ਸਿਆਸਤ 'ਚ ਵੱਡਾ ਧਮਾਕਾ: ਕਾਂਗਰਸ ਹਾਈਕਮਾਨ ਵੱਲੋਂ ਵੱਡਾ ਫੈਸਲਾ….ਪੰਜਾਬ ਕਾਂਗਰਸ 'ਚ ਇਸ ਅਹੁਦੇ ‘ਤੇ ਨਵੀਂ ਨਿਯੁਕਤੀ ਦੇ ਹੁਕਮ

By:  Lajwinder Kaur June 17th 2026 01:03 PM -- Updated: June 17th 2026 01:23 PM

ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿੱਚੋਤਾਣ ਅਤੇ ਧੜੇਬੰਦੀ ਵਿਚਕਾਰ ਪਾਰਟੀ ਹਾਈਕਮਾਂਡ ਨੇ ਇੱਕ ਅਹਿਮ ਫੈਸਲਾ ਲੈਂਦਿਆਂ ਸੂਬਾ ਇਕਾਈ ਵਿੱਚ ਨਵੀਂ ਨਿਯੁਕਤੀ ਕੀਤੀ ਹੈ। ਪਾਰਟੀ ਨੇ ਅੰਗਦ ਸਿੰਘ (Angad Singh) ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਓਬੀਸੀ (OBC) ਵਿਭਾਗ ਦਾ ਸੂਬਾ ਚੇਅਰਮੈਨ ਨਿਯੁਕਤ ਕੀਤਾ ਹੈ। ਕੇ.ਸੀ. ਵੇਣੂਗੋਪਾਲ (K C Venugopal) ਵੱਲੋਂ ਜਾਰੀ ਕੀਤੀ ਗਈ ਅਧਿਕਾਰਤ ਜਾਣਕਾਰੀ ਮੁਤਾਬਕ ਇਹ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਈ ਹੈ।


ਪੰਜਾਬ 'ਚ ਹਾਈਕਮਾਂਡ ਦੀ ਨਜ਼ਰ, 19 ਜੂਨ ਨੂੰ ਹੋ ਸਕਦਾ ਹੈ ਵੱਡਾ ਫੈਸਲਾ

ਇਹ ਨਿਯੁਕਤੀ ਅਜਿਹੇ ਸਮੇਂ 'ਤੇ ਹੋਈ ਹੈ ਜਦੋਂ ਪੰਜਾਬ ਕਾਂਗਰਸ ਦੇ ਹਾਲਾਤਾਂ ਨੂੰ ਸੁਧਾਰਨ ਅਤੇ ਧੜੇਬੰਦੀ ਖਤਮ ਕਰਨ ਲਈ ਪਾਰਟੀ ਹਾਈਕਮਾਂਡ ਪੂਰੀ ਤਰ੍ਹਾਂ ਸਰਗਰਮ ਹੈ। ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਵੱਲੋਂ ਨਿਯੁਕਤ ਕੀਤੇ ਗਏ ਤਿੰਨ ਸੀਨੀਅਰ ਰਾਸ਼ਟਰੀ ਨਿਗਰਾਨ - ਅਜੇ ਮਾਕਨ, ਮੀਨਾਕਸ਼ੀ ਨਟਰਾਜਨ ਅਤੇ ਭਜਨ ਲਾਲ ਜਾਟਵ - ਦਿੱਲੀ ਵਿੱਚ ਪੰਜਾਬ ਦੇ ਪ੍ਰਮੁੱਖ ਆਗੂਆਂ ਨਾਲ ਲਗਾਤਾਰ ਮੀਟਿੰਗਾਂ ਕਰ ਰਹੇ ਹਨ।

ਸਿਆਸੀ ਗਲਿਆਰਿਆਂ ਵਿੱਚ ਚਰਚਾ ਹੈ ਕਿ ਇਨ੍ਹਾਂ ਆਬਜ਼ਰਵਰਾਂ ਦੀਆਂ ਕੋਸ਼ਿਸ਼ਾਂ ਤੋਂ ਬਾਅਦ 19 ਜੂਨ ਨੂੰ ਪੰਜਾਬ ਕਾਂਗਰਸ ਨੂੰ ਲੈ ਕੇ ਕੋਈ ਹੋਰ ਵੱਡਾ ਫੈਸਲਾ ਸਾਹਮਣੇ ਆ ਸਕਦਾ ਹੈ। ਅੰਗਦ ਸਿੰਘ ਦੀ ਨਿਯੁਕਤੀ ਨੂੰ ਪਾਰਟੀ ਵੱਲੋਂ ਓਬੀਸੀ ਵਰਗ ਨੂੰ ਮਜ਼ਬੂਤ ਕਰਨ ਅਤੇ ਸੰਗਠਨ ਵਿੱਚ ਨਵੀਂ ਰੂਹ ਫੂਕਣ ਦੇ ਕਦਮ ਵਜੋਂ ਦੇਖਿਆ ਜਾ ਰਿਹਾ ਹੈ।

© Copyright Galactic Television & Communications Pvt. Ltd. 2026. All rights reserved.