ਪ੍ਰਧਾਨ ਮੰਤਰੀ ਮੋਦੀ ਦਾ ਐਲਾਨ: ਚੰਡੀਗੜ੍ਹ 'ਚ ਬਣੇਗਾ ਨਵਾਂ MBBS ਕਾਲਜ, 4700 ਕਰੋੜ ਦੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰਿਆਣਾ ਦੇ ਜੀਂਦ ਵਿੱਚ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾਉਣ ਤੋਂ ਬਾਅਦ ਚੰਡੀਗੜ੍ਹ ਪਹੁੰਚੇ। ਇੱਥੇ ਉਨ੍ਹਾਂ ਨੇ ਕੁੱਲ 10 ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਆਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦਾ ਵਿਕਾਸ ਸਿਰਫ਼ ਸ਼ਹਿਰ ਤੱਕ ਹੀ ਸੀਮਤ ਨਹੀਂ ਹੈ, ਸਗੋਂ ਇਸ ਨਾਲ ਗੁਆਂਢੀ ਰਾਜਾਂ ਹਰਿਆਣਾ, ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਨੂੰ ਵੀ ਵੱਡਾ ਫ਼ਾਇਦਾ ਮਿਲਦਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰਿਆਣਾ ਦੇ ਜੀਂਦ ਵਿੱਚ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾਉਣ ਤੋਂ ਬਾਅਦ ਚੰਡੀਗੜ੍ਹ ਪਹੁੰਚੇ। ਇੱਥੇ ਉਨ੍ਹਾਂ ਨੇ ਕੁੱਲ 10 ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਆਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦਾ ਵਿਕਾਸ ਸਿਰਫ਼ ਸ਼ਹਿਰ ਤੱਕ ਹੀ ਸੀਮਤ ਨਹੀਂ ਹੈ, ਸਗੋਂ ਇਸ ਨਾਲ ਗੁਆਂਢੀ ਰਾਜਾਂ ਹਰਿਆਣਾ, ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਨੂੰ ਵੀ ਵੱਡਾ ਫ਼ਾਇਦਾ ਮਿਲਦਾ ਹੈ।
MBBS ਕਾਲਜ ਨੂੰ ਮਿਲੀ ਮਨਜ਼ੂਰੀ
ਪ੍ਰਧਾਨ ਮੰਤਰੀ ਨੇ ਇੱਕ ਵੱਡਾ ਐਲਾਨ ਕਰਦਿਆਂ ਦੱਸਿਆ ਕਿ ਚੰਡੀਗੜ੍ਹ ਵਿੱਚ ਨਵੇਂ ਐਮ.ਬੀ.ਬੀ.ਐਸ (MBBS) ਕਾਲਜ ਨੂੰ ਮਨਜ਼ੂਰੀ ਮਿਲ ਚੁੱਕੀ ਹੈ ਅਤੇ ਜਲਦੀ ਹੀ ਉੱਥੇ ਪੜ੍ਹਾਈ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਮੌਕੇ ਮੰਚ 'ਤੇ ਚੰਡੀਗੜ੍ਹ ਤੋਂ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਵੀ ਮੌਜੂਦ ਸਨ।
