Punjab Bandh: ਕੌਮੀ ਇਨਸਾਫ ਮੋਰਚੇ ਦੇ ਪੰਜਾਬ ਬੰਦ ਨੂੰ PRTC ਮੁਲਾਜ਼ਮਾਂ ਨੇ ਦਿੱਤਾ ਪੂਰਨ ਸਮਰਥਨ
ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸੱਦੇ ਗਏ ਪੰਜਾਬ ਬੰਦ ਦੌਰਾਨ ਪੰਜਾਬ ਰੋਡਵੇਜ਼, ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ (25/11) ਨੇ ਪੂਰਨ ਸਮਰਥਨ ਦਿੱਤਾ ਹੈ।
ਕੌਮੀ ਇਨਸਾਫ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸੱਦੇ ਗਏ ਪੰਜਾਬ ਬੰਦ ਨੂੰ ਵੱਖ-ਵੱਖ ਜਥੇਬੰਦੀਆਂ ਦਾ ਭਰਵਾਂ ਸਮਰਥਨ ਮਿਲ ਰਿਹਾ ਹੈ। ਇਸੇ ਲੜੀ ਤਹਿਤ ਪੰਜਾਬ ਰੋਡਵੇਜ਼, ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ (25/11) ਵੱਲੋਂ ਵੀ ਇਸ ਬੰਦ ਨੂੰ ਪੂਰਨ ਤੌਰ 'ਤੇ ਸਮਰਥਨ ਦਿੱਤਾ ਗਿਆ ਹੈ।
ਕੌਮੀ ਇਨਸਾਫ ਮੋਰਚੇ ਵੱਲੋਂ ਕਾਲ ਸੀ, ਬੱਸਾਂ ਦਾ ਚੱਕਾ ਰੁਕਿਆ…
ਯੂਨੀਅਨ ਆਗੂ ਸੁਲਤਾਨ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਅਤੇ ਸਿੱਖ ਕੌਮ ਨਾਲ ਜੁੜੇ ਹਰ ਮਸਲੇ 'ਤੇ ਹਰ ਵਰਗ ਦੇ ਲੋਕਾਂ ਨੂੰ ਪਹਿਲ ਦੇ ਆਧਾਰ 'ਤੇ ਆਪਣਾ ਫਰਜ਼ ਨਿਭਾਉਣਾ ਚਾਹੀਦਾ ਹੈ, ਭਾਵੇਂ ਉਹ ਕਿਸੇ ਵੀ ਵਿਭਾਗ ਵਿੱਚ ਕੰਮ ਕਰਦੇ ਹੋਣ। ਉਨ੍ਹਾਂ ਦੱਸਿਆ ਕਿ ਮੋਰਚੇ ਦੇ ਸੱਦੇ 'ਤੇ ਉਨ੍ਹਾਂ ਦੀ ਯੂਨੀਅਨ ਵੱਲੋਂ ਆਪਣੇ ਸਮੂਹ ਸਟਾਫ਼ ਅਤੇ ਗਰੁੱਪਾਂ ਵਿੱਚ ਸੁਨੇਹੇ ਭੇਜੇ ਗਏ ਸਨ ਕਿ ਜਿੱਥੇ ਵੀ ਕੋਈ ਧਰਨਾ ਜਾਂ ਪ੍ਰਦਰਸ਼ਨ ਹੋਵੇ, ਉੱਥੇ ਪਹੁੰਚ ਕੇ ਭਰਵਾਂ ਸਮਰਥਨ ਦਿੱਤਾ ਜਾਵੇ ਅਤੇ ਕਿਸੇ ਵੀ ਕਿਸਮ ਦੀ ਖਿੱਚੋਤਾਣ ਨਾ ਕੀਤੀ ਜਾਵੇ।
ਬੱਸਾਂ ਦਾ ਚੱਕਾ ਹੋਇਆ ਜਾਮ
ਆਗੂ ਨੇ ਅੱਗੇ ਦੱਸਿਆ ਕਿ ਬੰਦ ਦੇ ਸੱਦੇ ਕਾਰਨ ਬੱਸ ਸਟੈਂਡਾਂ 'ਤੇ ਬੱਸਾਂ ਖੜ੍ਹੀਆਂ ਰਹੀਆਂ ਅਤੇ ਮੁੱਖ ਸੜਕਾਂ 'ਤੇ ਵੀ ਬੱਸਾਂ ਦਾ ਪੂਰਾ ਜਾਮ ਰਿਹਾ। ਆਮ ਲੋਕਾਂ ਨੂੰ ਪਹਿਲਾਂ ਹੀ ਮੀਡੀਆ ਜ਼ਰੀਏ ਇਸ ਬਾਰੇ ਜਾਣਕਾਰੀ ਹੋਣ ਕਾਰਨ ਸੜਕਾਂ 'ਤੇ ਆਵਾਜਾਈ ਕਾਫੀ ਘੱਟ ਦੇਖਣ ਨੂੰ ਮਿਲੀ। ਪੀ.ਆਰ.ਟੀ.ਸੀ. ਮੁਲਾਜ਼ਮਾਂ ਨੇ ਨਿੱਜੀ ਤੌਰ 'ਤੇ ਵੀ ਇਸ ਧਰਨੇ ਵਿੱਚ ਸ਼ਾਮਲ ਹੋ ਕੇ ਮੋਰਚੇ ਪ੍ਰਤੀ ਆਪਣੀ ਹਮਾਇਤ ਦਰਜ ਕਰਵਾਈ ਹੈ।
ਨੋਟ: ਪੰਜਾਬ ਅਤੇ ਦੇਸ਼ ਦੀਆਂ ਬ੍ਰੇਕਿੰਗ ਖ਼ਬਰਾਂ ਦੇਖਣ ਲਈ ਤੁਸੀਂ ਸਾਡੀ ਐਪ GTC Network ਨੂੰ ਡਾਊਨਲੋਡ ਕਰ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ GTC News ਦੇ YouTube ਚੈਨਲ ਨੂੰ Subscribe ਕਰ ਲਵੋ। ਜੀਟੀਸੀ ਨਿਊਜ਼ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ,ਐਕਸ (ਪਹਿਲਾਂ ਟਵਿੱਟਰ) 'ਤੇ ਵੀ ਫੋਲੋ ਕਰ ਸਕਦੇ ਹੋ।