮੁਸ਼ਕਲ ਨਹੀਂ ਆ ਰਹੀ। ਮੈਟਰੋ ਸਟੇਸ਼ਨ ਬੰਦ ਕਰਨ ਵਿਰੁੱਧ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਿੱਲੀ ਵਿੱਚ ਕਈ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ ਕਰਨ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਹੈ ਕਿ ਇਹ ਕਦਮ ਅਦਾਲਤ ਦੇ ਉਸ ਨਿਰਦੇਸ਼ ਦੀ ਉਲੰਘਣਾ ਹੈ, ਜਿਸ ਵਿੱਚ ਆਵਾਜਾਈ ਸੇਵਾਵਾਂ ਨੂੰ ਪੂਰੀ ਤਰ੍ਹਾਂ ਬੰਦ ਨਾ ਕਰਨ ਦੀ ਗੱਲ ਕਹੀ ਗਈ ਸੀ। ਇਹ ਪਟੀਸ਼ਨ ਗ੍ਰਹਿ ਮੰਤਰਾਲੇ ਦੇ ਸਕੱਤਰ ਗੋਵਿੰਦ ਮੋਹਨ, ਦਿੱਲੀ ਪੁਲਿਸ ਕਮਿਸ਼ਨਰ ਅਨੁਰਾਗ ਕੁਮਾਰ ਅਤੇ DMRC ਦੀ ਚੇਅਰਪਰਸਨ ਡੀ. ਥਾਰਾ ਵਿਰੁੱਧ ਦਾਇਰ ਕੀਤੀ ਗਈ ਹੈ। ਪਟੀਸ਼ਨਕਰਤਾ ਨੇ ਬਿਨਾਂ ਢੁੱਕਵੇਂ ਕਾਰਨ ਟਰੇਨਾਂ ਰੱਦ ਕਰਨ ਦਾ ਦੋਸ਼ ਵੀ ਲਾਇਆ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਅਧਿਕਾਰੀਆਂ ਵੱਲੋਂ ਅਦਾਲਤ ਦੇ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਕਾਰਨ ਦਿੱਲੀ ਵਿੱਚ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ। ਇਸ ਮਾਮਲੇ ਵਿੱਚ ਅਦਾਲਤ ਦੇ ਅਗਲੇ ਕਦਮ ਬਾਰੇ ਜਾਣਕਾਰੀ ਦੀ ਉਡੀਕ ਹੈ।