ਚੰਡੀਗੜ੍ਹ ਤੋਂ ਬਾਅਦ ਪ੍ਰਧਾਨ ਮੰਤਰੀ ਜਲੰਧਰ ਲਈ ਰਵਾਨਾ ਹੋਣਗੇ। ਉੱਥੇ ਉਹ 'ਅੰਮ੍ਰਿਤ ਭਾਰਤ ਸਕੀਮ' ਤਹਿਤ 75 ਰੇਲਵੇ ਸਟੇਸ਼ਨਾਂ ਦਾ ਉਦਘਾਟਨ ਕਰਨਗੇ। ਇਸ ਦੌਰਾਨ ਉਹ ਵੱਖ-ਵੱਖ ਡੇਰਿਆਂ ਦੇ ਸੰਤਾਂ ਨਾਲ ਮੁਲਾਕਾਤ ਕਰਨਗੇ ਅਤੇ ਇੱਕ ਜਨਸਭਾ ਨੂੰ ਵੀ ਸੰਬੋਧਨ ਕਰਨਗੇ। ਪੀ.ਐੱਮ. ਦੇ ਇਸ ਦੌਰੇ ਨੂੰ ਪੰਜਾਬ ਵਿੱਚ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।
ਪੰਜਾਬ ਅਤੇ ਚੰਡੀਗੜ੍ਹ ਵਿੱਚ ਵਿਕਾਸ ਕਾਰਜਾਂ ਨੂੰ ਵੱਡਾ ਹੁਲਾਰਾ ਦਿੰਦਿਆਂ ਕੁੱਲ 10 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ ਗਿਆ ਹੈ। ਇਸ ਵਿੱਚੋਂ ਸਿਰਫ਼ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕੀਤਾ ਗਿਆ ਹੈ।
ਇਨ੍ਹਾਂ ਪ੍ਰੋਜੈਕਟਾਂ ਦੇ ਮੁੱਖ ਵੇਰਵੇ ਹੇਠ ਲਿਖੇ ਅਨੁਸਾਰ ਹਨ
PGI ਵਿੱਚ ਸਿਹਤ ਸਹੂਲਤਾਂ: PGI ਵਿਖੇ 485 ਕਰੋੜ ਰੁਪਏ ਦੀ ਲਾਗਤ ਨਾਲ ਐਡਵਾਂਸਡ ਮਦਰ ਐਂਡ ਚਾਈਲਡ ਸੈਂਟਰ ਦਾ ਉਦਘਾਟਨ, 500 ਕਰੋੜ ਰੁਪਏ ਦੀ ਲਾਗਤ ਨਾਲ ਐਡਵਾਂਸਡ ਨਿਊਰੋਸਾਇੰਸ ਸੈਂਟਰ ਰਾਸ਼ਟਰ ਨੂੰ ਸਮਰਪਿਤ, ਅਤੇ 208 ਕਰੋੜ ਰੁਪਏ ਦੀ ਲਾਗਤ ਨਾਲ 150 ਬੈੱਡਾਂ ਵਾਲੇ ਕ੍ਰਿਟੀਕਲ ਕੇਅਰ ਬਲਾਕ ਦਾ ਨੀਂਹ ਪੱਥਰ ਰੱਖਿਆ ਗਿਆ।
PEC ਅਤੇ ਸਿੱਖਿਆ: PEC ਵਿਖੇ ਕੁਲ 140 ਕਰੋੜ ਰੁਪਏ ਦੀ ਲਾਗਤ ਨਾਲ ਕੁਲ 140 ਕਰੋੜ ਰੁਪਏ ਦੀ ਲਾਗਤ ਨਾਲ ਕੁਝ ਸਹੂਲਤਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ ਗਿਆ, ਜਿਸ ਵਿੱਚ ਕੁਲ 140 ਕਰੋੜ ਰੁਪਏ ਦੀ ਲਾਗਤ ਨਾਲ ਕੁਰੂਕਸ਼ੇਤਰ ਬੁਆਏਜ਼ ਹੋਸਟਲ ਤੇ ਮੈੱਸ ਦਾ ਉਦਘਾਟਨ ਅਤੇ ਰਿਸਰਚ ਸਕਾਲਰਜ਼ ਹੋਸਟਲ ਦਾ ਨੀਂਹ ਪੱਥਰ ਸ਼ਾਮਲ ਹੈ। ਇਸ ਤੋਂ ਇਲਾਵਾ ਸੈਕਟਰ-46 ਸਰਕਾਰੀ ਕਾਲਜ ਵਿੱਚ 36 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਹੋਸਟਲ ਬਲਾਕ ਦਾ ਉਦਘਾਟਨ ਕੀਤਾ ਗਿਆ।
