ਭਲਕੇ ਚੰਡੀਗੜ੍ਹ 'ਚ ਛੁੱਟੀ ਦਾ ਐਲਾਨ! ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ, ਵਿਦਿਅਕ ਸੰਸਥਾਵਾਂ ਸਣੇ ਕਈ ਅਦਾਰੇ ਰਹਿਣਗੇ ਬੰਦ

By:  Lajwinder Kaur June 17th 2026 04:51 PM -- Updated: June 17th 2026 05:10 PM

ਚੰਡੀਗੜ੍ਹ ਪ੍ਰਸ਼ਾਸਨ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੱਦੇਨਜ਼ਰ ਰੱਖਦਿਆਂ ਇੱਕ ਅਹਿਮ ਫੈਸਲਾ ਲਿਆ ਹੈ। ਪ੍ਰਸ਼ਾਸਨ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ 18 ਜੂਨ 2026 (ਵੀਰਵਾਰ) ਨੂੰ ਚੰਡੀਗੜ੍ਹ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਪਹਿਲਾਂ ਸੀ 'ਰਿਸਟ੍ਰਿਕਟਡ ਹਾਲੀਡੇਅ', ਹੁਣ ਬਣੀ 'ਪਬਲਿਕ ਹਾਲੀਡੇਅ'

ਪ੍ਰਸ਼ਾਸਨ ਵੱਲੋਂ ਪਹਿਲਾਂ ਇਸ ਦਿਨ ਨੂੰ ਸਿਰਫ਼ ਇੱਕ 'ਰਿਸਟ੍ਰਿਕਟਡ ਹਾਲੀਡੇਅ' (Restricted Holiday) ਵਜੋਂ ਘੋਸ਼ਿਤ ਕੀਤਾ ਗਿਆ ਸੀ, ਪਰ ਹੁਣ ਇਸ ਵਿੱਚ ਸੋਧ ਕਰਦਿਆਂ ਇਸ ਨੂੰ 'ਪਬਲਿਕ ਹਾਲੀਡੇਅ' (Public Holiday) ਵਿੱਚ ਬਦਲ ਦਿੱਤਾ ਗਿਆ ਹੈ।


ਕੀ ਕੁਝ ਰਹੇਗਾ ਬੰਦ?

ਇਸ ਫੈਸਲੇ ਤੋਂ ਬਾਅਦ 18 ਜੂਨ ਨੂੰ ਚੰਡੀਗੜ੍ਹ ਪ੍ਰਸ਼ਾਸਨ ਦੇ ਅਧੀਨ ਆਉਣ ਵਾਲੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ, ਵਿਦਿਅਕ ਸੰਸਥਾਵਾਂ ਅਤੇ ਉਦਯੋਗਿਕ ਇਕਾਈਆਂ ਪੂਰੀ ਤਰ੍ਹਾਂ ਬੰਦ ਰਹਿਣਗੀਆਂ। ਇਹ ਨੋਟੀਫਿਕੇਸ਼ਨ ਗ੍ਰਹਿ ਸਕੱਤਰ ਦਿਪਰਵਾ ਲਾਕਰਾ (IAS) ਵੱਲੋਂ ਜਾਰੀ ਕੀਤਾ ਗਿਆ ਹੈ।

ਪੰਜਾਬ ਦੇ ਵਿੱਚ ਵੀ ਹੈ ਛੁੱਟੀ

ਦੱਸ ਦਈਏ ਪੰਜਾਬ ਦੇ ਵਿੱਚ ਪਹਿਲਾਂ ਹੀ ਸਰਕਾਰੀ ਛੁੱਟੀ ਘੋਸ਼ਿਤ ਕੀਤੀ ਹੋਈ ਹੈ। ਜਿਸ ਕਰਕੇ ਸਰਕਾਰੀ ਅਦਾਰਿਆਂ ਅਤੇ ਵਿਦਿਅਕ ਸੰਸਥਾਵਾਂ ਬੰਦ ਰਹਿਣਗੇ। ਕੱਲ੍ਹ ਵੱਡੀ ਗਿਣਤੀ ਦੇ ਵਿੱਚ ਸੰਗਤਾਂ ਗੁਰੂ ਘਰ ਵਿਖੇ ਨਤਮਸਤਕ ਹੋਣਗੀਆਂ।  ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸਾਹਿਬਾਨ ਅਤੇ ਵੱਖ-ਵੱਖ ਥਾਵਾਂ 'ਤੇ ਸੰਗਤਾਂ ਦੀ ਸੇਵਾ ਵਿੱਚ ਠੰਢੇ-ਮਿੱਠੇ ਜਲ (ਛਬੀਲਾਂ) ਅਤੇ ਲੰਗਰ ਅਤੁੱਟ ਵਰਤਾਏ ਜਾਂਦੇ ਹਨ। 


© Copyright Galactic Television & Communications Pvt. Ltd. 2026. All rights reserved.