ਦਿੱਲੀ ’ਚ ਮਮਤਾ ਬੈਨਰਜੀ ਨੂੰ ਲਿਆ ਹਿਰਾਸਤ ’ਚ, ਇੰਝ ਕਰ ਰਹੇ ਸਨ ਪ੍ਰਦਰਸ਼ਨ
ਦਿੱਲੀ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਖ਼ਿਲਾਫ਼ ਹੋ ਰਹੇ ਪ੍ਰਦਰਸ਼ਨ ਦੌਰਾਨ ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਹਿਰਾਸਤ ਵਿੱਚ ਲਿਆ ਗਿਆ।
ਦਿੱਲੀ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਖ਼ਿਲਾਫ਼ ਹੋ ਰਹੇ ਪ੍ਰਦਰਸ਼ਨ ਦੌਰਾਨ ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਹਿਰਾਸਤ ਵਿੱਚ ਲਿਆ ਗਿਆ। ਸਾਬਕਾ ਸੰਸਦ ਮੈਂਬਰ ਸਾਕੇਤ ਗੋਖਲੇ ਨੇ ਕਿਹਾ ਕਿ ਦਿੱਲੀ ਪੁਲਿਸ ਅਤੇ ਸੀਆਰਪੀਐੱਫ ਨੇ ਮਮਤਾ ਬੈਨਰਜੀ ਸਮੇਤ ਤ੍ਰਿਣਮੂਲ ਕਾਂਗਰਸ ਦੇ ਪੰਜ ਹੋਰ ਆਗੂਆਂ ਨੂੰ ਉਨ੍ਹਾਂ ਦੀ ਰਿਹਾਇਸ਼ ਦੇ ਬਾਹਰੋਂ ਹਿਰਾਸਤ ਵਿੱਚ ਲਿਆ ਹੈ। ਇੱਕ ਵੀਡੀਓ ਵੀ ਸਾਹਮਣੇ ਆਈ ਹੈ ਜਿਸ ਵਿੱਚ ਉਹ ਇੱਕ ਬੱਸ ਦੇ ਵਿੱਚ ਨਜ਼ਰ ਆ ਰਹੇ ਨੇ ਤੇ ਉਨ੍ਹਾਂ ਨੇ ਕੀਤੇ ਲੈ ਕੇ ਜਾਇਆ ਜਾ ਰਿਹਾ ਹੈ।

ਸਾਕੇਤ ਗੋਖਲੇ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਇੱਕ ਪੁਲਿਸ ਵਾਹਨ ਵਿੱਚ ਬਿਠਾ ਕੇ ਕਿਸੇ ਅਣਜਾਣ ਥਾਂ ’ਤੇ ਲਿਜਾਇਆ ਜਾ ਰਿਹਾ ਹੈ। ਉਨ੍ਹਾਂ ਨੇ ਇਸ ਕਾਰਵਾਈ ਨੂੰ ਦੇਸ਼ ਵਿੱਚ ਲੋਕਤੰਤਰ ਦੀ ਮੌਤ ਕਰਾਰ ਦਿੱਤਾ।
ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਖ਼ਿਲਾਫ਼ ਕੀਤੇ ਜਾ ਰਹੇ ਪ੍ਰਦਰਸ਼ਨ ਦੌਰਾਨ ਵਾਪਰੀ। ਮਮਤਾ ਬੈਨਰਜੀ ਨੇ ਵੀ ਇਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਦੇ ਸੰਕੇਤ ਦਿੱਤੇ ਸਨ।
ਭਾਜਪਾ ਨੇ ਪ੍ਰਦਰਸ਼ਨਕਾਰੀਆਂ ’ਤੇ ਸਾਧਿਆ ਨਿਸ਼ਾਨਾ
ਦੂਜੇ ਪਾਸੇ, ਭਾਜਪਾ ਦੇ ਕੌਮੀ ਬੁਲਾਰੇ ਸੰਬਿਤ ਪਾਤਰਾ ਨੇ ਇਸ ਪ੍ਰਦਰਸ਼ਨ ਨੂੰ ਲੈ ਕੇ ਵਿਰੋਧੀ ਧਿਰ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਦਰਸ਼ਨਕਾਰੀ ਰਾਜਧਾਨੀ ਵਿੱਚ ਹਾਲਾਤ ਖ਼ਰਾਬ ਕਰਨ ਅਤੇ ਹਿੰਸਾ ਭੜਕਾਉਣ ਦੀ ਕੋਸ਼ਿਸ਼ ਕਰ ਰਹੇ ਸਨ।
ਸੰਬਿਤ ਪਾਤਰਾ ਨੇ ਕਿਹਾ ਕਿ ਅਰਾਜਕਤਾ ਫੈਲਾਉਣ ਵਾਲਿਆਂ ਦੀ ਕੋਸ਼ਿਸ਼ ਅਸਫ਼ਲ ਰਹੀ ਹੈ। ਉਨ੍ਹਾਂ ਇਸ ਨੂੰ ਲੋਕਤੰਤਰ ਦੀ ਜਿੱਤ ਅਤੇ ਭੀੜਤੰਤਰ ਦੀ ਹਾਰ ਕਰਾਰ ਦਿੱਤਾ।
ਕਾਂਗਰਸ ਅਤੇ ‘ਆਪ’ ’ਤੇ ਵੀ ਲਾਏ ਦੋਸ਼
ਭਾਜਪਾ ਆਗੂ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਦਾਅਵਾ ਕੀਤਾ ਕਿ ਦੋਵੇਂ ਪਾਰਟੀਆਂ ਮੁੱਖ ਚੋਣ ਕਮਿਸ਼ਨਰ ਦੇ ਖ਼ਿਲਾਫ਼ ਚੱਲ ਰਹੇ ਸੰਘਰਸ਼ ਦੀ ਅਗਵਾਈ ਕਰਨ ਦਾ ਸਿਹਰਾ ਲੈਣ ਦੀ ਕੋਸ਼ਿਸ਼ ਕਰ ਰਹੀਆਂ ਹਨ।
ਉਨ੍ਹਾਂ ਨੇ ਚੋਣ ਸੂਚੀਆਂ ਦੀ ਵਿਸ਼ੇਸ਼ ਸੁਧਾਈ (SIR) ਵਿੱਚ ਕਥਿਤ ਬੇਨਿਯਮੀਆਂ ਦੇ ਮੁੱਦੇ ’ਤੇ ਵਿਰੋਧੀ ਧਿਰ ਦੀ ਰਣਨੀਤੀ ਦੀ ਆਲੋਚਨਾ ਕੀਤੀ।