Sonam Wangchuk: ਸੋਨਮ ਵਾਂਗਚੁਕ ਨੇ 26 ਦਿਨਾਂ ਬਾਅਦ ਤੋੜਿਆ ਅਨਸ਼ਨ, ਜੇਪੀ ਨੱਡਾ ਤੇ ਜਿਤੇਂਦਰ ਸਿੰਘ ਨਾਲ ਮੁਲਾਕਾਤ ਮਗਰੋਂ ਲਿਆ ਫੈਸਲਾ...
ਸੀਜੇਪੀ ਵਿਰੋਧ ਪ੍ਰਦਰਸ਼ਨ ਦੌਰਾਨ ਸੋਨਮ ਵਾਂਗਚੁਕ ਨੇ 26 ਦਿਨਾਂ ਬਾਅਦ ਆਪਣਾ ਅਨਸ਼ਨ ਖਤਮ ਕਰ ਦਿੱਤਾ। ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਕੇਂਦਰੀ ਮੰਤਰੀ ਜੇਪੀ ਨੱਡਾ ਅਤੇ ਜਿਤੇਂਦਰ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਉਨ੍ਹਾਂ ਨੇ ਇਹ ਫੈਸਲਾ ਲਿਆ।
ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਨੇ ਕੇਂਦਰੀ ਮੰਤਰੀ ਜੇਪੀ ਨੱਡਾ ਅਤੇ ਜਿਤੇਂਦਰ ਸਿੰਘ ਨਾਲ ਮੁਲਾਕਾਤ ਕਰਨ ਤੋਂ ਬਾਅਦ ਆਪਣਾ ਅਨਸ਼ਨ ਤੋੜ ਦਿੱਤਾ ਹੈ। ਸੋਨਮ ਵਾਂਗਚੁਕ 'ਕਾਕਰੋਚ ਜਨਤਾ ਪਾਰਟੀ' (CJP) ਦੀ ਅਗਵਾਈ ਹੇਠ ਰਹੇ ਵਿਰੋਧ ਪ੍ਰਦਰਸ਼ਨ ਦੇ ਸਮਰਥਨ ਵਿੱਚ 28 ਜੂਨ ਤੋਂ ਅਨਸ਼ਨ 'ਤੇ ਸਨ। ਉਨ੍ਹਾਂ ਨੇ ਸ਼ੁੱਕਰਵਾਰ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਅਤੇ ਪ੍ਰਧਾਨ ਮੰਤਰੀ ਦਫ਼ਤਰ ਵਿੱਚ ਰਾਜ ਮੰਤਰੀ ਡਾ. ਜਿਤੇਂਦਰ ਸਿੰਘ ਨਾਲ ਮੀਟਿੰਗ ਕਰਨ ਤੋਂ ਬਾਅਦ ਆਪਣਾ ਅਨਸ਼ਨ ਖ਼ਤਮ ਕਰ ਦਿੱਤਾ ਹੈ।
ਸੋਨਮ ਵਾਂਗਚੁਕ ਨੇ ਜਾਣਕਾਰੀ ਦਿੱਤੀ ਹੈ ਕਿ ਸੋਨਮ ਵਾਂਗਚੁਕ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਉੱਤੇ ਲਿਖਿਆ ਕਿ 'ਅਜੇ-ਅਜੇ ਕੇਂਦਰੀ ਮੰਤਰੀ ਜੇਪੀ ਨੱਡਾ ਅਤੇ ਡਾ. ਜਿਤੇਂਦਰ ਸਿੰਘ ਅਤੇ ਲੇਹ-ਲੱਦਾਖ ਦੀ 'ਐਪੈਕਸ ਬਾਡੀ' ਦੇ ਸੀਨੀਅਰ ਨੇਤਾਵਾਂ ਦੀ ਮੌਜੂਦਗੀ ਵਿੱਚ ਮੈਂ 26 ਦਿਨਾਂ ਬਾਅਦ ਆਪਣਾ ਅਨਸ਼ਨ ਸਮਾਪਤ ਕਰ ਦਿੱਤਾ ਹੈ।'