ਸੜਕੀ ਪ੍ਰੋਜੈਕਟ: 3,300 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਤਿੰਨ ਵੱਡੇ ਸੜਕੀ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ, ਜਿਸ ਵਿੱਚ ਆਈਟੀ ਸਿਟੀ-ਕੁਰਾਲੀ ਹਾਈਵੇ ਦਾ ਉਦਘਾਟਨ ਅਤੇ ਜ਼ੀਰਕਪੁਰ ਬਾਈਪਾਸ ਤੇ ਪੀਆਰ-7 ਸਪਰ ਦਾ ਨੀਂਹ ਪੱਥਰ ਰੱਖਿਆ ਗਿਆ ਹੈ।
ਨਵੀਂ ਤਕਨੀਕ ਅਤੇ ਸਟਾਰਟਅੱਪ ਦਾ ਹੱਬ ਬਣੇਗਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਹੈ ਕਿ ਚੰਡੀਗੜ੍ਹ ਵਿੱਚ ਨਵੇਂ ਐਮ.ਬੀ.ਬੀ.ਐਸ. (MBBS) ਕਾਲਜ ਨੂੰ ਮਨਜ਼ੂਰੀ ਮਿਲ ਗਈ ਹੈ ਅਤੇ ਜਲਦੀ ਹੀ ਉੱਥੇ ਪੜ੍ਹਾਈ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਸਿੱਖਿਆ ਅਤੇ ਖੋਜ ਦਾ ਵੱਡਾ ਕੇਂਦਰ ਹੈ, ਜੋ ਭਵਿੱਖ ਵਿੱਚ ਨਵੀਂ ਤਕਨੀਕ ਅਤੇ ਸਟਾਰਟਅੱਪ ਦਾ ਹੱਬ ਬਣੇਗਾ। ਇਸ ਮੌਕੇ ਪੰਜਾਬ ਇੰਜੀਨੀਅਰਿੰਗ ਕਾਲਜ (PEC) ਅਤੇ ਸੈਕਟਰ-46 ਦੇ ਸਰਕਾਰੀ ਕਾਲਜ ਵਿੱਚ ਨਵੇਂ ਹੋਸਟਲਾਂ ਦਾ ਉਦਘਾਟਨ ਵੀ ਕੀਤਾ ਗਿਆ।
ਪ੍ਰਧਾਨ ਮੰਤਰੀ ਨੇ ਜ਼ੋਰ ਦਿੱਤਾ ਕਿ ਚੰਡੀਗੜ੍ਹ ਦਾ ਵਿਕਾਸ ਸਿਰਫ਼ ਸ਼ਹਿਰ ਤੱਕ ਹੀ ਸੀਮਤ ਨਹੀਂ, ਸਗੋਂ ਇਸ ਨਾਲ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਰਗੇ ਗੁਆਂਢੀ ਰਾਜਾਂ ਨੂੰ ਵੀ ਬਹੁਤ ਫ਼ਾਇਦਾ ਮਿਲਦਾ ਹੈ। ਚੰਡੀਗੜ੍ਹ ਖਾਸ ਤੌਰ 'ਤੇ ਮੈਡੀਕਲ ਖੇਤਰ ਵਿੱਚ ਦੂਜੇ ਰਾਜਾਂ ਲਈ ਇੱਕ ਉਦਾਹਰਣ ਹੈ, ਅਤੇ ਪਿਛਲੇ ਕੁਝ ਸਾਲਾਂ ਵਿੱਚ ਇੱਥੋਂ ਦੇ ਪੀ.ਜੀ.ਆਈ. (PGI) ਦੀ ਸਮਰੱਥਾ ਵਿੱਚ ਵੀ ਕਾਫ਼ੀ ਸੁਧਾਰ ਹੋਇਆ ਹੈ। ਇਸ ਦੇ ਨਾਲ ਹੀ, ਆਈ.ਟੀ. ਸਿਟੀ-ਗ੍ਰੀਨਫੀਲਡ ਸੜਕ ਅਤੇ ਅੰਬਾਲਾ-ਚੰਡੀਗੜ੍ਹ ਗ੍ਰੀਨਫੀਲਡ ਹਾਈਵੇਅ ਵਰਗੀਆਂ ਨਵੀਆਂ ਕਨੈਕਟੀਵਿਟੀ ਯੋਜਨਾਵਾਂ ਨਾਲ ਲੋਕਾਂ ਨੂੰ ਟ੍ਰੈਫਿਕ ਤੋਂ ਵੱਡੀ ਰਾਹਤ ਮਿਲੇਗੀ।