ਵਿਜੀਲੈਂਸ ਦੀ ਵੱਡੀ ਕਾਰਵਾਈ: 50,000 ਰੁਪਏ ਰਿਸ਼ਵਤ ਲੈਂਦਿਆਂ ਮਾਈਨਿੰਗ ਵਿਭਾਗ ਦਾ SDO ਰੰਗੇ ਹੱਥੀਂ ਗ੍ਰਿਫ਼ਤਾਰ, ਵਿਭਾਗ ‘ਚ ਮੱਚੀ ਹਾਹਾਕਾਰ

ਵਿਜੀਲੈਂਸ ਟੀਮ ਨੇ ਮਾਈਨਿੰਗ ਵਿਭਾਗ ਨਾਭਾ (ਜ਼ਿਲ੍ਹਾ ਪਟਿਆਲਾ) ਵਿਖੇ ਤਾਇਨਾਤ ਸਬ-ਡਿਵੀਜ਼ਨਲ ਅਫ਼ਸਰ (ਐਸ.ਡੀ.ਓ.) ਹਰਦੀਪ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

By:  Lajwinder Kaur October 8th 2026 05:56 PM -- Updated: October 8th 2026 05:59 PM

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਛੇੜੀ ਗਈ ਸਖ਼ਤ ਮੁਹਿੰਮ ਤਹਿਤ ਇੱਕ ਹੋਰ ਵੱਡੀ ਕਾਰਵਾਈ ਸਾਹਮਣੇ ਆਈ ਹੈ। ਵਿਜੀਲੈਂਸ ਟੀਮ ਨੇ ਮਾਈਨਿੰਗ ਵਿਭਾਗ ਨਾਭਾ (ਜ਼ਿਲ੍ਹਾ ਪਟਿਆਲਾ) ਵਿਖੇ ਤਾਇਨਾਤ ਸਬ-ਡਿਵੀਜ਼ਨਲ ਅਫ਼ਸਰ (ਐਸ.ਡੀ.ਓ.) ਹਰਦੀਪ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਟਿੱਪਰਾਂ ਦੇ ਚਲਾਨ ਕੱਟਣ ਦੀ ਦਿੰਦਾ ਸੀ ਧਮਕੀ

ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ, ਇਹ ਗ੍ਰਿਫ਼ਤਾਰੀ ਜ਼ਿਲ੍ਹਾ ਪਟਿਆਲਾ ਦੇ ਪਿੰਡ ਅਲੀਪੁਰ ਅਰਾਈਆਂ ਦੇ ਰਹਿਣ ਵਾਲੇ ਇੱਕ ਠੇਕੇਦਾਰ ਦੀ ਸ਼ਿਕਾਇਤ 'ਤੇ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਮੁਲਜ਼ਮ ਐਸ.ਡੀ.ਓ. ਹਰਦੀਪ ਸਿੰਘ ਉਸ ਦੇ ਓਵਰਲੋਡ ਟਿੱਪਰ ਵਾਹਨਾਂ ਦੇ ਚਲਾਨ ਕੱਟਣ ਦੀ ਧਮਕੀ ਦੇ ਰਿਹਾ ਸੀ। ਐਸ.ਡੀ.ਓ. ਵੱਲੋਂ ਬਿਨਾਂ ਕਿਸੇ ਕਾਰਵਾਈ ਦੇ ਮਾਮਲਾ ਰਫ਼ਾ-ਦਫ਼ਾ ਕਰਨ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਸੀ।

ਵਿਜੀਲੈਂਸ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਫੜਿਆ

ਰਿਸ਼ਵਤ ਦੇਣ ਤੋਂ ਸਾਫ਼ ਇਨਕਾਰ ਕਰਦਿਆਂ ਠੇਕੇਦਾਰ ਨੇ ਇਸ ਮਾਮਲੇ ਦੀ ਸੂਚਨਾ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨੂੰ ਦਿੱਤੀ। ਸ਼ਿਕਾਇਤ ਦੀ ਮੁਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਯੋਜਨਾ ਤਹਿਤ ਜਾਲ ਵਿਛਾਇਆ।