ਵਾਗਚੁਕ ਨੇ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ, ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ 65 ਸੰਸਦ ਮੈਂਬਰਾਂ ਨੇ ਉਨ੍ਹਾਂ ਨਾਲ ਮਿਲ ਕੇ ਜਾਂ ਪੱਤਰ ਲਿਖ ਕੇ ਅਨਸ਼ਨ ਤੋੜਨ ਦੀ ਬੇਨਤੀ ਕੀਤੀ ਸੀ। ਇਹ ਕਦਮ ਵੱਖ-ਵੱਖ ਸ਼ਰਤਾਂ 'ਤੇ ਲੰਬੀ ਗੱਲਬਾਤ ਅਤੇ ਦੇਸ਼ ਵਿੱਚ ਸੰਭਾਵਿਤ ਹਿੰਸਾ ਨੂੰ ਧਿਆਨ ਵਿੱਚ ਰੱਖਦਿਆਂ ਚੁੱਕਿਆ ਗਿਆ ਹੈ। ਮੈਂ ਬਹੁਤ ਜਲਦੀ ਇੱਕ ਵੱਖਰੇ ਵੀਡੀਓ ਵਿੱਚ ਇਨ੍ਹਾਂ ਸ਼ਰਤਾਂ ਬਾਰੇ ਵਿਸਥਾਰ ਨਾਲ ਦੱਸਾਂਗਾ। ਇਸ ਦੌਰਾਨ, ਮੈਂ ਆਪ ਸਭ ਨੂੰ ਅਪੀਲ ਕਰਦਾ ਹਾਂ ਕਿ ਕਿਤੇ ਵੀ ਕਿਸੇ ਵੀ ਤਰ੍ਹਾਂ ਦੀ ਹਿੰਸਾ ਨਾ ਹੋਣ ਦੇਣ ਨੂੰ ਲੈ ਕੇ ਬਹੁਤ ਚੌਕਸ ਰਹੋ। ਇਸ ਦੌਰਾਨ, ਪੀਐਮ ਮੋਦੀ ਨੇ ਐਕਸ 'ਤੇ ਕਿਹਾ ਕਿ ਮੈਂ ਸੋਨਮ ਜੀ ਨੂੰ ਅਪੀਲ ਕਰਦਾ ਹਾਂ ਕਿ ਉਹ ਡਾਕਟਰਾਂ ਦੀ ਸਲਾਹ ਅਨੁਸਾਰ ਆਪਣੀ ਰੁਟੀਨ ਰੱਖਣ ਅਤੇ ਜਲਦੀ ਤੋਂ ਜਲਦੀ ਆਪਣਾ ਪੁਰਾਣਾ ਵਜ਼ਨ ਦੁਬਾਰਾ ਪ੍ਰਾਪਤ ਕਰਨ।
ਦੱਸ ਦਈਏ ਕਿ ਸੋਨਮ ਵਾਂਗਚੁਕ ਨੂੰ ਪਹਿਲਾਂ ਦਿੱਲੀ ਦੇ ਸਫ਼ਦਰਜੰਗ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਵਾਂਗਚੁਕ ਦੀ ਪਤਨੀ ਗੀਤਾਂਜਲੀ ਆਂਗਮੋ ਨੇ ਅਦਾਲਤ ਤੋਂ ਮੰਗ ਕੀਤੀ ਸੀ ਕਿ ਵਾਂਗਚੁਕ ਨੂੰ ਇਲਾਜ ਲਈ ਮੇਦਾਂਤਾ ਭੇਜਿਆ ਜਾਵੇ। ਦਿੱਲੀ ਹਾਈ ਕੋਰਟ ਨੇ ਸੁਣਵਾਈ ਦੌਰਾਨ ਸੋਨਮ ਵਾਂਗਚੁਕ ਨੂੰ ਮੇਦਾਂਤਾ ਹਸਪਤਾਲ ਸ਼ਿਫਟ ਕਰਨ ਦਾ ਹੁਕਮ ਦਿੱਤਾ ਸੀ। ਅਦਾਲਤ ਨੇ ਕਿਹਾ ਸੀ ਕਿ ਉਨ੍ਹਾਂ ਦੀ ਮੌਜੂਦਾ ਸਿਹਤ ਹਾਲਤ ਨੂੰ ਦੇਖਦੇ ਹੋਏ ਮਾਹਰ ਡਾਕਟਰਾਂ ਦੀ ਲਗਾਤਾਰ ਨਿਗਰਾਨੀ ਜ਼ਰੂਰੀ ਹੈ। ਉੱਥੇ ਹੀ ਹੁਣ ਜੇਪੀ ਨੱਡਾ ਅਤੇ ਜਿਤੇਂਦਰ ਸਿੰਘ ਨੇ ਮੇਦਾਂਤਾ ਹਸਪਤਾਲ ਵਿੱਚ ਵਾਂਗਚੁਕ ਨਾਲ ਮੁਲਾਕਾਤ ਕੀਤੀ, ਜਿੱਥੇ ਅਨਸ਼ਨ ਦੌਰਾਨ ਤਬੀਅਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਮੈਡੀਕਲ ਨਿਗਰਾਨੀ ਲਈ ਦਾਖ਼ਲ ਕਰਵਾਇਆ ਗਿਆ ਸੀ।
ਭਾਜਪਾ (BJP) ਨੇ ਵੀ ਆਪਣੇ ਆਫੀਸ਼ੀਅਲ ਪੇਜ ਉੱਤੇ ਵੀਡੀਓ ਸ਼ੇਅਰ ਕਰਦੇ ਹੋਏ ਸੋਨਮ ਵਾਂਗਚੁਕ ਦੇ ਅਨਸ਼ਨ ਖ਼ਤਮ ਕਰਨ ਅਤੇ ਹੋਈ ਗੱਲਬਾਤ ਨਾਲ ਜੁੜਿਆ ਇੱਕ ਵੀਡੀਓ ਸਾਂਝਾ ਕੀਤਾ ਹੈ।