ਕਾਰਵਾਈ ਦੌਰਾਨ ਵਿਜੀਲੈਂਸ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਮੁਲਜ਼ਮ ਐਸ.ਡੀ.ਓ. ਹਰਦੀਪ ਸਿੰਘ ਨੂੰ ਸ਼ਿਕਾਇਤਕਰਤਾ ਪਾਸੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਰੰਗੇ ਹੱਥੀਂ ਦਬੋਚ ਲਿਆ।

ਅਗਲੇਰੀ ਕਾਨੂੰਨੀ ਕਾਰਵਾਈ ਜਾਰੀ

ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ ਐਸ.ਡੀ.ਓ. ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ (Prevention of Corruption Act) ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਘਟਨਾ ਵਿੱਚ ਸ਼ਾਮਲ ਹੋਰਨਾਂ ਪਹਿਲੂਆਂ ਦੀ ਵੀ ਪੜਤਾਲ ਕੀਤੀ ਜਾਵੇਗੀ।

Related Post

ਪੰਜਾਬ 'ਚ ਵੱਡਾ ਹਾਦਸਾ: ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇਅ 'ਤੇ ਭਾਖੜਾ ਨਹਿਰ ਦਾ ਪੁਲ ਟੁੱਟਿਆ, 2 ਟਰੱਕ ਨਹਿਰ 'ਚ ਲਟਕੇ, ਇੱਕ ਨੂੰ ਲੱਗੀ ਅੱਗ
ਪਟਿਆਲਾ 'ਚ AAP ਨੂੰ ਝਟਕਾ, ਐਜੂਕੇਸ਼ਨ ਵਿੰਗ ਦੇ ਕੋਆਰਡੀਨੇਟਰ ਤੇ ਨਾਮੀ ਆਗੂ ਨੇ ਛੱਡੀ ਪਾਰਟੀ; ਚੋਣ ਲੜਨ ਨੂੰ ਲੈ ਕੇ ਕਰਤਾ ਵੱਡਾ ਐਲਾਨ
ਪੰਜਾਬ 'ਚ ਚੱਲਦੀ ਟ੍ਰੇਨ ਨੂੰ ਲੱਗੀ ਭਿਆਨਕ ਅੱਗ, 4 ਜਨਰਲ ਡੱਬੇ ਸੜੇ; ਯਾਤਰੀਆਂ ਨੇ ਛਾਲਾਂ ਮਾਰ ਕੇ ਬਚਾਈ ਜਾਨ; 8 ਟ੍ਰੇਨਾਂ ਦਾ ਰੂਟ ਬਦਲਿਆ
CM ਮਾਨ ਦਾ ਪੰਜਾਬੀਆਂ ਨੂੰ ਵੱਡਾ ਤੋਹਫ਼ਾ! 432 ਕਰੋੜ ਦੀ ਲਾਗਤ ਨਾਲ ਬਣੇ 2 ਵਾਟਰ ਟ੍ਰੀਟਮੈਂਟ ਪਲਾਂਟ ਲੋਕਾਂ ਨੂੰ ਕੀਤੇ ਸਮਰਪਿਤ
ਪਟਿਆਲਾ ਦੇ ਧਰੇੜੀ ਜੱਟਾਂ ਟੋਲ ਪਲਾਜ਼ਾ 'ਤੇ ਵੱਡਾ ਹਾਦਸਾ: ਤੇਜ਼ ਰਫ਼ਤਾਰ ਕਾਰ ਨੇ ਬੈਰੀਅਰ ਤੋੜ ਕੇ ਟੋਲ ਕਰਮਚਾਰੀ ਨੂੰ ਮਾਰੀ ਟੱਕਰ, CCTV ਫੁਟੇਜ ਵੀ ਆਈ ਸਾਹਮਣੇ
‘ਮੈਂ ਚੜ੍ਹਦੀਕਲਾ 'ਚ ਹਾਂ, ਮੈਨੂੰ ਜ਼ਿੱਲਤ ਨਾਲੋਂ ਸ਼ਹਾਦਤ ਕਬੂਲ ਹੈ’-ਬਲਵੰਤ ਸਿੰਘ ਰਾਜੋਆਣਾ, ਮੁਲਾਕਾਤ ਕਰਨ ਮਗਰੋਂ ਜਥੇਦਾਰ ਗੜਗੱਜ ਤੇ ਧਾਮੀ ਬੋਲੇ...

© Copyright Galactic Television & Communications Pvt. Ltd. 2026. All rights reserved.